NewsPress ReleasePunjabTop News

ਕੈਬਨਿਟ ਮੰਤਰੀ ਪੰਜਾਬ ਵੱਲੋਂ ਸਿਹਤ ਕੇਂਦਰਾਂ ਦਾ ਉਦਘਾਟਨ

ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਵਧੀਆ ਸਿਹਤ ਸਹੂਲਤਾਂ ਉਪਲੱਬਧ  ਕਰਵਾਉਣ ਲਈ ਵਚਨਬੱਧ: ਡਾ. ਬਲਜੀਤ ਕੌਰ

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਿਹਤ ਕੇਂਦਰ ਲੱਖੇਵਾਲੀ ਅਤੇ ਨੰਦਗੜ੍ਹ ਦਾ ਉਦਘਾਟਨ ਕਰਕੇ ਲੋਕਾਂ ਨੂੰ ਅਰਪਣ ਕੀਤੇ। ਇਸ ਮੋਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿਚ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਨ੍ਹਾਂ ਦੇ ਘਰ੍ਹਾਂ ਦੇ ਨਜ਼ਦੀਕ ਮੁਹੱਇਆ ਕਰਵਾਉਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 100 ਤੋਂ ਵੱਧ ਆਮ ਆਦਮੀ ਕਲੀਨਿਕ ਸ਼ੁਰੂ ਕਰਕੇ ਵਧੀਆ ਸਿਹਤ ਸਹੂਲਤਾਂ ਦੇਣ ਦੀ ਸ਼ੁਰੂਆਤ ਕੀਤੀ ਹੈ ਜੋ ਕਿ ਲੋਕਾਂ ਦੀ ਸਿਹਤ ਵਿਚ ਸੁਧਾਰ ਲਿਆਉਣ ਲਈ ਅਤੇ ਬੀਮਾਰੀਆਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਦਾ ਇਲਾਜ ਕਰਨ ਲਈ ਲਾਹੇਵੰਦ ਸਾਬਿਤ ਹੋਣਗੇ।
ਉਨ੍ਹਾਂ ਕਿਹਾ ਕਿ ਅੱਜ ਪਿੰਡ ਲੱਖੇਵਾਲੀ ਅਤੇ ਨੰਦਗੜ੍ਹ ਵਿਖੇ ਜੋ ਸਿਹਤ ਕੇਂਦਰਾਂ ਦੀਆਂ ਨਵੀਆਂ ਇਮਾਰਤਾਂ ਪੰਜਾਬ ਸਰਕਾਰ ਵੱਲੋਂ ਬਣਾਈਆਂ ਗਈਆਂ ਹਨ, ਇੰਨ੍ਹਾ ਵਿਚ ਆਮ ਬੀਮਾਰੀਆਂ ਦੇ ਇਲਾਜ ਦੇ ਨਾਲ-ਨਾਲ ਗਰਭਵਤੀ ਔਰਤਾਂ, ਬੱਚਿਆਂ ਦੇ ਟੀਕਾਕਰਨ, ਉਨ੍ਹਾਂ ਦਾ ਚੈੱਕਅੱਪ, ਪਰਿਵਾਰ ਨਿਯੋਜਨ ਸੇਵਾਵਾਂ, ਜਨਮ ਮੌਤ ਦੀ ਰਜਿਸਟਰੇਸ਼ਨ ਆਦਿ ਸੇਵਾਵਾਂ ਸਬੰਧਤ ਸਟਾਫ ਵੱਲੋਂ ਦਿੱਤੀਆਂ ਜਾਣਗੀਆਂ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button