Breaking NewsD5 specialNewsPunjabTop News

ਕੋਟਕਪੁਰਾ ਗੋਲੀਕਾਂਡ ਮਾਮਲਾ : ਉਮਰਾਨੰਗਲ ਨਾਰਕੋ ਟੈਸਟ ਲਈ ਰਾਜੀ, EX DGP ਸੁਮੇਧ ਸੈਣੀ ਨੇ ਕੀਤਾ ਇਨਕਾਰ

ਫਰੀਦਕੋਟ : ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ ਨੂੰ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਐਸਆਈਟੀ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਮੁਅੱਤਲ ਆਈਜੀ ਪਰਮਰਾਜ ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੇ ਨਾਰਕੋ ਟੈਸਟ ਦੀ ਜੋ ਅਰਜੀ ਦਿੱਤੀ ਸੀ, ਉਸ ‘ਤੇ ਸੁਣਵਾਈ ਕਰਦੇ ਹੋਏ ਕੋਰਟ ਨੇ ਇਨ੍ਹਾਂ ਤਿੰਨਾਂ ਦੇ ਟੈਸਟ ਲਈ ਸਹਿਮਤੀ ਦੇ ਦਿੱਤੀ ਹੈ।

ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ‘ਚ ਖੜਕੀ ! ਹੋ ਗਏ ਆਹਮੋ ਸਾਹਮਣੇ ! ਵਿਰੋਧੀ ਹੋਏ ਖੁਸ਼ !

ਉਥੇ ਹੀ ਸੁਮੇਧ ਸਿੰਘ ਸੈਣੀ ਅਤੇ ਚਰਨਜੀਤ ਸ਼ਰਮਾ ਨੇ ਨਾਰਕੋ ਟੈਸਟ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸਨੂੰ ਲੈ ਕੇ ਹੁਣ ਅਗਲੀ ਸੁਣਵਾਈ 9 ਜੁਲਾਈ ਨੂੰ ਹੋਵੇਗੀ। ਦੱਸ ਦਈਏ ਕਿ ਇਨ੍ਹਾਂ ਅਧਿਕਾਰੀਆਂ ਦੇ ਨਾਰਕੋ ਟੈਸਟ ਕਰਵਾਉਣ ਲਈ ਐਸਆਈਟੀ ਨੂੰ ਸੁਪ੍ਰੀਮ ਕੋਰਟ ਦੀਆਂ ਗਾਈਡਲਾਈਨਾਂ ਦਾ ਪਾਲਣ ਕਰਨਾ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button