Breaking NewsD5 specialNewsPunjab

ਕੈਪਟਨ ਵੱਲੋਂ ਕੋਵਿਡ-19 ਦੇ ਟਾਕਰੇ ਲਈ ਸਾਰੇ ਸਰਕਾਰੀ ਵਿਭਾਗਾਂ ਨੂੰ ਖ਼ਰਚਿਆਂ ‘ਚ ਕਟੌਤੀ ਕਰਨ ਦੇ ਨਿਰਦੇਸ਼

ਚੰਡੀਗੜ੍ਹ : ਕੋਵਿਡ -19 ਸੰਕਟ ਕਰਕੇ ਕਿਸੇ ਵੀ ਮੈਡੀਕਲ ਐਮਰਜੈਂਸੀ ਨਾਲ ਪਹਿਲ ਦੇ ਅਧਾਰ ‘ਤੇ ਨਜਿੱਠਣ ਲਈ ਸਰੋਤ ਜੁਟਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੌਜੂਦਾ ਸਥਿਤੀ ਨਾਲ ਨਿਪਟਣ ਲਈ ਜ਼ਰੂਰੀ ਖ਼ਰਚਿਆਂ ਦੀ ਪੂਰਤੀ ਵਾਸਤੇ ਸਾਰੇ ਸਰਕਾਰੀ ਵਿਭਾਗਾਂ ਨੂੰ ਖ਼ਰਚਿਆਂ ਵਿੱਚ ਕਟੌਤੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸੂਬੇ ਦੇ ਸਾਰੇ ਵਿਭਾਗਾਂ ਨੂੰ ਅਗਲੇ ਕੁਝ ਹਫਤਿਆਂ ਦੌਰਾਨ ਕੀਤੇ ਜਾਣ ਵਾਲੇ ਖਰਚਿਆਂ ਵਿੱਚ ਕਟੌਤੀ ਬਾਰੇ ਵਿਸਥਾਰਤ ਪ੍ਰਸਤਾਵ 8 ਅਪਰੈਲ ਤੱਕ ਪੇਸ਼ ਕਰਨ ਲਈ ਕਿਹਾ ਹੈ।

ਇਹ ਕੰਮ ਸਿਰਫ਼ ਕੇਜਰੀਵਾਲ ਹੀ ਕਰ ਸਕਦੈ | ਭਾਵੁਕ ਹੋ ਕੇ ਲੋਕਾਂ ਅੱਗੇ ਹੱਥ ਜੋੜੇ | Arvind Kejriwal Press Conference

ਮੁੱਖ ਮੰਤਰੀ ਨੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਿਹਾ, ”ਅਸੀਂ ਲੋਕਾਂ ਨੂੰ ਬਚਾਉਣਾ ਹੈ ਜੋ ਕਿ ਸਾਡੀ ਪਹਿਲ ਹੋਣੀ ਚਾਹੀਦੀ ਹੈ।” ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਲੜਾਈ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਸਿਹਤ, ਪੁਲਿਸ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਸਰੋਤ ਉਪਲੱਬਧ ਕਰਵਾਏ ਜਾਣੇ ਚਾਹੀਦੇ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕੋਈ ਵਾਧੂ ਮਾਲੀਆ ਨਾ ਆਉਣ ਕਰਕੇ ਖਰਚਿਆਂ ਵਿੱਚ ਕਟੌਤੀ ਇਕੋ-ਇਕ ਰਸਤਾ ਸੀ।

ਕਰਫਿਊ ਲੱਗੇ – ਗੱਡੀ ‘ਚ ਫੜਿਆ ਪੁਲਿਸ ਮੁਲਾਜ਼ਮ, ਗੰਦੇ ਕੰਮ ਕਰਦੇ ਦੀ ਪਿੰਡ ਵਾਲਿਆਂ ਨੇ ਬਣਾਈ ਵੀਡੀਓ

ਉਨ੍ਹਾਂ ਅੱਗੇ ਕਿਹਾ ਕਿ ਅਤਿ ਲੋੜੀਂਦੀਆਂ ਦੇਖਭਾਲ ਵਾਲੀਆਂ ਸੇਵਾਵਾਂ ਲਈ ਮਾਲੀਆ ਜੁਟਾਉਣ ਵਾਸਤੇ ਹਰੇਕ ਵਿਭਾਗ ਨੂੰ ਖ਼ਰਚਿਆਂ ਵਿੱਚ ਕਟੌਤੀ ਕਰਨ ਦੀ ਲੋੜ ਹੈ।
ਇਸ ਤੋਂ ਪਹਿਲਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੈਬਨਿਟ ਨੂੰ ਦੱਸਿਆ ਕਿ ਸੂਬੇ ਨੂੰ ਅਪਰੈਲ ਮਹੀਨੇ ਵਿੱਚ 5000 ਕਰੋੜ ਰੁਪਏ ਦੇ ਮਾਲੀਏ ਦਾ ਨੁਕਸਾਨ ਹੋਵੇਗਾ ਅਤੇ ਜੀ.ਐਸ.ਟੀ. ਅਤੇ ਪੈਟਰੋਲੀਅਮ ਕਰਾਂ ਤੋਂ ਮਾਲੀਆ ਨਾ ਆਉਣ ਦੀ ਸੂਰਤ ਵਿੱਚ ਇਹ ਅੰਕੜਾ ਅੱਗੇ ਹੋਰ ਵੀ ਵਧਣ ਦੀ ਉਮੀਦ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button