PunjabTop News

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ 23 ਫਰਵਰੀ ਨੂੰ ਆਨਲਾਈਨ ਮਾਧਿਅਮ ਰਾਹੀਂ ਸੁਣੀਆਂ ਜਾਣਗੀਆਂ ਸ਼ਿਕਾਇਤਾਂ

* ਜਲ ਸਪਲਾਈ ਤੇ ਸੈਨੀਟੇਸ਼ਨ ਦਿੱਕਤਾਂ ਸਬੰਧੀ ਨਾਗਰਿਕ ਟੌਲ ਫਰੀ ਨੰਬਰ ਜਾਂ ਈਮੇਲ ਆਈ.ਡੀ. 'ਤੇ ਦਰਜ ਕਰਵਾ ਸਕਦੇ ਹਨ ਸ਼ਿਕਾਇਤਾਂ

ਬਰਨਾਲਾ, 21 ਫਰਵਰੀ
ਕੈਬਨਿਟ ਮੰਤਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸ੍ਰੀ ਬ੍ਰਮ ਸ਼ੰਕਰ ਜਿੰਪਾ 23 ਫਰਵਰੀ ਨੂੰ ਮੁੜ ਜਨਤਾ ਦਰਬਾਰ ਲਗਾ ਕੇ ਆਨਲਾਈਨ ਮਾਧਿਅਮ ਰਾਹੀਂ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਸ਼ਿਕਾਇਤਾਂ ਸੁਣਨਗੇ ਤੇ ਯੋਗ ਸਮੱਸਿਆਵਾਂ ਦਾ ਮੌਕੇ ‘ਤੇ ਨਿਬੇੜਾ ਵੀ ਕਰਨਗੇ।
ਇਹ ਜਾਣਕਾਰੀ ਜਲ ਤੇ ਸੈਨੀਟੇਸ਼ਨ ਵਿਭਾਗ ਬਰਨਾਲਾ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਰਵਿੰਦਰ ਸਿੰਘ ਬਾਂਸਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਵੱਲੋਂ ਜਨਤਾ ਦਰਬਾਰ ਲਗਾ ਕੇ ਆਨਲਾਈਨ ਵਿਧੀ ਰਾਹੀਂ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਨਾਲ ਸਬੰਧਤ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਣਾ ਹੈ। ਜ਼ਿਲ੍ਹਾ ਬਰਨਾਲਾ ਦੇ ਨਾਗਰਿਕ ਦੀ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਸਮੱਸਿਆ ਹੈ ਤਾਂ ਉਹ 23 ਫਰਵਰੀ ਤੋਂ ਪਹਿਲਾਂ ਪਹਿਲਾਂ ਆਪਣੀ ਸ਼ਿਕਾਇਤ ਟੌਲ ਫ੍ਰੀ ਨੰਬਰ 18001802468 ‘ਤੇ ਦਰਜ ਕਰਾ ਸਕਦਾ ਹੈ। ਇਸ ਤੋਂ ਇਲਾਵਾ ਵਿਭਾਗ ਦੀ ਈਮੇਲ dwsssnkhelpdesk@gmail.com ਅਤੇ ਵੈਬਸਾਈਟ https://dwss.punjab.gov.in ‘ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਵੱਲੋਂ 23 ਫਰਵਰੀ ਨੂੰ ਸਵੇਰੇ 11:30 ਵਜੇ ਤੋਂ ਦੁਪਹਿਰ 2 ਵਜੇ ਤੱਕ ਨਾਗਰਿਕਾਂ ਦੀਆਂ ਸਬੰਧਤ ਸਮੱਸਿਆਵਾਂ ਸੁਣੀਆਂ ਜਾਣਗੀਆਂ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button