Breaking NewsD5 specialNewsPress ReleasePunjab

ਕੈਪਟਨ ਸਰਕਾਰ ਦੇ ਸੰਕਟ ਬਾਰੇ ਹਰੀਸ਼ ਰਾਵਤ ਕਰਨਗੇ ਬਾਗੀ ਮੰਤਰੀਆਂ ਨਾਲ ਮੀਟਿੰਗ

ਚੰਡੀਗੜ੍ਹ:ਕੈਪਟਨ ਸਰਕਾਰ ਵਿੱਚ ਬਣੇ ਸੰਕਟ ਦੇ ਮੱਦੇਨਜ਼ਰ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬਾਗੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਉਨ੍ਹਾਂ ਦੇ ਹੋਰਨਾਂ ਸਾਥੀਆਂ ਨਾਲ ਪੰਜਾਬ ਕਾਂਗਰਸ ਭਵਨ ਵਿੱਚ ਮੀਟਿੰਗ ਕੀਤੀ ।ਅੱਜ ਤਕਰੀਬਨ ਤਕਰੀਬਨ 20 ਵਿਧਾਇਕਾਂ ਅਤੇ ਚਾਰ ਮੰਤਰੀਆਂ ਨੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬਾਗ਼ੀ ਸੁਰ ਅਪਣਾ ਲਏ ਹਨ । ਕਾਂਗਰਸ ਹਾਈ ਕਮਾਂਡ ਵੱਲੋਂ ਮਿਲੇ ਇਸ਼ਾਰੇ ਤਹਿਤ ਨਵਜੋਤ ਸਿੰਘ ਸਿੱਧੂ ਨੇ ਸਾਰੇ ਹਾਲਤ ਦਾ ਜਾਇਜ਼ਾ ਲਿਆ।

ਖ਼ਤਮ ਹੋਇਆ ਅੰਦੋਲਨ, ਮੰਨ ਲਈਆਂ ਕਿਸਾਨਾਂ ਦੀਆਂ ਮੰਗਾਂ! D5 Channel Punjabi

ਦੂਜੇ ਪਾਸੇ ਦਿੱਲੀ ਤੋਂ ਇਹ ਖਬਰ ਆ ਰਹੀ ਹੈ ਕਿ ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਕੱਲ ਪੰਜਾਬ ਦੇ ਚਾਰ ਮੰਤਰੀਆਂ ਅਤੇ ਪਰਗਟ ਸਿੰਘ ਨਾਲ ਕੈਪਟਨ ਸਰਕਾਰ ਵਿੱਚ ਪੈਦਾ ਹੋਏ ਸੰਕਟ ਬਾਰੇ ਮੀਟਿੰਗ ਕਰਨਗੇ। ਇਸ ਮੀਟਿੰਗ ਦੇ ਵਿਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਸੁੱਖ ਸਰਕਾਰੀਆ , ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ ।

ਕਿਸਾਨਾਂ ਲਈ ਵੱਡੀ ਖੁਸ਼ਖਬਰੀ ਅੰਦੋਲਨ ਖ਼ਤਮ,ਚੱਕਲਿਆ ਧਰਨਾ || D5 Channel Punjabi

ਜ਼ਿਕਰਯੋਗ ਹੈ ਕਿ ਉਕਤ ਮੰਤਰੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅਵਿਸ਼ਵਾਸ ਦਾ ਮਤਾ ਪਕਾ ਲਿਆ ਹੈ । ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਤਾਂ ਸਪੱਸ਼ਟ ਤੌਰ ‘ਤੇ ਕਹਿ ਦਿੱਤਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੀਐਮ ਦੇ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button