NewsBreaking NewsD5 specialIndiaPoliticsPunjab

ਕੈਪਟਨ ਸਰਕਾਰ ਦਾ ਨੰਬਰਦਾਰਾਂ ਨੂੰ ਵੱਡਾ ਤੋਹਫਾ, ਹੁਣ ਇੰਨਾਂ ਮਿਲੇਗਾ ਮਾਣ-ਭੱਤਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ‘ਚ ਨੰਬਰਦਾਰਾਂ ਦਾ ਮਾਣ-ਭੱਤਾ ਵਧਾ ਕਰ 2000 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਲਿਆ ਹੈ। ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪੰਜਾਬ ਨੰਬਰਦਾਰ ਯੂਨੀਅਨ ਦੇ ਵਫ਼ਦ ਨੇ ਬੀਤੇ ਦਿਨ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਿਹਨਤਾਨਾ ਵਧਾਉਣ ਦੀ ਮੰਗ ਕੀਤੀ। ਇਸ ‘ਤੇ ਕਾਂਗੜ ਨੇ ਮਿਹਨਤਾਨਾ ਵਧਾ ਕੇ 2000 ਰੁਪਏ ਪ੍ਰਤੀ ਮਹੀਨਾ ਦਿੱਤਾ।ਇਸ ਦੇ ਨਾਲ ਹੀ ਮਾਲ ਮੰਤਰੀ ਵੱਲੋਂ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਐੱਸ. ਡੀ. ਐੱਮਜ਼ ਨੂੰ ਇਹ ਹਦਾਇਤਾਂ ਵੀ ਜਾਰੀ ਕੀਤੀਆਂ ਹਨ ਕਿ ਨੰਬਰਦਾਰਾਂ ਦੇ ਬੈਠਣ ਲਈ ਜ਼ਿਲ੍ਹਾ ਅਤੇ ਤਹਿਸੀਲ ਪੱਧਰ ‘ਤੇ ਉਨ੍ਹਾਂ ਨੂੰ ਜਲਦੀ ਕਮਰੇ ਅਲਾਟ ਕੀਤੇ ਜਾਣ।

ਪੰਜਾਬੀਆਂ ਲਈ ਵੱਡੀ ਖੁਸ਼ਖਬਰੀ, ਕੈਪਟਨ ਦਾ ਬੇਰੁਜਗਾਰਾਂ ਲਈ ਵੱਡਾ ਤੋਹਫ਼ਾ, ਭਰਤੀ ਦਾ ਕਰਤਾ ਐਲਾਨ

ਇਸ ਦਾ ਐਲਾਨ ਹੋਣ ‘ਤੇ ਸੂਬੇ ਦੇ ਨੰਬਰਦਾਰ ਭਰਾਵਾਂ ਨੇ ਕਿਹਾ ਹੈ ਕਿ ਉਨ੍ਹਾਂ ਦੇ ਪੰਜਾਬ ਪ੍ਰਧਾਨ ਗੁਰਪਾਲ ਸਿੰਘ ਸਮਰਾ ਵਲੋਂ ਲਗਾਤਾਰ ਕੀਤੇ ਜਾ ਰਹੇ ਸੰਘਰਸ਼ ਸਦਕਾ ਹੀ ਇਹ ਸੰਭਵ ਹੋ ਸਕਿਆ ਹੈ। ਪੰਜਾਬ ਪ੍ਰਧਾਨ ਵਲੋਂ ਉਨ੍ਹਾਂ ਨੂੰ ਦਿੱਤੇ ਗਏ ਚੌਥੇ ਤੋਹਫੇ ਲਈ ਉਨ੍ਹਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੀ ਮਿਹਨਤ ਰੰਗ ਲਿਆਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button