Breaking NewsD5 specialNewsPunjabTop News

‘ਕੈਬਨਿਟ ਚੰਗੀ ਹੋਵੇਗੀ ਅਤੇ ਇਤਿਹਾਸਕ ਫ਼ੈਸਲੇ ਹੋਣਗੇ’

ਚੰਡੀਗੜ੍ਹ : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਤੋਂ ਪਹਿਲਾਂ ਭਗਵੰਤ ਮਾਨ ਵੱਲੋਂ ਸ਼ਨੀਵਾਰ ਨੂੰ ਰਾਜਭਵਨ ਵਿਖੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਗਈ। ਰਾਜਪਾਲ ਨੂੰ ਮਿਲ ਕੇ ਬਾਹਰ ਆਏ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ 16 ਮਾਰਚ ਨੂੰ ਦੁਪਹਿਰ 12.30 ਵਜੇ ਸਹੁੰ ਚੁੱਕ ਸਮਾਰੋਹ ਹੋਵੇਗਾ।

CM ਭਗਵੰਤ ਮਾਨ ਦਾ ਵੱਡਾ ਐਕਸ਼ਨ, ਵਿਰੋਧੀਆਂ ਦੀ ਦੰਦਾਂ ਥੱਲੇ ਆਈ ਜੀਭ, ਪੰਜਾਬੀ ਕਰਤੇ ਖੁਸ਼

ਭਗਵੰਤ ਮਾਨ ਨੇ ਕਿਹਾ ਕਿ ਅਸੀਂ ਇਸ ਦਿਨ ਆਪਣਾ ਸਭ ਕੁੱਝ ਪੰਜਾਬ ਦੀ ਤਰੱਕੀ ਲਈ ਨਿਛਾਵਰ ਕਰਨ ਦੀ ਸਹੁੰ ਚੁੱਕਾਂਗੇ। ਉਨ੍ਹਾਂ ਕਿਹਾ ਕਿ ਇਸ ਸਮਾਰੋਹ ਦੌਰਾਨ ਪੂਰੇ ਪੰਜਾਬ ਤੋਂ ਲੋਕ ਆਉਣਗੇ ਅਤੇ ਭਗਤ ਸਿੰਘ ਨੂੰ ਸ਼ਰਧਾਂਜਲੀ ਵੀ ਦੇਣਗੇ। ਉਨ੍ਹਾਂ ਕਿਹਾ ਕਿ ਉਹ ਭਗਤ ਸਿੰਘ ਦੇ ਸੁਫ਼ਨਿਆਂ ਦੀ ਆਜ਼ਾਦੀ ਨੂੰ ਘਰ-ਘਰ ਪਹੁੰਚਾਉਣ ਦਾ ਸੰਕਲਪ ਲੈਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਬਨਿਟ ਵਧੀਆ ਹੋਵੇਗੀ ਅਤੇ ਪੰਜਾਬ ਲਈ ਇਤਿਹਾਸਕ ਫ਼ੈਸਲੇ ਲਏ ਜਾਣਗੇ, ਜੋ ਪਹਿਲਾਂ ਕਦੇ ਨਹੀਂ ਲਏ ਗਏ।

 

 

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button