ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ ਹਿਊਮਨ ਸਮਗਲਿੰਗ ਐਕਟ 2012 ਅਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਵਧੀਕ ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਜੋਤੀ ਬਾਲਾ ਨੇ ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਗਏ ਹਿਊਮਨ ਸਮਗਲਿੰਗ ਐਕਟ 2012 ਅਤੇ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਵੱਖ-ਵੱਖ ਲਾਇਸੰਸੀ ਹੋਲਡਰਾਂ ਦੇ ਕੋਚਿੰਗ ਇੰਸਟੀਚਿਊਟਸ ਆਫ ਆਈਲੈਟਸ ਅਤੇ ਕੰਸਲਟੈਂਸੀ ਚਲਾਉਣ ਵਾਲਿਆਂ ਦੇ ਲਾਇਸੰਸ ਰੱਦ ਕੀਤੇ ਹਨ।
ਵਧੀਕ ਜਿਲ੍ਹਾ ਮੈਜਿਸਟਰੇਟ ਵੱਲੋਂ ਦੱਸਿਆ ਹੈ ਕਿ ਇਨ੍ਹਾਂ ਏਜੰਸੀਆਂ ਵਲੋਂ ਇਸ ਦਫ਼ਤਰ ਨੂੰ ਲਾਇਸੰਸ ਰੀਨਿਊ ਕਰਵਾਉਣ ਸਬੰਧੀ ਕੋਈ ਪ੍ਰਤੀ ਬੇਨਤੀ ਕੀਤੀ ਹੈ ਕਿ ਉਨਾਂ ਨੇ ਆਪਣਾ ਇਮੀਗਰੇਸ਼ਨ ਦਾ ਦਫ਼ਤਰ ਬੰਦ ਕਰ ਦਿੱਤਾ ਹੈ ਅਤੇ ਕੁਝ ਏਜੰਸੀਆਂ ਵਲੋਂ ਆਪਣਾ ਲਾਇਸੰਸ ਰੀਨਿਊ ਕਰਵਾਉਣ ਦੀਆਂ ਇੱਛੁਕ ਨਹੀਂ ਹਨ ਬਾਰੇ ਪ੍ਰਤੀ ਬੇਨਤੀ ਦਿੱਤੀ ਹੈ, ਜਿਸ ਦੇ ਆਧਾਰ ਤੇ ਇਨਾਂ ਦਾ ਲਾਇਸੰਸ ਰੱਦ ਕੀਤੇ ਗਏ ਹਨ।
ਵਧੀਕ ਜਿਲ੍ਹਾ ਮੈਜਿਸਟਰੇਟ ਜੋਤੀ ਬਾਲਾ ਨੇ ਪੰਜਾਬ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਐਕਟ ਰੈਗੁਲੇਸ਼ਨ ਐਕਟ 2012 ਦੀ ਧਾਰਾ 6(1) (ਈ) ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵਿਜਨਰ ਓਵਰਸੀਜ ਕੰਸਲਟੈਂਸੀ ਪਲਾਟ ਨੰਬਰ 4, 5, 6 ਨਜੀਦਕ ਬਾਬਾ ਬੁੱਢਾ ਜੀ ਐਵੀਨਿਊ ਨਿਊ ਅੰਮ੍ਰਿਤਸਰ ਗੇਟ, ਫਾਸਟ ਟਰੈਕ 302 ਡੀ ਬਲਾਕ ਰਣਜੀਤ ਐਵੀਨਿਊ, ਆਰ:ਐਸ ਟਰੈਵਲਜ਼ 100 ਖਾਲਸਾ ਐਵੀਨਿਊ ਨਜਦੀਕ ਖਾਲਸਾ ਕਾਲਜ ਫਾਰ ਵੂਮੈਨ, ਖਹਿਰਾ ਐਜੂਕੇਸ਼ਨ ਸਰਵਿਸਜ਼ ਐਸ:ਸੀ:ਓ ਨੰ: 122 ਪਹਿਲੀ ਮੰਜ਼ਿਲ, ਬੀ ਬਲਾਕ, ਨਜਦੀਕ ਵਿਸ਼ਾਲ ਮੈਗਾਮਾਰਟ ਰਣਜੀਤ ਐਵੀਨਿਊ, ਮੁਸਤਫਾਬਾਦ ਕੰਸਲਟੈਂਟ ਸਰਵਿਸਜ਼ ਬਿਲਡਿੰਗ ਨੰਬਰ 2, ਸਾਹਮਣੇ ਸੇਵਾ ਕੇਂਦਰ ਚਾਟੀਵਿੰਡ ਚੌਂਕ ਅੰਮ੍ਰਿਤਸਰ, ਫਲਾਈਵੈਲ 7ਈ ਭੰਡਾਰੀ ਅਸਟੈਟ ਰਾਣੀ ਕਾ ਬਾਗ ਅੰਮ੍ਰਿਤਸਰ ਅਤੇ ਗਲੋਬਾਲਡ ਆਈਰਸ ਪ੍ਰਾਈਵੇਟ ਲਿਮਟਿਡ 9, ਚੌਥੀ ਮੰਜ਼ਿਲ ਆਰ:ਆਰ:ਟਾਵਰ ਬੀ ਬਲਾਕ ਰਣਜੀਤ ਐਵੀਨਿਊ, ਅੰਮ੍ਰਿਤਸਰ ਦੇ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕੀਤੇ ਜਾਂਦੇ ਹਨ।
ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜੇਕਰ ਕੋਈ ਐਕਟ /ਰੂਲਜ਼ ਮੁਤਾਬਿਕ ਕਿਸੇ ਵੀ ਕਿਸਮ ਦੀ ਉਕਤ ਲਾਇਸੰਸੀ ਜਾਂ ਉਸਦੀ ਫਰਮ ਵਿਰੁੱਧ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਕਤ ਲਾਇਸੰਸ ਹੋਲਡਰ/ਫਰਮ ਦੀ ਮਾਲਕ /ਪ੍ਰੋਪਰਾਈਟਰ ਹਰ ਪੱਖੋਂ ਜਿੰਮੇਵਾਰੀ ਹੋਵੇਗੀ ਅਤੇ ਇਸਦੀ ਭਰਪਾਈ ਵੀ ਉਕਤ ਲਇਸੰਸੀ ਵਲੋਂ ਕੀਤੀ ਜਾਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.