Breaking NewsD5 specialNewsPunjabTop News

ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੇ ਘਰ ਚੱਲ ਰਹੀ ਵੱਡੀ ਬੈਠਕ, ਕਾਂਗਰਸ ਦੇ ਕਈ ਨੇਤਾ ਅਤੇ MLAs ਸ਼ਾਮਿਲ

ਚੰਡੀਗੜ੍ਹ : ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਘਰ ਅੱਜ ਵੱਡੀ ਬੈਠਕ ਚੱਲ ਰਹੀ ਹੈ। ਇਸ ਮੀਟਿੰਗ ‘ਚ 22 ਦੇ ਕਰੀਬ ਵਿਧਾਇਕਾਂ ਦੇ ਪੁੱਜਣ ਦੀ ਖ਼ਬਰ ਹੈ। ਇਹ ਵੀ ਦੱਸ ਦੇਈਏ ਕਿ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 26 ਤਾਰੀਕ ਨੂੰ ਹੋ ਰਹੀ ਹੈ ਅਤੇ ਇਸ ਮੀਟਿੰਗ ਤੋਂ ਪਹਿਲਾਂ ਮੰਤਰੀ ਬਾਜਵਾ ਦੇ ਘਰ ਸਿੱਧੂ ਧੜੇ ਦੇ ਵਿਧਾਇਕ ਅਤੇ ਮੰਤਰੀ ਇਕੱਠੇ ਹੋਏ ਹਨ।

Farmers Protest ਨਵਜੋਤ ਸਿੱਧੂ ਦਵਾਊ ਕਿਸਾਨਾਂ ਦਾ ਹੱਕ ! ਕਿਸਾਨੀ ਮਸਲੇ ਦਾ ਨਿਕਲੂ ਹੱਲ! D5 Channel Punjabi

ਦਰਅਸਲ ਮਾਲਵਿੰਦਰ ਸਿੰਘ ਮਾਲੀ ਵੱਲੋਂ ਲਗਾਤਾਰ ਵਿਵਾਦਿਤ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਨਿਜੀ ਹਮਲੇ ਕੀਤੇ ਹਨ। ਹਾਲਾਂਕਿ ਨਵਜੋਤ ਸਿੱਧੂ ਵੱਲੋਂ ਇਸ ਬਿਆਨਬਾਜ਼ੀ ਤੋਂ ਬਾਅਦ ਆਪਣੇ ਸਲਾਹਕਾਰਾਂ ਨੂੰ ਤਲਬ ਕੀਤਾ ਹੈ।

ਸਿੱਖਾਂ ਨੇ ਗੁਰਦਾਸ ਮਾਨ ਦੇ ਕੰਨਾਂ ਨੂੰ ਲਵਾਏ ਹੱਥ ! ਸਿੱਖ ਜਥੇਬੰਦੀਆਂ ਦਾ ਵੱਡਾ ਐਲਾਨ! D5 Channel Punjabi

ਸਿੱਧੂ ਵੱਲੋਂ ਮਾਲਵਿੰਦਰ ਸਿੰਘ ਮਾਲੀ ਅਤੇ ਡਾ. ਪਿਆਰੇ ਲਾਲ ਗਰਗ ਨੂੰ ਪਟਿਆਲਾ ‘ਚ ਮੀਟਿੰਗ ਲਈ ਸੱਦਿਆ ਗਿਆ ਸੀ। ਇਸ ਮੁੱਦੇ ਤੋਂ ਬਾਅਦ ਮੰਤਰੀ ਬਾਜਵਾ ਦੇ ਘਰ ਅੱਜ ਸਿੱਧੂ ਧੜੇ ਦੇ ਵਿਧਾਇਕਾਂ ਅਤੇ ਮੰਤਰੀਆਂ ਦੀ ਮੀਟਿੰਗ ਹੋ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button