PunjabTop News

ਵੱਡੀ ਖ਼ਬਰ : ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸਾਬਕਾ DGP ਪੰਜਾਬ ਸੁਮੇਧ ਸਿੰਘ ਸੈਣੀ ਨੂੰ ਜਾਰੀ ਹੋਇਆ ਸੰਮਨ

ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸਾਬਕਾ DGP ਪੰਜਾਬ ਸੁਮੇਧ ਸਿੰਘ ਸੈਣੀ ਤੋਂ ਪੁੱਛਗਿੱਛ ਲਈ ਪੁੱਛਗਿੱਛ ਲਈ ਸੰਮਨ ਭੇਜਿਆ ਗਿਆ ਹੈ। ਸੈਣੀ ਨੂੰ ਸਵਾਲਾਂ ਦਾ ਜਵਾਬ ਦੇਣ ਲਈ 29 ਨਵੰਬਰ ਨੂੰ ਸੈਕਟਰ 32 ਦੇ ਦਫ਼ਤਰ ‘ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਸੂਤਰਾਂ ਮੁਤਾਬਕ ਏ. ਡੀ. ਜੀ. ਪੀ. ਲਕਸ਼ਮੀਕਾਂਤ ਯਾਦਵ ਦੀ ਅਗਵਾਈ ‘ਚ ਐੱਫ. ਆਈ. ਆਰ. ਨੰਬਰ 192, ਜੋ ਕਿ 14 ਅਕਤੂਬਰ, 2015 ਨੂੰ ਪੁਲਿਸ ਥਾਣਾ ਕੋਟਕਪੂਰਾ ‘ਚ ਦਰਜ ਹੋਈ ਸੀ ਅਤੇ 7 ਅਗਸਤ, 2018 ਨੂੰ ਦਰਜ ਐੱਫ. ਆਈ. ਆਰ. ਨੰਬਰ 128 ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਜਾਂਚ ‘ਚ ਕਈ ਪੁਲਿਸ ਤੇ ਪ੍ਰਸ਼ਾਸਕੀ ਅਧਿਕਾਰੀਆਂ ਦੇ ਨਾਲ-ਨਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਪਹਿਲਾ ਤੋਂ ਪੁੱਛਗਿਛ ਕੀਤੀ ਜਾ ਚੁੱਕੀ ਹੈ।

ਰਿੰਦਾ ਦੀ ਮੌਤ ਤੋਂ ਬਾਅਦ ਹਰਜੀਤ ਗਰੇਵਾਲ ਦਾ ਬਿਆਨ, ਭਾਜਪਾ ਆਗੂ ਦੇ ਵੱਡੇ ਖੁਲਾਸੇ! D5 Channel Punjabi

ਜ਼ਿਕਰਯੋਗ ਹੈ ਕਿ ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ‘ਚ ਸਾਲ 2015 ਦੌਰਾਨ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਕੋਟਕਪੂਰਾ ਚੌਂਕ ’ਤੇ ਧਰਨਾ-ਪ੍ਰਦਰਸ਼ਨ ਕਰ ਰਹੇ ਸਿੱਖ ਸੰਗਠਨਾਂ ’ਤੇ ਗੋਲੀਬਾਰੀ ਤੇ ਲਾਠੀਚਾਰਜ ਦੀਆਂ ਘਟਨਾਵਾਂ ਦੇ ਸਮੇਂ ਪੰਜਾਬ ਦੇ ਡੀ. ਜੀ. ਪੀ. ਦੇ ਤੌਰ ’ਤੇ ਸੁਮੇਧ ਸਿੰਘ ਸੈਣੀ ਹੀ ਤਾਇਨਾਤ ਸਨ ਅਤੇ ਉਨ੍ਹਾਂ ’ਤੇ ਦੋਸ਼ ਲੱਗੇ ਸਨ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਧਰਨਾ-ਪ੍ਰਦਰਸ਼ਨ ਕਰ ਰਹੀ ਸੰਗਤ ਨੂੰ ਤਿੱਤਰ-ਬਿੱਤਰ ਕਰਨ ਲਈ ਹੀ ਸਖ਼ਤੀ ਵਰਤਣ ਦੇ ਹੁਕਮ ਦਿੱਤੇ ਗਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button