PunjabTop News

ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਬੁਟਾਹਰੀ ਦਫਤਰ ’ਚ ਅਚਾਨਕ ਛਾਪਾ

ਮਈ 28 2023 – ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਵੱਲੋਂ ਬੁਟਾਹਰੀ ਦਫਤਰ ਵਿੱਚ ਅਚਨਚੇਤ ਛਾਪਾ ਮਾਰਕੇ ਸਟਾਫ਼ ਦੀ ਕੀਤੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਹਾਜ਼ਰ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਵਿਭਾਗ ਸਬੰਧੀ ਫੀਡਬੈਕ ਲਈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਤਬਦੀਲ ਕੀਤੇ ਗਏ ਦਫ਼ਤਰੀ ਸਮੇਂ ਨੂੰ ਹਰ ਹਾਲਤ ਲਾਗੂ ਕੀਤਾ ਜਾਵੇ ਅਤੇ ਸਵੇਰੇ ਸਮੇਂ ਸਿਰ ਦਫਤਰ ਪਹੁੰਚ ਕੇ ਲੋਕਾਂ ਦੇ ਕੰਮ ਤਰਜੀਹ ਅਧਾਰ ਉੱਤੇ ਕੀਤੇ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਮੁਲਾਜਮਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਕਿਸੇ ਵੀ ਖਪਤਕਾਰ ਨੂੰ ਬਿਨਾ ਵਜਾ ਪਰੇਸ਼ਾਨ ਨਾ ਕਰਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਿ੍ਸਟਾਚਾਰ ਦੇ ਮੁੱਦੇ ਉਤੇ ਬਹੁਤ ਸਖਤ ਹੈ ਅਤੇ ਇਸ ਸਬੰਧੀ ਰਤੀ ਭਰ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਗਲੇ ਦਿਨਾਂ ’ਚ ਪੰਜਾਬ ਦੇ ਹੋਰਨਾਂ ਦਫ਼ਤਰਾਂ ਦੀ ਵੀ ਅਚਾਨਕ ਚੈਕਿੰਗ ਕੀਤੀ ਜਾਵੇਗੀ ਤਾਂ ਜੋ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਗਰਮੀ ਦੇ ਮੱਦੇਨਜ਼ਰ ਤਬਦੀਲ ਕੀਤੇ ਦਫ਼ਤਰੀ ਸਮੇਂ ਨੂੰ ਇੰਨ-ਬਿੰਨ ਲਾਗੂ ਕਰਵਾਇਆ ਜਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button