Breaking NewsD5 specialNewsPoliticsPress ReleasePunjabTop News

ਕੈਬਨਿਟ ਮੰਤਰੀ ਡਾ. ਵਿਜੈ ਕੁਮਾਰ ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ: ਪੰਜਾਬ ਦੇ ਨਵ ਨਿਯੁਕਤ ਕੈਬਨਿਟ ਮੰਤਰੀ ਡਾ. ਵਿਜੈ ਕੁਮਾਰ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਅਤੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ।

Bhagwant Mann ਦੀ ਕੋਠੀ ਅੱਗੇ ਲੱਗਿਆ ਧਰਨਾ, ਧੁੱਪ ’ਚ ਮੋਰਚੇ ’ਤੇ ਬੈਠਿਆ ਬਜ਼ੁਰਗ, ਕਰਤੀ ਬਗਾਵਤ| D5 Channel Punjabi

ਅਹੁਦਾ ਸੰਭਾਲਣ ਮੌਕੇ ਡਾ. ਵਿਜੈ ਕੁਮਾਰ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਅਮਨ ਅਰੋੜਾ, ਮਨਜੀਤ ਸਿੰਘ ਬਿਲਾਸਪੁਰ, ਗੁਰਪ੍ਰੀਤ ਸਿੰਘ ਬਣਾਂਵਾਲੀ, ਜਗਦੀਪ ਕੰਬੋਜ, ਕੁਲਵੰਤ ਸਿੰਘ ਪੰਡੋਰੀ, ਬਲਕਾਰ ਸਿੰਘ ਸਿੱਧੂ, ਗੁਰਦਿੱਤ ਸਿੰਘ ਸੇਖੋਂ ਨਰਿੰਦਰ ਪਾਲ ਸਿੰਘ ਸਵਨਾ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਰਾਜ ਕਮਲ ਚੌਧਰੀ, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਆਲੋਕ ਸ਼ੇਖਰ, ਅਮਿਤ ਕੁਮਾਰ ਆਈ.ਏ.ਐਸ., ਕੁਮਾਰ ਰਾਹੁਲ ਆਈ.ਏ.ਐਸ, ਭੁਪਿੰਦਰ ਸਿੰਘ ਆਈ.ਏ.ਐਸ ਤੋਂ ਇਲਾਵਾ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Bhagwant Mann ਦਾ ਐਕਸ਼ਨ, ਫਸਣਗੇ ਕਈ ਜਣੇ ਪੁੱਠੇ! ਸੰਭਾਲਿਆ ਗ੍ਰਹਿ ਮੰਤਰਾਲੇ | D5 Channel Punjabi

ਅਹੁਦਾ ਸੰਭਾਲਣ ਉਪਰੰਤ ਡਾ. ਵਿਜੈ ਕੁਮਾਰ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਸਭ ਤੋਂ ਅਹਿਮ ਵਿਭਾਗ ਦੇ ਸੁਧਾਰ ਲਈ ਕਦੀ ਵੀ ਉਸਾਰੂ ਨੀਤੀ ਨਹੀਂ ਅਪਣਾਈ। ਉਨ੍ਹਾਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਅਸੀਂ ਸਭ ਨੇ ਮਿਲ ਕੇ ਸੂਬੇ ਦੇ ਸਿਹਤ ਸੇਵਾਵਾਂ ਨੂੰ ਪੂਰੇ ਦੇਸ਼ ਵਿਚ ਨੰਬਰ ਇਕ ‘ਤੇ ਲਿਆਉਣਾ ਹੈ।

ਕੱਚੇ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, Bhagwant Mann ਦਾ ਇਤਿਹਾਸਕ ਫੈਸਲਾ, ਮੁਲਾਜ਼ਮਾਂ ਨੇ ਪਾਏ ਭੰਗੜੇ | D5 Channel Punjabi

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਇਹ ਟੀਚਾ ਹੈ ਕਿ ਸੂਬੇ ਵਿੱਚ ਡਾਕਟਰੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਸਸਤੀ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਨੀਤੀ ਲਾਗੂ ਕਰਾਂਗੇ। ਉਨ੍ਹਾਂ ਡਾਕਟਰਾਂ ਅਤੇ ਪੈਰਾਂ ਮੈਡੀਕਲ ਸਟਾਫ਼ ਨੂੰ ਬਿਨਾਂ ਕਿਸੇ ਡਰ ਦੇ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ ਦੀ ਵੀ ਅਪੀਲ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button