ਕੈਪਟਨ ਸਰਕਾਰ ਹਾਕੀ ਖਿਡਾਰੀਆਂ ਨੂੰ ਦੇਵੇਗੀ 1-1 ਕਰੋੜ ਰੁਪਏ, ਰਾਣਾ ਸੋਢੀ ਨੇ ਕੀਤਾ ਐਲਾਨ
ਚੰਡੀਗੜ੍ਹ : ਉਲੰਪਿਕਸ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਵੱਲੋਂ ਇਤਿਹਾਸ ਸਿਰਜਦਿਆਂ ਜਰਮਨੀ ਦੀ ਮਜ਼ਬੂਤ ਟੀਮ ਨੂੰ 5-4 ਨਾਲ ਹਰਾ ਕੇ 41 ਸਾਲ ਮਗਰੋਂ ਕਾਂਸੀ ਦਾ ਤਮਗ਼ਾ ਜਿੱਤਣ ‘ਤੇ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਹਾਕੀ ਖਿਡਾਰੀ ਨੂੰ 1-1 ਕਰੋੜ ਰੁਪਏ ਦੀ ਨਕਦ ਰਾਸ਼ੀ ਨਾਲ ਨਿਵਾਜਿਆ ਜਾਵੇਗਾ।
🔴LIVE| ਬਿੱਟੂ ਨੇ ਖੜ੍ਹਕਾਈ ਬਾਦਲ ਦੀ ਘਰਵਾਲੀ, ਬਾਦਲ ਹੋਇਆ ਗਰਮ! ਗੁੁਰਨਾਮ ਚੜੂਨੀ ਖਿਲਾਫ਼ ਬਸਪਾ ਦਾ ਵੱਡਾ ਐਕਸ਼ਨ!
ਭਾਰਤ ਦੀ ਸ਼ਾਨਦਾਰ ਜਿੱਤ ‘ਤੇ ਖੇਡ ਮੰਤਰੀ ਨੇ ਟਵੀਟ ਕੀਤਾ, “ਭਾਰਤੀ ਹਾਕੀ ਦੇ ਇਸ ਇਤਿਹਾਸਕ ਦਿਨ ‘ਤੇ ਮੈਂ ਪੰਜਾਬ ਦੇ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਨਕਦ ਪੁਰਸਕਾਰ ਦਾ ਐਲਾਨ ਕਰਦਿਆਂ ਮਾਣ ਮਹਿਸੂਸ ਕਰ ਰਿਹਾ ਹਾਂ। ਅਸੀਂ ਉਲੰਪਿਕਸ ਵਿੱਚ ਬਹੁਤ ਜ਼ਿਆਦਾ ਜ਼ੋਰ-ਅਜ਼ਮਾਈ ਨਾਲ ਫੁੰਡੇ ਤਮਗ਼ੇ ਦਾ ਜਸ਼ਨ ਮਨਾਉਣ ਲਈ ਤੁਹਾਡੀ ਵਾਪਸੀ ਦੀ ਉਡੀਕ ਕਰ ਰਹੇ ਹਾਂ।”
🔴LIVE| ਬਿੱਟੂ ਨੇ ਖੜ੍ਹਕਾਈ ਬਾਦਲ ਦੀ ਘਰਵਾਲੀ, ਬਾਦਲ ਹੋਇਆ ਗਰਮ! ਗੁੁਰਨਾਮ ਚੜੂਨੀ ਖਿਲਾਫ਼ ਬਸਪਾ ਦਾ ਵੱਡਾ ਐਕਸ਼ਨ!
ਉਨ੍ਹਾਂ ਕਿਹਾ ਕਿ ਇਹ ਬਿਲਕੁਲ ਫਸਵਾਂ ਤੇ ਮਨੋਰੰਜਕ ਮੈਚ ਸੀ। ਸਾਡੇ ਮੁੰਡਿਆਂ ਨੇ ਇਹ ਟੋਕੀਉ ਉਲੰਪਿਕਸ 2020 ਵਿੱਚ ਕਰ ਦਿਖਾਇਆ ਹੈ ਅਤੇ 41 ਸਾਲਾਂ ਪਿੱਛੋਂ ਉਲੰਪਿਕ ਤਮਗ਼ਾ ਦੇਸ਼ ਦੀ ਝੋਲੀ ਪਾਇਆ ਹੈ। ਭਾਰਤ ਅਤੇ ਪੰਜਾਬ ਨੂੰ ਟੀਮ ਦੀ ਸ਼ਾਨਦਾਰ ਖੇਡ ‘ਤੇ ਮਾਣ ਹੈ। ਰਾਣਾ ਸੋਢੀ ਨੇ ਦੱਸਿਆ ਕਿ ਪੰਜਾਬ ਦੇ ਕੁੱਲ 20 ਖਿਡਾਰੀਆਂ ਵਿੱਚੋਂ 11 ਖਿਡਾਰੀ ਭਾਰਤੀ ਹਾਕੀ ਟੀਮ ਵਿੱਚ ਸ਼ਾਮਲ ਹਨ।
On this historic day for #IndianHockey I am delighted to announce a cash award of Rs 1crore each to players 4m #Punjab
We await ur return to celebrate the much deserving medal in #Olympics #Cheer4India #Tokyo2020 #IndvsGer #Hockey #IndianHockeyTeam@capt_amarinder @Media_SAI https://t.co/VJ8eiMu1up
— Rana Gurmit S Sodhi (@iranasodhi) August 5, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.