Breaking NewsD5 specialNewsPress NotePunjab

ਕੈਪਟਨ ਸਰਕਾਰ ਵੱਲੋਂ ਯਕੀਨੀ ਬਣਾਏ ਕਣਕ ਦੇ ਸੁਚੱਜੇ ਖਰੀਦ ਪ੍ਰਬੰਧਾਂ ਨੇ ਜਿੱਤਿਆ ਸੰਗਰੂਰ ਦੇ ਕਿਸਾਨਾਂ ਦਾ ਦਿਲ

ਸੰਗਰੂਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਪਿਛਲੇ ਸਾਲਾਂ ਦੇ ਕਾਰਜਕਾਲ ਵਾਂਗ ਇਸ ਵਾਰ ਵੀ ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਕਣਕ ਦੀ ਫਸਲ ਦੀ ਖਰੀਦ ਲਈ ਸੁਚੱਜੇ ਖਰੀਦ ਪ੍ਰਬੰਧ ਯਕੀਨੀ ਬਣਾ ਕੇ ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਦਾ ਦਿਲ ਜਿੱਤਣ ਵਿਚ ਕਾਮਯਾਬੀ ਹਾਸਲ ਕੀਤੀ ਹੈ। ਮੁੱਖ ਮੰਤਰੀ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਅਨੁਸਾਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਅਗਾਉ ਪ੍ਰਬੰਧ ਕਰਨ ਦੇ ਨਾਲ-ਨਾਲ ਹਰ ਮੰਡੀ ਵਿਚ ਕਿਸੇ ਵੀ ਪ੍ਰੇਸ਼ਾਨੀ ਦੇ ਤੁਰੰਤ ਹੱਲ ਲਈ ਸੈਕਟਰ ਅਫ਼ਸਰਾਂ ਦੀ ਤੈਨਾਤੀ ਜ਼ਿਕਰਯੋਗ ਹੈ। ਕਿਸਾਨਾਂ ਵੱਲੋਂ ਮੰਡੀਆਂ ’ਚ ਲਿਆਂਦੀ ਜਾ ਰਹੀ ਫ਼ਸਲ ਨੂੰ ਨਾਲੋ-ਨਾਲ ਖਰੀਦਣ ਤੋਂ ਇਲਾਵਾ ਇਸ ਵਾਰ ਕਣਕ ਦੀ ਅਦਾਇਗੀ ਵੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਪਾਈ ਜਾ ਰਹੀ ਹੈ। ਕਿਸਾਨ ਅਵਤਾਰ ਸਿੰਘ ਵਾਸੀ ਕੰਮੋਮਾਜਰਾ ਨੇ ਦੱਸਿਆ ਕਿ ਸੁਚੱਜੇ ਖਰੀਦ ਪ੍ਰਬੰਧਾਂ ਦੇ ਨਾਲ-ਨਾਲ ਇਸ ਵਾਰ ਹੋ ਰਹੀ ਸਿੱਧੀ ਅਦਾਇਗੀ ਵੀ ਉਨ੍ਹਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ ਜਿਸ ਸਦਕਾ ਉਸਦੀ 100 ਕੁਇੰਟਲ ਕਣਕ ਦੀ ਸਿੱਧੀ ਅਦਾਇਗੀ ਉਸਦੇ ਬੈਂਕ ਖਾਤੇ ਵਿਚ ਪਹੁੰਚ ਵੀ ਗਈ ਹੈ।

ਗੁਰਦੁਆਰਾ ਚੋਣਾਂ ਸੇਵਾ ਜਾਂ ਫੇਰ ਮਹਾਂ ਪਾਪ!ਕੀ ਜਰੂਰੀ ਨੇ ਚੋਣਾਂ?

ਅਵਤਾਰ ਸਿੰਘ ਨੇ ਕਿਹਾ ਕਿ ਫਸਲ ਦੀ ਵਾਢੀ ਤੋਂ ਬਾਅਦ ਮੰਡੀ ਆਉਣ ਤੋਂ ਲੈ ਕੇ ਅਦਾਇਗੀ ਖਾਤੇ ਵਿਚ ਆਉਣ ਤੱਕ ਕਿਸੇ ਵੀ ਪੜਾਅ ’ਤੇ ਉਸਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ ਜਿਸ ਲਈ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਨਵਾਦੀ ਹਨ। ਇਸੇ ਤਰ੍ਹਾਂ ਕਿਸਾਨ ਬਾਬੂ ਸਿੰਘ ਵਾਸੀ ਮੰਗਵਾਲ ਨੇ ਦੱਸਿਆ ਕਿ ਖਰੀਦ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਮੰਡੀਆਂ ਨੂੰ ਜਾਣ ਵਾਲੀਆਂ ਸੜਕਾਂ ਦੀ ਕੀਤੀ ਮੁਰੰਮਤ ਨੇ ਵੀ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਟੁੱਟੇ ਰਸਤਿਆਂ ’ਤੇ ਫਸਲਾਂ ਨਾਲ ਭਰੀਆਂ ਟਰਾਲੀਆਂ ਲੈ ਕੇ ਜਾਣ ਮੌਕੇ ਉਨ੍ਹਾਂ ਨੂੰ ਭਾਰੀ ਮੁਸ਼ਕਿਲ ਹੁੰਦੀ ਪਰ ਅੱਜਕਲ ਪੰਜਾਬ ਸਰਕਾਰ ਵੱਲੋਂ ਬਣਾਈਆਂ ਨਵੀਆਂ ਸੜਕਾਂ ਨੇ ਇਹ ਕੰਮ ਬਹੁਤ ਸੁਖਾਲਾ ਕਰ ਦਿੱਤਾ ਹੈ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਸੰਗਰੂਰ ਜਸਪਾਲ ਸਿੰਘ ਘੁਮਾਣ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਸੁਚੱਜੇ ਖਰੀਦ ਪ੍ਰਬੰਧਾਂ ਤੋਂ ਇਲਾਵਾ ਕੋਵਿਡ-19 ਮਹਾਂਮਾਰੀ ਦੀ ਰੋਕਥਾਮ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸਦੇ ਨਾਲ-ਨਾਲ ਸਾਰੀਆਂ ਹੀ ਮੰਡੀਆਂ ’ਚ ਕਿਸਾਨਾਂ ਤੇ ਮਜ਼ਦੂਰਾਂ ਦੀ ਸੁਵਿਧਾ ਲਈ ਸਾਫ਼ ਪੀਣਯੋਗ ਪਾਣੀ ਅਤੇ ਪਖਾਨਿਆਂ ਦੀ ਵੀ ਵਿਵਸਥਾ ਯਕੀਨੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਖਰੀਦ ਸ਼ੁਰੂ ਹੋਣ ਤੋਂ ਲੈ ਕੇ ਖ਼ਤਮ ਹੋਣ ਤੱਕ ਕਿਸੇ ਵੀ ਕਿਸਾਨ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨ ਦਿੱਤਾ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button