Press ReleasePunjabTop News

ਕੈਬਨਿਟ ਮੰਤਰੀ ਨੇ ਮਲੋਟ ਵਿਖੇ ਸੁਣੀਆਂ ਲੋਕਾਂ ਦੀ ਸਮੱਸਿਆਵਾਂ

ਪੰਜਾਬ ਸਰਕਾਰ ਆਮ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਵਚਨਬੱਧ — ਡਾ.ਬਲਜੀਤ ਕੌਰ

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਆਪਣੇ ਜੱਦੀ ਵਿਧਾਨ ਸਭਾ ਹਲਕਾ ਮਲੋਟ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਾਇਜ ਸਮੱਸਿਆਵਾਂ ਨੂੰ ਮੌਕੇ ਤੇ ਹੱਲ ਕੀਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ  ਦੇ ਆਧਾਰ ਤੇ ਹੱਲ ਕਰ ਰਹੀ ਹੈ ਤਾਂ ਜੋ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।

ਪਾਵਰ ਪ੍ਰੋਜੇਕਟ ’ਚੋਂ ਪੰਜਾਬ ਬਾਹਰ! ਹੁਣ ਲੱਗਣਗੇ ਲੰਬੇ-ਲੰਬੇ ਕੱਟ! ਹਿਮਾਚਲ ਲਾ ਗਿਆ ਸਕੀਮ | D5 Channel Punjabi

ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਲੋਕਾਂ ਨੂੰ ਜੋ ਸਮੱਸਿਆਵਾਂ ਆ ਰਹੀਆਂ ਹਨ, ਇਹ ਪਿਛਲੀਆਂ ਸਰਕਾਰਾਂ ਦੀ ਹੀ ਦੇਣ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋ ਸੀਵਰੇਜ਼ ਦੀ ਸਮੱਸਿਆਵਾਂ  ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਅਤੇ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਤੋਂ ਇਲਾਵਾ ਸਿਹਤ ਸਹੂਲਤਾਂ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ।

CM ਮਾਨ ’ਤੇ ਖੁਫ਼ੀਆ ਏਜੰਸੀਆਂ ਦੀ ਰਿਪੋਰਟ, ਕੇਂਦਰ ਨੇ ਲਿਆ ਵੱਡਾ ਫੈਸਲਾ | D5 Channel Punjabi

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ, ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ, ਉਹਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਆਪਣੇ ਦੌਰੇ ਦੌਰਾਨ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਨ, ਸੀਵਰੇਜ਼ ਦੀ ਸਮੱਸਿਆ ਦੇ ਹੱਲ ਕਰਨ ਅਤੇ ਬਿਜਲੀ ਦੀਆਂ ਤਾਰਾਂ ਨੂੰ ਉਚਾ ਚੁੱਕਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button