ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਣਗੇ ਦਿੱਲੀ ਦੇ ਪ੍ਰਗਤੀ ਮੈਦਾਨ ‘ਚ ‘ਪੰਜਾਬ ਡੇਅ’ ਸਮਾਗਮ ਦੇ ਮੁੱਖ ਮਹਿਮਾਨ
ਸੂਫੀ ਗਾਇਕੀ ਲਈ ਜਾਣੀਆਂ ਜਾਂਦੀਆਂ ਨੂਰਾਂ ਸਿਸਟਰਸ ਵੱਲੋਂ ਪੇਸ਼ ਕੀਤਾ ਜਾਵੇਗਾ ਸਭਿਆਚਾਰਕ ਪ੍ਰੋਗਰਾਮ
ਚੰਡੀਗੜ੍ਹ : ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਬਾਰੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2022 ਦਰਮਿਆਨ 25 ਨਵੰਬਰ ਨੂੰ ਹੋਣ ਵਾਲੇ ‘ਪੰਜਾਬ ਡੇਅ’ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ।
ਉਗਰਾਹਾਂ ਤੋਂ ਸੁਣੋ ‘ਆਮ ਆਦਮੀ ਪਾਰਟੀ’ ਦਾ ਸੱਚ, CM Mann ਨੂੰ ਠੋਕਵਾਂ ਜਵਾਬ || D5 Channel Punjabi
ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਇਸ ਮੌਕੇ ਪੰਜਾਬ ਪੈਵਿਲੀਅਨ ਦਾ ਉਦਘਾਟਨ ਕੀਤਾ ਜਾਵੇਗਾ ਜਿਥੇ ਵੱਖ-ਵੱਖ ਵਿਭਾਗਾਂ ਅਤੇ ਸੰਸਥਾਨਾਂ ਜਿਵੇਂ ਮਾਰਕਫੈਡ, ਵੇਰਕਾ, ਪੀ.ਐਸ.ਆਈ.ਈ.ਸੀ- ਇਨਵੈਸਟ ਪੰਜਾਬ, ਪੰਜਾਬ ਸੈਰ-ਸਪਾਟਾ ਵਿਭਾਗ, ਸਾਇੰਸ ਟੈਕਨਾਲੋਜੀ ਤੇ ਵਾਤਾਵਰਣ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਪੰਜਾਬ ਦੇ ਵਿਰਸੇ, ਸਭਿਆਚਾਰ, ਉਦਯੋਗਿਕ ਵਿਕਾਸ, ਖੇਤੀਬਾੜ੍ਹੀ ਖੇਤਰ ਵਿਚ ਨਵੀਨਤਮ ਕਦਮਾਂ ਅਤੇ ਹਸਤ ਕਲਾ ਦੀਆਂ ਵਸਤਾਂ ਦਰਸਾਈਆਂ ਜਾ ਰਹੀਆਂ ਹਨ। ਇਸ ਸਾਲ ਦੇ ਵਪਾਰ ਮੇਲੇ ਦਾ ਥੀਮ `ਵੋਕਲ ਫਾਰ ਲੋਕਲ, ਲੋਕਲ ਟੂ ਗਲੋਬਲ` ਹੈ।
ਕਣਕ ਦੀ ਫ਼ਸਲ ਬਣੇਗੀ ਸੋਨਾ, ਬਚੇਗਾ ਪੈਸਾ, ਸਪਰੇਅ ਤੇ ਖਾਦਾਂ ਤੋਂ ਛੁਟਕਾਰਾ, ਨਵੀਂ ਖੋਜ || D5 Channel Punjabi
ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਸਟਾਲਾਂ ਤੇ ਤਾਇਨਾਤ ਵਿਭਾਗੀ ਅਧਿਕਾਰੀ ਪੰਜਾਬ ਪੈਵਿਲੀਅਨ ਵਿਖੇ ਆਉਣ ਵਾਲੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਕਾਸ ਮੁਖੀ ਤੇ ਲੋਕ ਹਿਤ ਵਿਚ ਉਠਾਏ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਦੇ ਰਹੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਸੂਫੀ ਗਾਇਕੀ ਲਈ ਜਾਣੀਆਂ ਜਾਂਦੀਆਂ ਨੂਰਾਂ ਸਿਸਟਰਸ ਵੱਲੋਂ ਪੰਜਾਬ ਡੇਅ ਦੇ ਸਮਾਗਮ ਦੌਰਾਨ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.