Breaking NewsD5 specialNewsPoliticsPunjab

ਕੈਪਟਨ ਸਰਕਾਰ ਨੂੰ ਵੱਡਾ ਝਟਕਾ, ਵੱਡੇ ਕਾਂਗਰਸੀ ਆਗੂ ਨੇ ਦਿੱਤਾ ਅਸਤੀਫ਼ਾ, ਵਿਰੋਧੀਆਂ ਨੂੰ ਚੜ੍ਹਿਆ ਚਾਅ

ਤਰਨਤਾਰਨ : ਵੱਖ-ਵੱਖ ਮੁੱਦਿਆਂ ਨੂੰ ਲੈਕੇ ਵਿਰੋਧੀਆਂ ਦੇ ਨਿਸ਼ਾਨੇ ‘ਤੇ ਚੱਲ ਰਹੀ ਕੈਪਟਨ ਸਰਕਾਰ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਤਰਨਤਾਰਨ ਤੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਘਸੀਟਪੁਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਮਨਜੀਤ ਸਿੰਘ ਘਸੀਟਪੁਰ ਦਾ ਕਹਿਣਾ ਹੈ ਕਿ ਉਹਨਾਂ ਦੀ ਪਾਰਟੀ ‘ਚ ਕੋਈ ਸੁਣਵਾਈ ਨਹੀਂ ਹੋਈ ਅਤੇ ਨਾ ਹੀ ਕੈਪਟਨ ਸਰਕਾਰ ਨੇ ਸਤਾ ‘ਚ ਆਉਣ ਤੋਂ ਪਹਿਲਾਂ ਕੀਤੇ ਵਾਅਦਿਆਂ ‘ਚੋਂ ਕੋਈ ਵਾਅਦਾ ਪੂਰਾ ਕੀਤਾ ਹੈ।

🔴 LIVE 🔴ਭਾਈ ਢੱਡਰੀਆਂ ਵਾਲਿਆਂ ਨੇ ਕਿਉਂ ਦਿੱਤਾ ਜਥੇਦਾਰ ਸਾਹਿਬ ਨੂੰ ਜਵਾਬ?328 ਸਰੂਪ ਗੁੰਮ ਕਰਨ ਵਾਲਿਆਂ ‘ਤੇ ਕਾਰਵਾਈ

ਜਿਸਦੇ ਰੋਸ ਵਜੋਂ ਉਹਨਾਂ ਆਪਣੇ ਅਹੁਦੇ ਅਤੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਾਂਗਰਸ ਦੇ ਵੱਡੇ ਲੀਡਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋਂ ਪਾਰਟੀ ਤੋਂ ਨਰਾਜ਼ ਚਲੇ ਆ ਰਹੇ ਹਨ ਤੇ ਹੁਣ ਜ਼ਿਲ੍ਹਾ ਪ੍ਰਧਾਨ ਨੇ ਅਸਤੀਫਾ ਦੇ ਕੇ ਪਾਰਟੀ ਨੂੰ ਝਟਕਾ ਦਿੱਤਾ ਹੈ। ਇਸ ਅਸਤੀਫੇ ਦਾ ਕਾਂਗਰਸ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਖਾਸਕਰ ਤਰਨਤਾਰਨ ਹਲਕੇ ‘ਚ ਖਾਮਿਆਜ਼ਾ ਭੁਗਤਣਾ ਪੈ ਸਕਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button