PunjabTop News

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਨੋਟਿਸ ਹੋਇਆ ਜਾਰੀ

ਮੋਹਾਲੀ : ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਪਿਛਲੇ ਦਿਨੀਂ ਫੌਜਾ ਸਿੰਘ ਸਰਾਰੀ ਦੀ ਆਡੀਓ ਵਾਇਰਲ ਹੋਈ ਸੀ। ਇਸ ਮਗਰੋਂ ਵਿਰੋਧੀ ਧਿਰਾਂ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕ ਰਹੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਫੌਜਾ ਸਿੰਘ ਸਰਾਰੀ ਨੂੰ ਕੈਬਨਿਟ ਵਿੱਚੋਂ ਕੱਢਿਆ ਜਾ ਸਕਦਾ ਹੈ। ਇਸ ਬਾਰੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਜਦੋਂ ਕਿਸੇ ਮੰਤਰੀ ਜਾਂ ਵਿਧਾਇਕ ਬਾਰੇ ਕੁਝ ਗਲਤ ਸਾਹਮਣੇ ਆਉਂਦਾ ਹੈ ਤਾਂ ਸਰਕਾਰ ਆਪਣੇ ਤੌਰ ‘ਤੇ ਨਿਰੀਖਣ ਕਰਦੀ ਹੈ। ਪੰਜਾਬ ਵਿਚ ‘ਆਪ’ ਸਰਕਾਰ ਭ੍ਰਿਸ਼ਟਾਚਾਰ ਮੁਕਤ ਪੰਜਾਬ ਲਈ ਕੰਮ ਕਰ ਰਹੀ ਹੈ। ਇਸ ਸਰਕਾਰ ਵਿਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਂਦਾ ਹੈ।

BJP ਵਾਲਿਆਂ ਨੇ ਸੱਦ ਲਈ ਪ੍ਰੈਸ ਕਾਨਫਰੰਸ, CM ਮਾਨ ਤੇ ਕੇਜਰੀਵਾਲ ’ਤੇ ਬੋਲਿਆ ਹੱਲਾ | D5 Channel Punjabi

ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਅਤੇ ਉਨ੍ਹਾਂ ਦੇ ਓਐੱਸਡੀ ਤਰਸੇਮ ਕਪੂਰ ਦੀ ਇੱਕ ਆਡੀਓ ਵਾਈਰਲ ਹੋਈ ਸੀ, ਜਿਸ ਵਿਚ ਇਨ੍ਹਾਂ ਵੱਲੋਂ ਕਥਿਤ ਤੌਰ ’ਤੇ ਭ੍ਰਿਸ਼ਟਾਚਾਰ ਕਰਨ ਦੀ ਯੋਜਨਾ ਬਣਾਈ ਜਾ ਰਹੀ ਸੀ। ਇਸ ਆਡੀਓ ਦੇ ਵਾਈਰਲ ਹੋਣ ਤੋਂ ਬਾਅਦ ਓਐੱਸਡੀ ਹੋਣ ਦਾ ਦਾਅਵਾ ਕਰਨ ਵਾਲੇ ਤਰਸੇਮ ਲਾਲ ਕਪੂਰ ਨੇ ਖ਼ੁਦ ਮੀਡੀਆ ਅੱਗੇ ਆ ਕੇ ਦੱਸਿਆ ਸੀ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵੱਲੋਂ ਭ੍ਰਿਸ਼ਟਾਚਾਰ ਪਹਿਲੀ ਵਾਰ ਨਹੀਂ ਕੀਤਾ ਗਿਆ ਹੈ, ਸਗੋਂ ਉਨ੍ਹਾਂ ਕੋਲ ਇਹੋ ਜਿਹੇ ਬਹੁਤ ਹੋਰ ਵੀ ਸਬੂਤ ਹਨ ਪਰ ਉਹ ਆਮ ਆਦਮੀ ਪਾਰਟੀ ਵੱਲੋਂ ਕਾਰਵਾਈ ਕੀਤੇ ਜਾਣ ਦਾ ਇੰਤਜ਼ਾਰ ਕਰਨਗੇ।

SGPC ਦੀ ਵੱਡੀ ਜਿੱਤ, SC ਨੇ ਸੁਣਾਇਆ ਫੈਸਲਾ, Balwant Singh Rajoana ਜੇਲ੍ਹ ਤੋਂ ਬਾਹਰ? | D5 Channel Punjabi

ਹੁਣ ਆਮ ਆਦਮੀ ਪਾਰਟੀ ਵੱਲੋਂ ਫੌਜਾ ਸਿੰਘ ਸਰਾਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਜੁਆਬ ਦੇਣ ਲਈ ਵੀ ਕਿਹਾ ਗਿਆ ਹੈ। ਫੌਜਾ ਸਿੰਘ ਸਰਾਰੀ ਤੋਂ ਵਾਈਰਲ ਆਡੀਓ ਅਤੇ ਲੱਗ ਰਹੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਸਬੰਧੀ ਸਪਸ਼ੱਟੀਕਰਨ ਮੰਗਿਆ ਗਿਆ ਹੈ। ਫੌਜਾ ਸਿੰਘ ਸਰਾਰੀ ਦਾ ਜੁਆਬ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਇਸ ਸਬੰਧੀ ਫੈਸਲਾ ਕਰਨਗੇ। ਫੌਜਾ ਸਿੰਘ ਸਰਾਰੀ ਨੂੰ ਕੈਬਨਿਟ ਮੰਤਰੀ ਦੇ ਅਹੁਦੇ ’ਤੇ ਰੱਖਣਾ ਹੈ ਜਾਂ ਫਿਰ ਉਨ੍ਹਾਂ ਨੂੰ ਕੈਬਨਿਟ ਤੋਂ ਬਾਹਰ ਕੀਤਾ ਜਾਣਾ ਹੈ। ਇਸ ਸਬੰਧੀ ਪਾਰਟੀ ਜਾਂ ਫਿਰ ਮੁੱਖ ਮੰਤਰੀ ਪੱਧਰ ’ਤੇ ਕੋਈ ਵੀ ਬਿਆਨ ਨਹੀਂ ਮਿਲ ਸਕਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button