Breaking NewsD5 specialNewsPoliticsPunjab

ਕੈਪਟਨ ਸਰਕਾਰ ਨੂੰ ਘੇਰਨ ਦੀ ਤਿਆਰੀ, ਅਕਾਲੀ ਦਲ ਨੇ ਕਰਤਾ ਵੱਡਾ ਐਲਾਨ, ਕੋਰ ਕਮੇਟੀ ‘ਚ ਕੀਤੇ ਅਹਿਮ ਮਤੇ ਪਾਸ

ਚੰਡੀਗੜ੍ਹ : ਸੂਬਾ ਸਰਕਾਰ ਵੱਲੋਂ ਪੰਜਾਬ ਦੇ ਧਾਰਮਿਕ ਸਥਾਨਾਂ ‘ਤੇ ਹੁਣ ਪ੍ਰਸਾਦ ਅਤੇ ਲੰਗਰ ਵਰਤਾਇਆ ਜਾ ਸਕੇਗਾ। ਸੂਬਾ ਸਰਕਾਰ ਨੇ ਇਸ ਦੀ ਮਨਜ਼ੂਰੀ ਦੇ ਦਿੱਤੀ ਹੈ। ਉੱਥੇ ਹੀ ਅਕਾਲੀ ਦਲ ਦੀ ਨਵੀਂ ਕੋਰ ਕਮੇਟੀ ਨੇ ਸੁਖਬੀਰ ਬਾਦਲ ਦੀ ਅਗਵਾਈ ‘ਚ ਕੈਪਟਨ ਸਰਕਾਰ ਤੇ ਸਵਾਲ ਖੜ੍ਹੇ ਕਰਦਿਆਂ ਕਈ ਮਤੇ ਪਾਸ ਕੀਤੇ। ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਕਿ ਕਾਂਗਰਸ ਸਰਕਾਰ ਨਕਲੀ ਬੀਜਾਂ ਕਾਰਨ ਦੁਬਾਰਾ ਝੋਨਾ ਲਾਉਣ ਲਈ ਮਜਬੂਰ ਹੋਏ ਕਿਸਾਨਾਂ ਨੂੰ 3000 ਰੁਪਏ ਪ੍ਰਤੀ ਏਕੜ ਮੁਆਵਜ਼ਾ ਅਦਾ ਕਰੇ ਅਤੇ ਰਾਜ ਸਰਕਾਰ ਲਾਕ ਡਾਊਨ ਦੇ ਅਰਸੇ ਦੇ ਸਾਰੇ ਖਪਤਕਾਰਾਂ ਦੇ ਸਾਰੇ ਬਿਜਲੀ, ਪਾਣੀ ਤੇ ਸੀਵਰੇਜ ਦੇ ਬਿੱਲ ਡਿਜ਼ਾਸਟਰ ਮੈਨੇਜਮੈਂਟ ਫੰਡ ਵਿਚੋਂ ਅਦਾ ਕਰੇ।

ਕੈਪਟਨ ਸਰਕਾਰ ਨੂੰ ਘੇਰਨ ਦੀ ਤਿਆਰੀ, ਅਕਾਲੀ ਦਲ ਨੇ ਕਰਤਾ ਵੱਡਾ ਐਲਾਨ, ਕੋਰ ਕਮੇਟੀ ‘ਚ ਕੀਤੇ ਅਹਿਮ ਮਤੇ ਪਾਸ

ਇਥੇ ਪਾਰਟੀ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਇਸ ਬਾਬਤ ਮਤਾ ਪਾਸ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ। ਕੋਰ ਕਮੇਟੀ ਨੇ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਕਿ ਖੇਤੀਬਾੜੀ ਸੈਕਟਰ ਨੂੰ ਲੇਬਰ ਦੀ ਘਾਟ ਕਾਰਨ ਗੰਭੀਰ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਝੋਨੇ ਦੀ ਲੁਆਈ ਦੇ ਰੇਟ ਦੁੱਗਣੇ ਹੋ ਗਏ ਹਨ। ਕਮੇਟੀ ਨੇ ਕਿਹਾ ਕਿ ਜੇਕਰ ਸਰਕਾਰ ਮਾਮਲੇ ਵਿਚ ਦਖਲ ਨਹੀਂ ਦਿੰਦੀ ਅਤੇ ਝੋਨਾ ਲਾਉਣ ਵਾਲੇ ਸਾਰੇ ਕਿਸਾਨਾਂ ਨੂੰ 3 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਨਹੀਂ ਦਿੰਦੀ ਤਾਂ ਸੂਬੇ ਵਿਚ ਕਿਸਾਨੀ ਸੰਕਟ ਹੋਰ ਗੰਭੀਰ ਹੋ ਜਾਵੇਗੀ।

🔴 LIVE | ਕਾਂਗਰਸੀ ਮੰਤਰੀ ਦੇ ਘਰ ਗਿਆ ਡੇਰਾਮੁਖੀ | ਚਾਰੇ ਪਾਸੇ ਹੋ ਗਈ ਚਰਚਾ |

ਕੋਰ ਕਮੇਟੀ ਨੇ ਮੰਗ ਕੀਤੀ ਕਿ ਕਾਂਗਰਸ ਸਰਕਾਰ ਤਿੰਨ ਮਹੀਨੇ ਦੇ ਲਾਕ ਡਾਊਨ ਦੇ ਸਮੇਂ ਦੌਰਾਨ ਦੇ ਸਾਰੇ ਬਿਜਲੀ, ਪਾਣੀ ਤੇ ਸੀਵਰੇਜ ਦੇ ਬਿੱਲ ਸਟੇਟ ਡਿਜ਼ਾਸਟਰ ਮੈਨੇਜਮੈਂਟ ਫੰਡ ਵਿਚੋਂ ਅਦਾ ਕਰੇ। ਕਮੇਟੀ ਨੇ ਕਿਹਾ ਕਿ ਨਾ ਤਾਂ ਆਮ ਆਦਮੀ ਤੇ ਨਾ ਹੀ ਇੰਡਸਟਰੀ ਇਹ ਭਾਰ ਝੱਲਣ ਦੀ ਹਾਲਤ ਵਿਚ ਹੈ ਤੇ ਸਰਕਾਰ ਨੂੰ ਤਿੰਨ ਮਹੀਨਿਆਂ ਦੇ ਬਿਜਲੀ ਤੇ ਪਾਣੀ ਦੇ ਬਿੱਲ ਇਕ ਸਮੇਂ ਦੀ ਰਾਹਤ ਵਜੋਂ ਅਦਾ ਕਰਨੇ ਚਾਹੀਦੇ ਹਨ। ਮੀਟਿੰਗ ਨੇ ਕਈ ਮਤੇ ਪਾਸ ਕੀਤੇ ਜਿਸ ਵਿਚ ਮੰਗ ਕੀਤੀ ਕਿ ਕਾਂਗਰਸ ਸਰਕਾਰ ਆਬਕਾਰੀ ਵਿਭਾਗ ਨੂੰ ਪਏ 5600 ਕਰੋੜ ਦੇ ਮਾਲੀਆ ਘਾਟੇ ਦੇ ਪੂਰੇ ਵੇਰਵੇ ਜਾਰੀ ਕਰੇ ਅਤੇ ਇਸ ਘਾਟੇ ਲਈ ਜ਼ਿੰਮੇਵਾਰੀ ਤੈਅ ਕਰੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button