Press ReleasePunjabTop News

ਕੈਬਨਿਟ ਸਬ-ਕਮੇਟੀ ਵੱਲੋਂ ਟਰੱਕ ਆਪ੍ਰੇਟਰਾਂ ਨਾਲ ਮੀਟਿੰਗ, ਸਾਰਥਕ ਹੱਲ ਕੱਢਣ ਦਾ ਭਰੋਸਾ

ਵਿੱਤ ਮੰਤਰੀ ਵੱਲੋਂ ਸਕੱਤਰ ਟਰਾਂਸਪੋਰਟ ਦੀ ਅਗਵਾਈ ਵਿੱਚ ਕਮੇਟੀ ਗਠਤ

ਉਦਯੋਗ ਵਿਭਾਗ, ਟਰੱਕ ਆਪ੍ਰੇਟਰਾਂ ਤੇ ਹੋਰਨਾਂ ਭਾਈਵਾਲਾਂ ਨਾਲ ਗੱਲਬਾਤ ਪਿੱਛੋਂ 31 ਜਨਵਰੀ ਨੂੰ ਰਿਪੋਰਟ ਸੌਂਪੇਗੀ ਕਮੇਟੀ

ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਢੋਆ-ਢੁਆਈ ਸਬੰਧੀ ਢੁਕਵੀਂ ਨੀਤੀ ਬਣਾਉਣ ਲਈ ਟਰੱਕ ਆਪ੍ਰੇਟਰਾਂ ਦੇ ਸੁਝਾਅ ਲੈਣ ਲਈ ਕਿਹਾ

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਉਚੇਚੇ ਤੌਰ ‘ਤੇ ਸ਼ਾਮਲ ਹੋਏ, ਨੇ ਅੱਜ ਟਰੱਕ ਆਪ੍ਰੇਟਰਾਂ ਦੀਆਂ ਮੰਗਾਂ ਨੂੰ ਲੈ ਕੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਕੈਬਨਿਟ ਮੰਤਰੀਆਂ ਨੇ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ, ਇਸ ਲਈ ਉਨ੍ਹਾਂ ਦੀਆਂ ਮੰਗਾਂ ਬਾਰੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।
Punjab Bulletin : Moose Wala ਦੇ ਮਾਪਿਆਂ ਨੂੰ ਮਿਲੀ ਧਮਕੀ, CM Mann ਦਾ ਵੱਡਾ ਖੁਲਾਸਾ! || D5 Channel Punjabi
ਵਿੱਤ ਮੰਤਰੀ ਐਡਵੋਕੇਟ ਚੀਮਾ ਨੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਦੀ ਅਗਵਾਈ ਹੇਠ ਕਮੇਟੀ ਦਾ ਗਠਨ ਕਰਦਿਆਂ ਨਿਰਦੇਸ਼ ਦਿੱਤੇ ਕਿ ਇਹ ਕਮੇਟੀ ਉਦਯੋਗ ਵਿਭਾਗ, ਟਰੱਕ ਆਪ੍ਰੇਟਰਾਂ ਤੇ ਹੋਰਨਾਂ ਭਾਈਵਾਲਾਂ ਨਾਲ ਹਰ ਪਹਿਲੂ ‘ਤੇ ਗੱਲ ਕਰਕੇ 31 ਜਨਵਰੀ ਨੂੰ ਆਪਣੀ ਰਿਪੋਰਟ ਸੌਂਪੇ। ਉਨ੍ਹਾਂ ਟਰੱਕ ਉਪਰੇਟਰਾਂ ਨੂੰ ਵੀ ਸੁਝਾਅ ਦਿੱਤਾ ਕਿ ਉਹ ਕਮੇਟੀ ਨਾਲ ਗੱਲਬਾਤ ਲਈ ਕੁਝ ਮੈਂਬਰਾਂ ਤੇ ਆਧਾਰਤ ਇੱਕ ਐਕਸ਼ਨ ਕਮੇਟੀ ਬਨਾਉਣ ਤਾਂ ਜੋ ਗੱਲਬਾਤ ਰਾਹੀਂ ਕਿਸੇ ਸਾਰਥਕ ਨਤੀਜੇ ‘ਤੇ ਪਹੁੰਚਿਆ ਜਾ ਸਕੇ। ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਕਿਹਾ ਕਿ ਵਿਭਾਗ ਦੀ ਢੋਆ-ਢੁਆਈ ਸਬੰਧੀ ਨੀਤੀ ਬਣਾਉਣ ਵੇਲੇ ਟਰੱਕ ਆਪ੍ਰੇਟਰਾਂ ਦੇ ਸੁਝਾਅ ਲਏ ਜਾਣ ਤਾਂ ਜੋ ਪੰਜਾਬ ਅਤੇ ਲੋਕ-ਪੱਖੀ ਢੁਕਵੀਂ ਨੀਤੀ ਹੋਂਦ ਵਿੱਚ ਆ ਸਕੇ।

Kanwar Grewal ਅਤੇ Ranjit Bawa ‘ਤੇ ਕਿਉਂ ਪਈ ਰੇਡ? Ranjit Bawa ਦੀ ਮਾਂ ਦਾ ਬਿਆਨ | D5 Channel Punjabi

ਜੀ.ਓ.ਜੀ. ਦੇ ਮਸਲਿਆਂ ਦੇ ਨਿਪਟਾਰੇ ਲਈ ਵੀ ਕਮੇਟੀ ਬਣਾਈ

ਇਸੇ ਤਰ੍ਹਾਂ ਦੂਜੀ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਨੇ ਜੀ.ਓ.ਜੀ. ਦੇ ਮਸਲਿਆਂ ਦੇ ਨਿਪਟਾਰੇ ਲਈ ਵੀ 10 ਮੈਂਬਰੀ ਕਮੇਟੀ ਬਣਾਉਣ ਦੀ ਹਦਾਇਤ ਕੀਤੀ। ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਨਿਰਦੇਸ਼ ਦਿੱਤੇ ਕਿ ਸਕੱਤਰ ਤੇ ਡਾਇਰੈਕਟਰ ਰੱਖਿਆ ਸੇਵਾਵਾਂ, ਵਿੱਤ ਵਿਭਾਗ ਤੋਂ ਇੱਕ ਨੁਮਾਇੰਦੇ ਅਤੇ ਜੀ.ਓ.ਜੀ. ਦੇ 7 ਮੈਂਬਰਾਂ ਵਾਲੀ ਇਹ ਕਮੇਟੀ ਵੱਖ-ਵੱਖ ਪਹਿਲੂਆਂ ‘ਤੇ ਗੱਲਬਾਤ ਕਰਕੇ 30 ਦਿਨਾਂ ਵਿੱਚ ਰਿਪੋਰਟ ਦੇਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button