PunjabTop News

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਅੱਜ ਕਰਨਗੇ SIT ਦੇ ਸਵਾਲਾਂ ਦਾ ਸਾਹਮਣਾ

ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਲਈ SIT ਵੱਲੋਂ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੰਮਨ ਭੇਜੇ ਗਏ ਹਨ। SIT ਨੇ ਉਨ੍ਹਾਂ ਨੂੰ 12 ਦਸੰਬਰ ਯਾਨੀ  ਅੱਜ 11 ਵਜੇ ਤਲਬ ਕੀਤਾ ਹੈ। ਕੋਟਕਪੂਰਾ ਗੋਲੀ ਕਾਂਡ ਸਬੰਧੀ ਏ.ਡੀ.ਜੀ.ਪੀ. ਐਲ.ਕੇ. ਯਾਦਵ ਦੀ ਅਗਵਾਈ ਵਾਲੀ SIT ਸੁਖਬੀਰ ਬਾਦਲ ਤੋਂ ਪੁੱਛਗਿੱਛ ਕਰੇਗੀ। ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 2015 ਦੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ ਹੋਏ ਸੀ। ਐਸਆਈਟੀ ਨੇ ਲਗਭਗ 6 ਘੰਟੇ ਸੁਖਬੀਰ ਬਾਦਲ ਤੋਂ ਸਵਾਲ ਕੀਤੇ ਸਨ।

Beadbi Insaaf Mocha ਦੀ ਡੈੱਡਲਾਈਨ ਖ਼ਤਮ ਹੁੰਦੇ ਸਾਰ ਵੱਡੇ ਧਮਾਕੇ ਦੀ ਤਿਅਰੀ ’ਚ ਸਿੱਖ | D5 Channel Punjabi

ਦੱਸ ਦਈਏ ਕਿ 12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਅੰਗ ਖਿਲਾਰੇ ਗਏ ਸੀ ,ਜਿਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੇ ਵਿਰੋਧ ਵਿੱਚ ਪ੍ਰਦਰਸ਼ਨ ਹੋਏ। ਇਸ ਦੌਰਾਨ 14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪੁਲੀਸ ਨੇ ਪ੍ਰਦਰਸ਼ਨਕਾਰੀਆਂ ’ਤੇ ਗੋਲੀਆਂ ਚਲਾਈਆਂ। ਇਸ ਵਿੱਚ ਦੋ ਵਿਅਕਤੀ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਮਾਰੇ ਗਏ ਸਨ। ਇਸ ਸਬੰਧੀ ਪੰਜਾਬ ਪੁਲੀਸ ਦੀਆਂ ਦੋ ਐਸਆਈਟੀ, ਦੋ ