Breaking NewsD5 specialNewsPoliticsPress ReleasePunjabTop News

ਕੈਬਨਿਟ ਮੰਤਰੀ ਡਾ. ਵਿਜੈ ਸਿੰਗਲਾ ਨੇ ਅਹੁਦਾ ਸੰਭਾਲਿਆ

ਚੰਡੀਗੜ: ਪੰਜਾਬ ਦੇ ਨਵ ਨਿਯੁਕਤ ਕੈਬਨਿਟ ਮੰਤਰੀ ਡਾ. ਵਿਜੈ ਸਿੰਗਲਾ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਅਤੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ।

ਅਹੁਦਾ ਸੰਭਾਲਣ ਮੌਕੇ ਡਾ. ਵਿਜੈ ਸਿੰਗਲਾ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵਿਧਾਇਕ ਪਿ੍ਰੰਸੀਪਲ ਬੁੱਧ ਰਾਮ, ਅਮਨ ਅਰੋੜਾ, ਮਨਜੀਤ ਸਿੰਘ ਬਿਲਾਸਪੁਰ, ਗੁਰਪ੍ਰੀਤ ਸਿੰਘ ਬਣਾਂਵਾਲੀ, ਜਗਦੀਪ ਕੰਬੋਜ, ਕੁਲਵੰਤ ਸਿੰਘ ਪੰਡੋਰੀ, ਬਲਕਾਰ ਸਿੰਘ ਸਿੱਧੂ, ਗੁਰਦਿੱਤ ਸਿੰਘ ਸੇਖੋਂ ਨਰਿੰਦਰ ਪਾਲ ਸਿੰਘ ਸਵਨਾ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਰਾਜ ਕਮਲ ਚੌਧਰੀ, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਆਲੋਕ ਸੇਖਰ, ਅਮਿਤ ਕੁਮਾਰ ਆਈ.ਏ.ਐਸ., ਕੁਮਾਰ ਰਾਹੁਲ ਆਈ.ਏ.ਐਸ, ਭੁਪਿੰਦਰ ਸਿੰਘ ਆਈ.ਏ.ਐਸ ਤੋਂ ਇਲਾਵਾ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜਰ ਸਨ।

ਅਹੁਦਾ ਸੰਭਾਲਣ ਉਪਰੰਤ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਸਭ ਤੋਂ ਅਹਿਮ ਵਿਭਾਗ ਦੇ ਸੁਧਾਰ ਲਈ ਕਦੀ ਵੀ ਉਸਾਰੂ ਨੀਤੀ ਨਹੀਂ ਅਪਣਾਈ। ਉਨਾਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਅਸੀਂ ਸਭ ਨੇ ਮਿਲ ਕੇ ਸੂਬੇ ਦੇ ਸਿਹਤ ਸੇਵਾਵਾਂ ਨੂੰ ਪੂਰੇ ਦੇਸ ਵਿਚ ਨੰਬਰ ਇਕ ‘ਤੇ ਲਿਆਉਣਾ ਹੈ।

ਉਨਾਂ ਕਿਹਾ ਕਿ ਸਾਡੀ ਸਰਕਾਰ ਦਾ ਇਹ ਟੀਚਾ ਹੈ ਕਿ ਸੂਬੇ ਵਿੱਚ ਡਾਕਟਰੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਸਸਤੀ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਨੀਤੀ ਲਾਗੂ ਕਰਾਂਗੇ।ਉਨਾਂ ਡਾਕਟਰਾਂ ਅਤੇ ਪੈਰਾਂ ਮੈਡੀਕਲ ਸਟਾਫ ਨੂੰ ਬਿਨਾਂ ਕਿਸੇ ਡਰ ਦੇ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ ਦੀ ਵੀ ਅਪੀਲ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button