Breaking NewsD5 specialNewsPoliticsPunjab

ਕੋਟਕਪੁਰਾ ਗੋਲੀਕਾਂਡ ਵੇਲੇ ਗੋਲੀਆਂ ਸੁਖਬੀਰ ਦੇ ਜਿਗਰੀ ਦੋਸਤ ਦੀ ਬੰਦੂਕ ਤੋਂ ਸਨ ਚੱਲੀਆਂ ? (ਵੀਡੀਓ)

ਫਰੀਦਕੋਟ : ਬੇਅਦਬੀ ਤੇ ਗੋਲੀਕਾਂਡ ਮਾਮਲੇ ‘ਚ ਹਰ ਦਿਨ ਨਵੇਂ-ਨਵੇਂ ਖੁਲਾਸੇ ਆਉਂਦੇ ਰਹਿੰਦੇ ਹਨ। ਪਹਿਲਾਂ ਸਾਬਕਾ ਐਸਐਸਪੀ ਦੀ ਗ੍ਰਿਫਤਾਰੀ ਤੇ ਉਸ ਤੋਂ ਬਾਅਦ ਆਈ ਉਮਰਾਨੰਗਲ ਨੂੰ ਸਿੱਟ ਨੇ ਚੱਕਿਆ ਤੇ ਹੁਣ ਇਸ ਮਾਮਲੇ ‘ਚ ਇਕ ਹੋਰ ਵਿਅਕਤੀ ਦਾ ਨਾਮ ਸਾਹਮਣੇ ਆਇਆ। ਦੱਸਿਆ ਜਾ ਰਿਹਾ ਇਹ ਵਿਅਕਤੀ ਸੁਖਬੀਰ ਬਾਦਲ ਦਾ ਕਰੀਬੀ ਦੋਸਤ ਹੈ। ਵਿਸ਼ੇਸ਼ ਜਾਂਚ ਟੀਮ ਦੀ ਪੜਤਾਲ ਵਿੱਚ ਖੁਲਾਸਾ ਹੋਇਆ ਹੈ ਕਿ ਪੁਲਿਸ ਨੇ ਆਪਣੀਆਂ ਹੀ ਜਿਪਸੀਆਂ ਉੱਪਰ ਗੋਲੀਆਂ ਚਲਾਉਣ ਲਈ ਸੁਖਬੀਰ ਬਾਦਲ ਦੇ ਕਰੀਬੀ ਵਕੀਲ ਦੀ ਨਿੱਜੀ ਬੰਦੂਕ ਵਰਤੀ ਸੀ।

Read Also ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਆਈਜੀ ਉਮਰਾਨੰਗਲ ਗ੍ਰਿਫ਼ਤਾਰ

ਪੁਲਿਸ ਨੇ ਬੁੱਧਵਾਰ ਨੂੰ ਉਸ ਵਕੀਲ ਨੂੰ ਫੜਨ ਲਈ ਛਾਪਾ ਵੀ ਮਾਰਿਆ ਪਰ ਉਹ ਹੱਥ ਨਾ ਲੱਗਾ। ਦਰਅਸਲ ਬਹਿਬਲ ਕਾਂਡ ਵਿੱਚ ਪੁਲਿਸ ਨੇ ਸਿੱਖ ਸੰਗਤ ਉੱਪਰ ਗੋਲੀਆਂ ਚਲਾਉਣ ਤੋਂ ਬਾਅਦ ਕੇਸ ਨੂੰ ਨਵਾਂ ਮੋੜ ਦੇਣ ਲਈ ਸਵੈ-ਰੱਖਿਆ ਦੇ ਨਾਂ ‘ਤੇ ਆਪਣੀਆਂ ਹੀ ਜਿਪਸੀਆਂ ਉੱਪਰ ਗੋਲੀਆਂ ਚਲਾ ਕੇ 200 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਦਿੱਤਾ ਸੀ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਇਸ ਵਕੀਲ ਨੇ ਹੀ ਐਸਪੀ ਬਿਕਰਮ ਸਿੰਘ ਨੂੰ ਆਪਣੀ ਦੋਨਾਲੀ ਰਾਈਫ਼ਲ ਵਰਤਣ ਲਈ ਦਿੱਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button