ਕੈਪਟਨ ਸਰਕਾਰ ਦਾ ਵੱਡਾ ਫ਼ੈਸਲਾ
ਜਲੰਧਰ : ਪੰਜਾਬ ਸਰਕਾਰ ਪੂਰੀ ਤਰ੍ਹਾਂ ਦੇ ਨਾਲ ਦਲਿਤ ਵਿਰੋਧੀ ਹੈ ਅਤੇ ਖਾਸ ਤੌਰ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਲਿਤ ਬੱਚਿਆਂ ਦਾ ਭਵਿੱਖ ਕਤਲ ਕਰ ਰਹੇ ਹਨ। ਇਹ ਕਹਿਣਾ ਹੈ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਆਦਮਪੁਰ ਤੋਂ ਪਵਨ ਟੀਨੂੰ ਦਾ। ਹਾਲ ਹੀ ਦੇ ‘ਚ ਸੰਪੰਨ ਹੋਏ ਪੰਜਾਬ ਸਰਕਾਰ ਦੇ ਬਜਟ ਇਜਲਾਸ ਅਤੇ ਬੀਤੇ ਦਿਨ ਵਿਧਾਨ ਸਭਾ ‘ਚ ਮਨਪ੍ਰੀਤ ਬਾਦਲ ਤੇ ਕਾਂਗਰਸੀ ਵਿਧਾਇਕਾਂ ਦੇ ਵੱਲੋਂ ਆਪਣੇ ਨਾਲ ਬਦਸਲੂਕੀ ਦਾ ਜ਼ਿਕਰ ਕਰਦਿਆਂ ਅਕਾਲੀ ਵਿਧਾਇਕ ਪਵਨ ਟੀਨੂੰ ਨੇ ਕਿਹਾ ਕਿ ਉਨ੍ਹਾਂ ਵੱਲੋਂ ਦਲਿਤਾਂ ਦੇ ਹੱਕਾਂ ਦੀ ਗੱਲ ਕੀਤੀ ਗਈ ਸੀ।
ਦਲਿਤਾਂ ਖਿਲਾਫ਼ ਸਰਕਾਰ ਦਾ ਵੱਡਾ ਫ਼ੈਸਲਾ | Latest News | Captain Amarinder Singh
ਪਰ ਪੰਜਾਬ ਸਰਕਾਰ ਕੋਲ ਉਨ੍ਹਾਂ ਦੇ ਸਵਾਲਾਂ ਦਾ ਕੋਈ ਜਵਾਬ ਨਹੀਂ ਸੀ ਤੇ ਸਰਕਾਰ ਦੇ ਨੁਮਾਇੰਦਿਆਂ ਨੇ ਜਵਾਬ ਦੇਣ ਦੀ ਬਜਾਏ ਉਨ੍ਹਾਂ ਨਾਲ ਹੱਥੋਂ ਪਾਈ ਕਰਨੀ ਸ਼ੁਰੂ ਕਰ ਦਿੱਤੀ। ਪਵਨ ਟੀਨੂੰ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੇ ਵਿੱਚ ਹੁਣ ਤੱਕ 2400 ਕਰੋੜ ਤੋਂ ਵੱਧ ਦੀ ਰਾਸ਼ੀ ਦਲਿਤ ਭਾਈਚਾਰੇ ਵਾਸਤੇ ਰਾਖਵੀਂ ਰੱਖੀ ਗਈ ਹੈ।
ਚੀਨ ਭੇਜੀਆਂ ਜਾਣਗੀਆਂ ਅਵਾਰਾ ਗਾਵਾਂ, ਗੋਬਰ ਨਾਲ ਹੋਵੇਗਾ ਇਲਾਜ!
ਪਰ ਸਰਕਾਰ ਹਾਲੇ ਤੱਕ ਇਹ ਨਹੀਂ ਦੱਸ ਸਕੀ ਕਿ ਇਹ ਚੌਬੀ ਸੌ ਕਰੋੜ ਕਿੱਥੇ ਖਰਚ ਕੀਤਾ ਗਿਆ ਹੈ। ਅਕਾਲੀ ਆਗੂ ਨੇ ਆਖਿਆ ਕਿ ਜਦ ਤੱਕ ਸਰਕਾਰ ਦਲਿਤਾਂ ਪ੍ਰਤੀ ਸੰਜੀਦਾ ਨਹੀਂ ਹੁੰਦੀ ਅਕਾਲੀ ਦਲ ਇਸ ਤਰੀਕੇ ਨਾਲ ਦਲਿਤ ਭਾਈਚਾਰੇ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਾ ਰਹੇਗਾ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.