Press ReleasePunjabTop News

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋ ਪਾਰਟੀ ਪੱਧਰ ਤੋਂ ਉਪਰ ਉੱਠ ਕੇ, ਕਾਂਗਰਸੀ ਸਰਪੰਚ ਨੂੰ ਆਪਣੇ ਪਿੰਡ ‘ਚ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਨ ਲਈ ਦਿੱਤੀ ਵਧਾਈ

ਕਿਹਾ! ਸਮਾਜ ਦੀ ਬਿਹਤਰੀ ਲਈ ਕੰਮ ਕਰਨ ਵਾਲੇ ਕਿਸੇ ਵੀ ਪਾਰਟੀ ਦੇ ਹੋਣ, ਕੀਤੇ ਜਾਣਗੇ ਸਨਮਾਨਿਤ

ਧਾਲੀਵਾਲ ਵੱਲੋਂ ਲੋਕਾਂ ਨੂੰ ਸੂਬੇ ‘ਚੋਂ ਨਸ਼ਿਆਂ ਦੀ ਅਲਾਮਤ ਦਾ ਸਫਾਇਆ ਕਰਨ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਦਾ ਸੱਦਾ

ਮੰਡਿਆਣੀ (ਲੁਧਿਆਣਾ) : ਪੰਜਾਬ ਦੇ ਪੇਂਡੂ ਵਿਕਾਸ, ਪੰਚਾਇਤਾਂ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਮੰਡਿਆਣੀ ਤੋਂ ਕਾਂਗਰਸ ਪਾਰਟੀ ਦੀ ਸਰਪੰਚ ਗੁਰਪ੍ਰੀਤ ਕੌਰ ਨੂੰ ਆਪਣੇ ਪਿੰਡ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਵਿੱਢਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਕੌਰ ਆਪਣੇ ਪਿੰਡ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਕੰਮ ਕਰਕੇ ਹੋਰਨਾਂ ਲਈ ਪ੍ਰੇਰਨਾ ਸਰੋਤ ਬਣ ਗਈ ਹੈ। ਧਾਲੀਵਾਲ ਨੇ ਸਮਾਜਿਕ ਬੁਰਾਈਆਂ ਵਿਰੁੱਧ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਵੇਂ ਕੋਈ ਵਿਅਕਤੀ ਕਿਸੇ ਹੋਰ ਸਿਆਸੀ ਪਾਰਟੀ ਦਾ ਹੋਵੇ, ਜਿਵੇਂ ਕਿ ਗੁਰਪ੍ਰੀਤ ਕੌਰ, ਜੋ ਕਾਂਗਰਸ ਪਾਰਟੀ ਨਾਲ ਸਬੰਧਤ ਹੈ, ਜੇਕਰ ਉਹ ਸਮਾਜ ਦੀ ਬਿਹਤਰੀ ਲਈ ਸੱਚੇ ਦਿਲੋਂ ਕੰਮ ਕਰ ਰਹੇ ਹਨ ਤਾਂ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

Majithia Live : Patiala Jail ‘ਚ Sidhu ਦੇ ਹਾਲਾਤਾਂ ਬਾਰੇ Majithia ਨੇ ਖੋਲ੍ਹੇ ਰਾਜ਼ | D5 Channel Punjabi

ਉਨ੍ਹਾਂ ਪੰਚਾਇਤਾਂ ਨੂੰ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਤੱਤਪਰ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਸਮਾਜਿਕ ਬੁਰਾਈ ਵਿਰੁੱਧ ਪਹਿਲਾਂ ਹੀ ਜੰਗ ਜਾਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਪੰਜਾਬ ਨੂੰ ਹਰ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ।

Bandi Singh Rehai ਲਈ CM Mann ਦਾ ਵੱਡਾ ਐਲਾਨ, ਹੁਣ ਗੈਂਗਸਟਰਵਾਦ ਹੋਊ ਖ਼ਤਮ | D5 Channel Punjabi

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਲੋਕਾਂ ਨਾਲ ਕੀਤੇ ਕਈ ਚੋਣ ਵਾਅਦੇ ਪੂਰੇ ਕਰ ਦਿੱਤੇ ਹਨ, ਜਿਨ੍ਹਾਂ ਵਿੱਚ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਮੁਫਤ ਬਿਜਲੀ, ਆਮ ਆਦਮੀ ਕਲੀਨਿਕ, ਇੰਦਰਾ ਗਾਂਧੀ ਇੰਟਰਨੈਸ਼ਨਲ (ਆਈ.ਜੀ.ਆਈ.) ਏਅਰਪੋਰਟ, ਨਵੀਂ ਦਿੱਲੀ ਤੱਕ ਸਰਕਾਰੀ ਵੋਲਵੋ ਬੱਸ ਸੇਵਾ, ਸਰਕਾਰ ਬਣਨ ਦੇ ਪੰਜ ਮਹੀਨਿਆਂ ਅੰਦਰ ਗੈਂਗਸਟਰਵਾਦ ਵਿਰੁੱਧ ਜੰਗ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਲੋਕਾਂ ਦੀ ਸਹੂਲਤ ਲਈ ਦੋਵਾਂ ਵਿਭਾਗਾਂ ਦੇ ਬਜਟ ਵਿੱਚ ਵੀ ਵਾਧਾ ਕੀਤਾ ਹੈ। ਕੈਬਨਿਟ ਮੰਤਰੀ ਵੱਲੋ ਜਨਮ ਅਸ਼ਟਮੀ ਦੇ ਮੌਕੇ ‘ਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ ਅਤੇ ਲੋਕਾਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਵੱਲੋਂ ਦਰਸਾਏ ਨੇਕੀ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਵੀ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button