Breaking NewsD5 specialNewsPress ReleasePunjab

ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਪੰਜਾਬ ਦੇ ਪਹਿਲੇ ਪੂਰੀ ਤਰ੍ਹਾਂ ਏਅਰ ਕੰਡੀਸ਼ਨਡ ਸਰਕਾਰੀ ਹਾਈ ਸਮਾਰਟ ਸਕੂਲ ਦਾ ਉਦਘਾਟਨ

ਸਕੂਲ ’ਚ ਸੋਲਰ ਪੈਨਲ, ਸਮਾਰਟ ਕਲਾਸ ਰੂਮ, ਐਜੂਕੇਸ਼ਨਲ ਪਾਰਕ ਬਣੇ ਖਿੱਚ ਦਾ ਕੇਂਦਰ

ਜ਼ਿਲ੍ਹਾ ਮਾਨਸਾ ਦੇ 192 ਅੱਪਰ ਪ੍ਰਾਇਮਰੀ ਤੇ 288 ਪ੍ਰਾਇਮਰੀ ਸਕੂਲਾਂ ਨੂੰ ਮਿਲ ਚੁੱਕਾ ਹੈ ਸਮਾਰਟ ਸਕੂਲ ਦਾ ਦਰਜਾ

ਚੰਡੀਗੜ੍ਹ:ਆਜ਼ਾਦੀ ਦਿਹਾੜੇ ਦੇ ਸ਼ੁੱਭ ਮੌਕੇ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਬੁਢਲਾਡਾ ਦੇ ਪਿੰਡ ਬੋੜਾਵਾਲ ਵਿਖੇ ਪੰਜਾਬ ਦੇ ਪਹਿਲੇ ਪੂਰੀ ਤਰ੍ਹਾਂ ਨਾਲ ਏਅਰ ਕੰਡੀਸ਼ਨਡ ਸਰਕਾਰੀ ਹਾਈ ਸਮਾਰਟ ਸਕੂਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਬੇਮਿਸਾਲ ਕਾਰਜ ਕਰਵਾਏ ਜਾ ਹਨ ਅਤੇ ਸਰਕਾਰੀ ਹਾਈ ਸਮਾਰਟ ਸਕੂਲ ਬੋੜਾਵਾਲ ਦੀ ਇਹ ਸੁੰਦਰ ਅਤਿ ਆਧੁਨਿਕ ਸੁਵਿਧਾਵਾਂ ਵਾਲੀ ਇਮਾਰਤ ਸੂਬੇ ਵਿੱਚ ਸਰਕਾਰੀ ਸਕੂਲਾਂ ਦੇ ਹਰ ਪੱਖੋਂ ਬਿਹਤਰੀਨ ਬਣਨ ਦੀ ਗਵਾਹੀ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸਮੇਂ ਦੀ ਲੋੜ ਮੁਤਾਬਕ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਿਸ ਦੇ ਚਲਦਿਆ ਸਿੱਖਿਆ ਪੱਖੋਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ।

Kisan Bill 2020 : ਮੋਦੀ ਦਾ ਟੁੱਟਿਆ ਹੰਕਾਰ, ਮੰਨਣ ਨੂੰ ਹੋਊ ਤਿਆਰ, ਕਿਸਾਨਾਂ ਨੇ ਹਿਲਾਤੀ ਦਿੱਲੀ ||

ਕੈਬਨਿਟ ਮੰਤਰੀ ਸ. ਕਾਂਗੜ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਦੇ ਨਿਰੰਤਰ ਉਪਰਾਲਿਆਂ ਦੇ ਸਦਕਾ ਹੁਣ ਪੰਜਾਬ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਦਾਖਲਾ ਦਰ ਵਿੱਚ ਵੱਡਾ ਵਾਧਾ ਹੋਇਆ ਹੈ। ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਮਾਨਸਾ ਦੇ ਹੀ ਕੁੱਲ 195 ਅੱਪਰ ਪ੍ਰਾਇਮਰੀ ਸਕੂਲਾਂ ਵਿੱਚੋਂ 192 ਸਕੂਲ ਅਤੇ 294 ਪ੍ਰਾਇਮਰੀ ਸਕੂਲਾਂ  ਵਿੱਚੋਂ 288 ਸਮਾਰਟ ਸਕੂਲ ਦਾ ਦਰਜਾ ਹਾਸਲ ਕਰ ਚੁੱਕੇ ਹਨ। ਉਨ੍ਹਾਂ ਸਰਕਾਰੀ ਸਕੂਲਾਂ ਦੇ ਪਿ੍ਰੰਸੀਪਲਾਂ ਤੇ ਸਟਾਫ਼ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਸੰਕਟਮਈ ਸਮੇਂ ਦੇ ਬਾਵਜੂਦ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਲਗਾਤਾਰ ਮਿਹਨਤ ਕੀਤੀ ਅਤੇ ਅਕਾਦਮਿਕ ਪੱਧਰ ’ਤੇ ਵਧੀਆ ਨਤੀਜੇ ਹਾਸਲ ਕੀਤੇ।

