Breaking NewsD5 specialNewsPunjabTop News

ਕੋਟਕਪੂਰਾ ਗੋਲੀਕਾਂਡ ਮਾਮਲਾ : ਨਿਆਂ ਨਾ ਮਿਲਣ ‘ਤੇ ਦਰਬਾਰ – ਏ – ਖਾਲਸਾ ਨੇ ਮਨਾਇਆ ਲਾਹਨਤ ਦਿਹਾੜਾ

ਫਰੀਦਕੋਟ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਦੇ ਰੋਸ ਵਜੋਂ 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ ‘ਚ ਪਾਠ ਕਰ ਰਹੀ ਸੰਗਤ ‘ਤੇ ਗੋਲੀਆਂ ਚਲਾਉਣ, ਗੰਦੇ ਪਾਣੀ ਦੀਆਂ ਬੁਛਾੜਾਂ ਕਰਨ ਦੇ ਰੋਸ ਵਜੋਂ ਵੀਰਵਾਰ ਸਵੇਰੇ 5 ਵਜੇ ਇਸੇ ਚੌਂਕ ‘ਚ ਦਰਬਾਰ-ਏ-ਖਾਲਸਾ ਵੱਲੋਂ ਲਾਹਨਤ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸੰਗਤ ਦੇ ਇਕੱਠ ਨੂੰ ਭਾਈ ਹਰਜਿੰਦਰ ਸਿੰਘ ਮਾਝੀ, ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਸਮੇਤ ਹੋਰ ਆਗੂਆਂ ਨੇ ਆਪਣੇ ਸੰਬੋਧਨ ‘ਚ ਇਨਸਾਫ਼ ਨਾ ਦੇਣ ਕਰ ਕੇ ਸਮੇਂ ਦੀਆਂ ਸਰਕਾਰਾਂ ਦੀ ਤਿੱਖੀ ਆਲੋਚਨਾ ਕੀਤੀ।

ਆਹ ਬੰਦੇ ਨੇ ਕੀਤੀ ਸੀ ਸ਼ਿਕਾਇਤ, ਰਾਜਾ ਵੜਿੰਗ ਨੇ ਲਾ ਲਿਆ ਫੋਨ, ਕਈ ਮਿੰਟ ਚੱਲੀ ਗੱਲਬਾਤ D5 Channel Punjabi

ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਤੋਂ ਇਨਸਾਫ ਦੀ ਕੋਈ ਉਮੀਦ ਨਹੀਂ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਸੰਗਤ ਆਪਣੇ ਤਰੀਕੇ ਨਾਲ ਇਨਸਾਫ ਲਵੇਗੀ। ਦੱਸ ਦਈਏ ਕਿ 14 ਅਕਤੂਬਰ 2015 ਨੂੰ ਬੇਅਦਬੀ ਦਾ ਸ਼ਾਂਤਮਈ ਵਿਰੋਧ ਕਰ ਰਹੀ ਸਿੱਖ ਸੰਗਤ ਤੇ ਪੁਲਿਸ ਨੇ ਕੋਟਕਪੂਰਾ ਦੇ ਇਸੇ ਚੌਂਕ ਦੇ ਵਿੱਚ ਪਾਣੀ ਦੀਆਂ ਬੁਛਾੜਾਂ, ਲਾਠੀਚਾਰਜ ਤੇ ਫਾਇਰਿੰਗ ਕੀਤੀ ਸੀ ਅਤੇ ਇਸ ਦੇ ਬਾਅਦ ਪਿੰਡ ਬਹਿਬਲ ਕਲਾਂ ਵਿੱਚ ਫਾਇਰਿੰਗ ਦੌਰਾਨ 2 ਲੋਕ ਸ਼ਹੀਦ ਵੀ ਹੋਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button