PunjabTop News

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ SDM ਦਫ਼ਤਰ ‘ਚ ਮਾਰੀ ਰੇਡ, ਡਿਊਟੀ ਤੋਂ ਗੈਰ ਹਾਜ਼ਰ ਮੁਲਾਜ਼ਮਾਂ ਨੂੰ ਤੁਰੰਤ ਕੀਤਾ ਮੁਅੱਤਲ

ਰੂਪਨਗਰ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਅਚਾਨਕ ਰੂਪਨਗਰ ਵਿੱਚ ਸੋਮਵਾਰ ਸਵੇਰੇ ਐਸਡੀਐਮ ਦਫ਼ਤਰ ਵਿੱਚ ਛਾਪਾ ਮਾਰਿਆ। ਇਸ ਦੌਰਾਨ ਉਨ੍ਹਾਂ ਦਫ਼ਤਰ ਵਿੱਚ ਤਾਇਨਾਤ ਕਈ ਮੁਲਾਜ਼ਮ ਡਿਊਟੀ ਤੋਂ ਗੈਰ ਹਾਜ਼ਰ ਪਾਏ ਗਏ। ਇਸ ਤੋਂ ਇਲਾਵਾ ਕਈ ਕਰਮਚਾਰੀ ਸਮੇਂ ਸਿਰ ਡਿਊਟੀ ‘ਤੇ ਨਹੀਂ ਪਹੁੰਚੇ। ਮੰਤਰੀ ਬੈਂਸ ਨੇ ਗੈਰ ਹਾਜ਼ਰ ਪਾਏ ਗਏ ਸਾਰੇ ਮੁਲਾਜ਼ਮਾਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ।

ਹੁਣੇ ਭੂਚਾਲ ਨੇ ਮਚਾਈ ਤਬਾਹੀ, ਬੁਰਾ ਹੋਇਆ ਇਹਨਾਂ ਦੇਸ਼ਾਂ ਦਾ ਹਾਲ, ਮਲਬੇ ਹੇਠਾਂ ਆਏ ਲੋਕ || D5 Channel Punjabi

ਦਫ਼ਤਰ ਵਿੱਚ ਬੇਨਿਯਮੀਆਂ ਨੂੰ ਦੇਖਦਿਆਂ ਮੰਤਰੀ ਬੈਂਸ ਨੇ ਉੱਥੇ ਮੌਜੂਦ ਮੁਲਾਜ਼ਮਾਂ ਨੂੰ ਆਮ ਲੋਕਾਂ ਨਾਲ ਸਬੰਧਤ ਸਾਰੇ ਕੰਮ ਇੱਕ ਹਫ਼ਤੇ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ। ਨਾਲ ਹੀ ਅਗਲੇ ਸੋਮਵਾਰ ਨੂੰ ਮੁੜ ਜਾਂਚ ਕਰਨ ਲਈ ਕਿਹਾ ਹੈ। ਮੰਤਰੀ ਬੈਂਸ ਸਵੇਰੇ 9:53 ਵਜੇ ਅਚਾਨਕ ਐਸਡੀਐਮ ਦਫ਼ਤਰ ਪੁੱਜੇ। ਇੱਥੇ ਉਸ ਦੇ ਸਵਾਲ-ਜਵਾਬਾਂ ਨੇ ਮੁਲਾਜ਼ਮਾਂ ਵਿੱਚ ਹਲਚਲ ਮਚਾ ਦਿੱਤੀ। ਇਸ ਤੋਂ ਪਹਿਲਾਂ ਕਿ ਕੋਈ ਕੁਝ ਸਮਝਦਾ, ਮੰਤਰੀ ਵੱਲੋਂ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਹਰ ਕਾਊਂਟਰ ਦੇ ਸਾਹਮਣੇ ਜਾ ਕੇ ਮੁਲਾਜ਼ਮਾਂ ਤੋਂ ਪੁੱਛਗਿੱਛ ਕੀਤੀ।

ਪਹਿਲਾਂ ਕਦੇ ਦੇਖਿਆ Sukhbir Badal ਦਾ ਆਹ ਰੂਪ, ਵਿਰੋਧੀਆਂ ਨੂੰ ਲਿਆਤੇ ਪਸੀਨੇ || D5 Channel Punjabi

ਮੰਤਰੀ ਬੈਂਸ ਨੇ ਐਸਡੀਐਮ ਦਫ਼ਤਰ ਦਾ ਰਿਕਾਰਡ ਵੀ ਚੈੱਕ ਕੀਤਾ। ਇਸ ਦੇ ਨਾਲ ਹੀ ਮੁਲਾਜ਼ਮਾਂ ਦੇ ਦਫ਼ਤਰ ਪਹੁੰਚਣ ਦੇ ਸਮੇਂ ਅਤੇ ਵਾਪਸੀ ਦੇ ਸਮੇਂ ਬਾਰੇ ਵੀ ਜਾਣਕਾਰੀ ਲਈ ਗਈ। ਨਾਲ ਹੀ ਸਾਰੇ ਕਰਮਚਾਰੀਆਂ ਨੂੰ ਭਵਿੱਖ ਲਈ ਚੌਕਸੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਚਿਤਾਵਨੀ ਦਿੱਤੀ। ਮੰਤਰੀ ਨੇ ਅਗਲੀ ਜਾਂਚ ਦੌਰਾਨ ਕੋਈ ਢਿੱਲ ਨਾ ਦਿਖਾਉਣ ਦੀ ਚਿਤਾਵਨੀ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button