ਹੁਣੇ ਹੀ ਆਈ ਵੱਡੀ ਖ਼ਬਰ, ਕਿਸਾਨਾਂ ਦੀ ਖੁੱਲੀ ਕਿਸਮਤ || D5 Channel Punjabi

ਇਸ ਦੌਰਾਨ ਸ. ਕਾਂਗੜ ਨੇ ਸਕੂਲ ਕੰਪਲੈਕਸ ਦਾ ਦੌਰਾ ਕੀਤਾ ਅਤੇ ਬਿਜਲੀ ਦੀ ਬੱਚਤ ਲਈ ਸਥਾਪਤ ਸੋਲਰ ਪਲਾਂਟ, ਐਜੂਸੈਟ ਰੂਮ, ਕੰਪਿਊਟਰ ਲੈਬ, ਸਮਾਰਟ ਕਲਾਸ ਰੂਮ, ਲਾਇਬ੍ਰੇਰੀ, ਸਾਇੰਸ ਲੈਬ, ਭਾਸ਼ਾ ਲੈਬ, ਸਮਾਰਟ ਗੇਟ, ਐਜੂਕੇਸ਼ਨਲ ਪਾਰਕ ਆਦਿ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੀ ਕਰੀਬ 20 ਲੱਖ ਰੁਪਏ ਦੀ ਗਰਾਂਟ ਦੇ ਨਾਲ ਨਾਲ ਸਕੂਲ ਦੇ ਪਿ੍ਰੰਸੀਪਲ ਸਮੇਤ ਸਮੂਹ ਸਟਾਫ਼ ਵੱਲੋਂ ਗ੍ਰਾਮ ਪੰਚਾਇਤ ਤੇ ਹੋਰ ਸਮਾਜ ਸੇਵੀ ਸੰਗਠਨਾਂ ਦੇ ਸਹਿਯੋਗ ਨਾਲ ਇਸ ਸਕੂਲ ਦਾ ਕਾਇਆ ਕਲਪ ਕੀਤਾ ਗਿਆ ਹੈ ਜੋ ਕਿ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਇਸ ਦੌਰਾਨ ਸਕੂਲ ਕੰਪਲੈਕਸ ਵਿਖੇ ਹੀ ਸਥਾਪਿਤ ਬੈਡਮਿੰਟਨ ਹਾਲ ਵਿਖੇ ਵਿਦਿਆਰਥੀਆਂ ਨਾਲ ਬੈਡਮਿੰਟਨ ਵੀ ਖੇਡਿਆ।

ਜਥੇਬੰਦੀਆਂ ਦਾ ਵੱਡਾ ਐਕਸ਼ਨ, ਸਰਕਾਰ ਨੂੰ ਛੇੜਤੀ ਕੰਬਣੀ || D5 Channel Punjabi

ਸਮਾਗਮ ਦੌਰਾਨ ਕੈਬਨਿਟ ਮੰਤਰੀ ਦੁਆਰਾ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਅੰਜੂ ਗੁਪਤਾ, ਸਕੂਲ ਦੇ ਮੁੱਖ ਅਧਿਆਪਕ ਸ. ਹਰਜਿੰਦਰ ਸਿੰਘ ਵਿਰਦੀ ਅਤੇ ਪਿੰਡ ਦੇ ਸਰਪੰਚ ਸ. ਗੁਰਮੇਲ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ, ਐਸ.ਐਸ.ਪੀ ਡਾ. ਨਰਿੰਦਰ ਭਾਰਗਵ, ਸੀਨੀਅਰ ਕਾਂਗਰਸੀ ਆਗੂ ਸ਼੍ਰੀਮਤੀ ਰਣਜੀਤ ਕੌਰ ਭੱਟੀ ਅਤੇ ਡਾ. ਮੰਜੂ ਬਾਂਸਲ, ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸ਼੍ਰੀ ਰਾਮ ਸਿੰਘ ਸਰਦੂਲਗੜ੍ਹ, ਕਾਂਗਰਸੀ ਆਗੂ ਸ਼੍ਰੀ ਬੋਘ ਸਿੰਘ ਦਾਤੇਵਾਸ, ਸ਼੍ਰੀ ਮਾਈਕਲ ਗਾਗੋਵਾਲ, ਐਸ.ਡੀ.ਐਮ ਸ਼੍ਰੀ ਕਾਲਾ ਰਾਮ ਕਾਂਸਲ ਤੋਂ ਇਲਾਵਾ ਵੱਖ-ਵੱਖ ਸਮਾਜ ਸੇਵੀ ਸੰਗਠਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button