Breaking NewsNewsPoliticsPunjab

ਕੈਪਟਨ ਸਰਕਾਰ ਨੇ ਬਲੂ ਸਟਾਰ ਵੇਲੇ ਗਾਇਬ ਹੋਈ ਇਤਿਹਾਸਕ ਸਮੱਗਰੀ ਲਈ ਮੋਦੀ ਸਰਕਾਰ ਨੂੰ ਲਿਖਿਆ ਪੱਤਰ

ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਵਿਚ ਅਪਰੇਸ਼ਨ ਬਲਿਊ ਸਟਾਰ ਦੌਰਾਨ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਲਾਇਬ੍ਰੇਰੀ ਤੋਂ ਹਟਾਈ ਗਈ ਇਤਿਹਾਸਕ ਸਮੱਗਰੀ ਤੁਰੰਤ ਵਾਪਸ ਕਰਨ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਹੈ। ਇਸ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰੀ ਦੇ ਦਖ਼ਲ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੰਗਲੈਂਡ ਤੋਂ ਸਿੱਖ ਸੰਗਠਨਾਂ ਦੀ ਤਾਲਮੇਲ ਕਮੇਟੀ ਦੇ ਕੁਝ ਨੁਮਾਇੰਦਿਆਂ ਦਾ ਇੱਕ ਵਫ਼ਦ ਹਾਲ ਹੀ ਵਿੱਚ ਉਨ੍ਹਾਂ ਨੂੰ ਮਿਲਿਆ ਸੀ ਅਤੇ ਉਨ੍ਹਾਂ ਇੰਗਲੈਂਡ ਦੇ ਸਿੱਖ ਭਾਈਚਾਰੇ ਅਤੇ ਉੱਥੇ ਵਸੇ ਭਾਰਤੀਆਂ ਨਾਲ ਸਬੰਧਤ ਕੁਝ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਸੀ।

Read Also ੲਿੰਦਰਾ ਗਾਂਧੀ ਦਾ ਬੁੱਤ ਲਾੳੁਣ ਵਾਲਿਅਾਂ ਨੇ ਮੰਗੀ ਮੁਅਾਫ਼ੀ

ਇਨ੍ਹਾਂ ਵਿੱਚ ਹਰਿਮੰਦਰ ਸਾਹਿਬ ਤੋਂ ਲਿਜਾਈ ਗਈ ਇਤਿਹਾਸਕ ਸਮੱਗਰੀ ਨਾਲ ਸਬੰਧਤ ਮੁੱਦਾ ਵੀ ਸ਼ਾਮਲ ਸੀ। ਵਫ਼ਦ ਵੱਲੋਂ ਉਠਾਏ ਗਏ ਮੁੱਦਿਆਂ ਬਾਰੇ ਪੰਜਾਬ ਸਰਕਾਰ ਢੁਕਵੇਂ ਪੱਧਰ ’ਤੇ ਪਹਿਲਾਂ ਹੀ ਚਰਚਾ ਕਰ ਰਹੀ ਹੈ, ਪਰ ਇਤਿਹਾਸਕ ਸਮੱਗਰੀ ਸ੍ਰੀ ਦਰਬਾਰ ਸਾਹਿਬ ਨੂੰ ਵਾਪਸ ਦੇਣ ਵਾਸਤੇ ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਦੇ ਮੰਤਰਾਲੇ ਦੇ ਦਖ਼ਲ ਦੀ ਜ਼ਰੂਰੀ ਲੋੜ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਹੈ ਕਿ ਸਿੱਖ ਧਰਮ ਦੀ ਵੱਡਮੁੱਲੀ ਅਤੇ ਇਤਿਹਾਸਕ ਸਮੱਗਰੀ ਜੂਨ, 1984 ਵਿੱਚ ਸੁਰੱਖਿਆ ਫੋਰਸਾਂ ਆਪਣੇ ਨਾਲ ਲੈ ਗਈਆਂ ਸਨ ਅਤੇ ਜਿਸ ਦਾ ਹਾਲੇ ਤਕ ਕੋਈ ਰਿਕਾਰਡ ਪੇਸ਼ ਨਹੀਂ ਕੀਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button