NewsBreaking NewsD5 specialPoliticsPunjab

ਕੈਪਟਨ ਸਰਕਾਰ ਦਾ ਵੱਡਾ ਫੈਸਲਾ, ਹੁਣ ਪੰਜਾਬ ‘ਚ ਦਾਖਲ ਹੋਣ ‘ਤੇ ਨਹੀਂ ਹੋਣਾ ਪਵੇਗਾ ਕੁਆਰਨਟਾਇਨ

ਚੰਡੀਗੜ੍ਹ : ਪੰਜਾਬ ‘ਚ ਵੱਧ ਰਹੇ ਕੋਰੋਨਾ ਕਹਿਰ ਨੂੰ ਦੇਖਦੇ ਹੋਏ ਸੂਬਾ ਸਰਕਾਰ ਸਮੇਂ – ਸਮੇਂ ‘ਤੇ ਨਵੀਆਂ ਗਾਇਡਲਾਇਨਸ ਜਾਰੀ ਕਰ ਰਹੀ ਹੈ। ਬੀਤੇ ਦਿਨ ਹੀ ਕੈਪਟਨ ਸਰਕਾਰ ਵੱਲੋਂ ਨਵੀਂ ਐਡਵਾਇਜਰੀ ਜਾਰੀ ਕੀਤੀ ਗਈ ਸੀ ਜਿਸ ‘ਚ ਸਮਾਜਿਕ, ਸਰਵਜਨਿਕ ਅਤੇ ਪਰਿਵਾਰਿਕ ਸਮਾਗਮਾਂ ‘ਤੇ ਬੰਦਿਸ਼ਾਂ ਸਮੇਤ ਕੰਮ ਧੰਦੇ ਦੌਰਾਨ ਵੀ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ ਵਰਗੀਆਂ ਹਿਦਾਇਤਾਂ ਦਿੱਤੀਆਂ ਗਈਆਂ ਸਨ। ਹੁਣ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੁਆਰਨਟਾਇਨ ਤੋਂ ਰਾਹਤ ਦਿੱਤੀ ਗਈ ਹੈ।

Dhindsa, Sekhwan ਤੇ Brahmpura ਤੋਂ ਬਾਅਦ Sukhbir ਨੂੰ ਇੱਕ ਹੋਰ ਵੱਡਾ ਝਟਕਾ,ਵੱਡੇ Akali Leadr ਨੇ ਛੱਡੀ ਪਾਰਟੀ

ਸਰਕਾਰ ਦੇ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਜਿਹੜੇ ਲੋਕ 72 ਘੰਟਿਆਂ ਤੋਂ ਵੀ ਘੱਟ ਸਮੇਂ ਲਈ ਪੰਜਾਬ ਆਉਂਦੇ ਹਨ, ਉਨ੍ਹਾਂ ਨੂੰ ਹੁਣ ਘਰੇਲੂ ਕੁਆਰਨਟਾਇਨ ਦੀ ਜ਼ਰੂਰਤ ਨਹੀਂ ਹੈ। ਹਾਲਾਂਕਿ ਸਰਹੱਦੀ ਚੌਂਕੀ ‘ਤੇ ਇਸਦੀ ਜਾਣਕਾਰੀ ਦੇਣਾ ਲਾਜ਼ਮੀ ਹੋਵੇਗਾ। ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ 72 ਘੰਟਿਆਂ ਤੋਂ ਜ਼ਿਆਦਾ ਸਮੇਂ ਤੋਂ ਬਾਅਦ ਕੁਆਰਨਟਾਇਨ ਕਰਨਾ ਲਾਜ਼ਮੀ ਹੋਵੇਗਾ। ਬਾਕੀ ਪੰਜਾਬ ਦੇ ਘਰੇਲੂ ਲੋਕਾਂ ਲਈ 14 ਦਿਨ ਦਾ ਕੁਆਰਨਟਾਇਨ ਅਜੇ ਵੀ ਲਾਗੂ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button