ਕੈਪਟਨ ਸਰਕਾਰ ’ਚ ਹੋਇਆ ਪਟਿਆਲਾ ਦਾ ਰਿਕਾਰਡ ਤੋੜ ਵਿਕਾਸ : ਸੂਰਜ ਭਾਟੀਆ
ਪਟਿਆਲਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਸ਼ਹਿਰ ਪਟਿਆਲਾ ਦਾ ਰਿਕਾਰਡ ਤੋੜ ਵਿਕਾਸ ਸਿਰਫ਼ ਤੇ ਸਿਰਫ਼ ਕੈਪਟਨ ਦੀ ਕਾਂਗਰਸ ਸਰਕਾਰ ਦੇ ਰਾਜ ਵਿਚ ਹੀ ਹੋਇਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਧਰਮਪੁਰਾ ਬਾਜ਼ਾਰ ਐਸੋਸੀਏਸ਼ਨ ਦੇ ਪ੍ਰਧਾਨ ਸੂਰਜ ਭਾਟੀਆ ਨੇ ਕੀਤਾ। ਉਨ੍ਹਾਂ ਕਿਹਾ ਕਿ 10 ਸਾਲਾਂ ਤੱਕ ਪੰਜਾਬ ’ਤੇ ਰਾਜ ਕਰਨ ਵਾਲੀ ਅਕਾਲੀ-ਭਾਜਪਾ ਦੀ ਸਰਕਾਰ ਨੇ ਪਟਿਆਲਾ ਸ਼ਹਿਰ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਅਤੇ 10 ਸਾਲਾਂ ਵਿਚ ਵਿਕਾਸ ਤਾਂ ਛੱਡੋ ਇਕ ਸੜਕ ਤੱਕ ਨਹੀਂ ਬਣਾਈ।
ਫਿਰ ਗਰਜਿਆ ਜੋਗਿੰਦਰ ਸਿੰਘ ਉਗਰਾਹਾਂ!ਸੁਣੋ ਧਮਾਕੇਦਾਰ ਸਪੀਚ!ਸਿਆਸੀ ਆਗੂਆਂ ਦੀ ਬਣਾਈ ਰੇਲ!
ਸੂਰਜ ਭਾਟੀਆ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅਤੇ ਮਹਾਰਾਣੀ ਪਰਨੀਤ ਕੌਰ ਸੰਸਦ ਮੈਂਬਰ ਤੇ ਬੀਬਾ ਜੈਇੰਦਰ ਕੌਰ ਜੀ ਦੀ ਨਿਗਰਾਨੀ ਹੇਠ ਸ਼ਹਿਰ ਦਾ ਰਿਕਾਰਡਤੋੜ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਵਿਰਸੇ ਨੂੰ ਜਿਉਦਾ ਰੱਖਣ ਲਈ ਹੈਰੀਟੇਜ ਸਟਰੀਟ ਦਾ ਕੰਮ ਜੰਗੀ ਪੱਧਰ ’ਤੇ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਸੰਦਰਤਾ ਨੂੰ ਨਵੀਂ ਦਿੱਖ ਦੇਣ ਲਈ ਬਿਜਲੀ ਦੀਆਂ ਤਾਰਾਂ ਨੂੰ ਅੰਡਰਗ੍ਰਾਉਡ ਕੀਤਾ ਜਾਣ ਦਾ ਕੰਮ ਛੇਤੀ ਹੀ ਸ਼ੁਰੂ ਹੋ ਜਾਵੇਗਾ। ਸ਼ਹਿਰ ਦੀਆਂ ਸੜਕਾਂ ਤੋਂ ਨਜਾਇਜ਼ ਕਬਜੇ ਹਟਵਾ ਕੇ ਉਨ੍ਹਾਂ ਨੂੰ ਚੌੜਾ ਕੀਤਾ ਜਾ ਰਿਹਾ ਹੈ।
ਕਿਸਾਨਾਂ ਨੇ ਲੱਭਿਆ ਕਾਨੂੰਨ ਰੱਦ ਕਰਵਾਉਣ ਦਾ ਤਰੀਕਾ ! ਬਣਾਈ ਨਵੀਂ ਰਣਨੀਤੀ ! ਲਿਆ ਵੱਡਾ ਫੈਸਲਾ !
ਸੂਰਜ ਭਾਟੀਆ ਨੇ ਦੱਸਿਆ ਕਿ ਕਾਂਗਰਸ ਸਰਕਾਰ ਦੇ ਰਾਜ ਵਿਚ ਹੀ ਨਵੇਂ ਬਸ ਸਟੈਂਡ ਨੂੰ ਆਧੁਨਿਕ ਟੈਕਨੀਕ ਨਾਲ ਬਣਾਉਣ ਦਾ ਕੰਮ ਜੰਗੀ ਪੱਧਰ ’ਤੇ ਚਲ ਰਿਹਾ ਹੈ। ਕੋਰੋਨਾ ਮਹਾਮਾਰੀ ’ਤੇ ਫਤਿਹ ਪ੍ਰਾਪਤ ਕਰਨ ਲਈ ਕੈਪਟਨ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮਿਸ਼ਨ ਫਤਿਹ’ ਮੁਹਿੰਮ ਦੇ ਤਹਿਤ ਲੋਕਾਂ ਦੀ ਸੇਵਾ ਕਾਂਗਰਸ ਆਗੂ ਕਰ ਰਹੇ ਹਨ ਅਤੇ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਲਗਾਤਾਰ ਜਾਗਰੂਕ ਕਰ ਰਹੇ ਹਨ। ਇਸ ਲਈ ਪੰਜਾਬ ਦੇ ਲੋਕ ਕੈਪਟਨ ਸਰਕਾਰ ਤੋਂ ਬਹੁਤ ਖੁਸ਼ ਹਨ ਅਤੇ ਮੁੜ ਤੋਂ 2022 ਵਿਚ ਕੈਪਟਨ ਦੀ ਕਾਂਗਰਸ ਸਰਕਾਰ ਨੂੰ ਹੀ ਸੱਤਾ ਵਿਚ ਦੇਖਣਾ ਚਾਹੁੰਦੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.