ਦਿਵਾਲੀ ਤੋਂ ਪਹਿਲਾਂ ਕੈਪਟਨ ਸਰਕਾਰ ਦਾ ਅਧਿਆਪਕਾਂ ਨੂੰ ਤੋਹਫ਼ਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਹੋਈ ਕੈਬਨਿਟ ਮੀਟਿੰਗ। ਜਿਸ ‘ਚ ਸੂਬੇ ਦੇ ਕਰੀਬ 8 ਹਜ਼ਾਰ ਅਧਿਆਪਕਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਕੈਬਨਿਟ ਨੇ ‘ਸਰਵ ਸਿੱਖਿਆ ਅਭਿਆਨ’ ‘ਚ ਕੰਮ ਕਰ ਰਹੇ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਫੈਸਲੇ ‘ਤੇ ਮੋਹਰ ਲਾ ਦਿੱਤੀ ਗਈ ਹੈ। ਕੈਬਨਿਟ ਦੇ ਇਸ ਫੈਸਲੇ ਤੋਂ ਬਾਅਦ 8886 ਅਧਿਆਪਕਾਂ ਨੂੰ 15 ਹਜ਼ਾਰ ਰੁਪਏ ਮਹੀਨਾਵਾਰ ਤਨਖਾਹ ਮਿਲੇਗੀ। ਇਹ ਮਾਮਲਾ ਕੈਬਨਿਟ ਦੀ ਮੀਟਿੰਗ ‘ਚ ਪਹਿਲਾਂ ਵੀ ਆ ਚੁੱਕਾ ਹੈ ਪਰ ਉਸ ਸਮੇਂ ਇਸ ਫੈਸਲੇ ਨੂੰ ਪ੍ਰਵਾਨਗੀ ਨਹੀਂ ਮਿਲ ਸਕੀ ਸੀ।
Read Also ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਅੱਜ ਹੋਣਗੇ ਕਈ ਅਹਿਮ ਫੈਸਲੇ
ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ‘ਸਰਵ ਸਿੱਖਿਆ ਅਭਿਆਨ’ ਦੀ ਭਰਤੀ ਤਹਿਤ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਰੁਕਿਆ ਹੋਇਆ ਸੀ ਜਿਸ ਨੂੰ ਅੱਜ ਹਰੀ ਝੰਡੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ‘ਚ ਗੈਰ ਕਾਨੂੰਨੀ ਕਾਲੋਨੀਆਂ ਬਾਰੇ ਸਾਰੇ ਕਾਲੋਨਾਈਜ਼ ਚਾਹੁੰਦੇ ਸਨ ਕਿ ਉਨ੍ਹਾਂ ਨੂੰ ਰੈਗੂਲੇਰ ਕੀਤਾ ਜਾਵੇ ਅਤੇ ਇਨ੍ਹਾਂ ਕਾਲੋਨੀਆਂ ਨੂੰ ਵੀ ਰੈਗੂਲਰ ਕਰਨ ਦਾ ਫੈਸਲਾ ਲੈ ਲਿਆ ਗਿਆ ਹੈ। ਧਰਮਸੋਤ ਨੇ ਦੱਸਿਆ ਕਿ ‘ਘਰ-ਘਰ ਰੋਜ਼ਗਾਰ’ ਦੀ ਨੀਤੀ ਨੂੰ ਵੀ ਹਰੀ ਝੰਡੀ ਦਿੱਤੀ ਗਈ ਹੈ, ਜਿਸ ‘ਚ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ਚੰਡੀਗੜ੍ਹ ਦੇ ਮਾਮਲੇ ‘ਤੇ ਕੈਬਨਿਟ ਮੀਟਿੰਗ ‘ਚ ਕੋਈ ਚਰਚਾ ਨਹੀਂ ਕੀਤੀ ਗਈ ਪਰ ਕੈਬਨਿਟ ‘ਚ ਮੋਦੀ ਸਰਕਾਰ ਦੇ ਚੰਡੀਗੜ੍ਹ ਸਬੰਧੀ ਫੈਸਲੇ ਦੀ ਨਿੰਦਾ ਕੀਤੀ ਗਈ ਹੈ। ਖੇਡ ਨੀਤੀ ‘ਤੇ ਗੱਲਬਾਤ ਕਰਦਿਆਂ ਧਰਮਸੋਤ ਨੇ ਕਿਹਾ ਕਿ ਸਿੱਖਿਆ ਮੰਤਰੀ ਅਤੇ ਖੇਡ ਮੰਤਰੀ ਬੈਠ ਕੇ ਚਰਚਾ ਕਰਨਗੇ ਕਿ ਆਖਰ ਕਿਸ ਤਰ੍ਹਾਂ ਨਾਲ ਰਿਆਇਤ ਦਿੱਤੀ ਜਾਵੇਗੀ। ਅਫੀਮ ਦੀ ਖੇਤੀ ਬਾਰੇ ਬੋਲਦਿਆਂ ਧਰਮਸੋਤ ਨੇ ਕਿਹਾ ਕਿ ਇਹ ਮੁੱਖ ਮੰਤਰੀ ਦਾ ਮਾਮਲਾ ਹੈ ਅਤੇ ਰਾਸ਼ਟਰੀ ਤੌਰ ‘ਤੇ ਜੇਕਰ ਚਰਚਾ ਹੋਵੇ ਤਾਂ ਸਾਰੀਆਂ ਪਾਰਟੀਆਂ ਨੂੰ ਇਕੱਠਾ ਹੋ ਕੇ ਫੈਸਲਾ ਕਰਨਾ ਚਾਹੀਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.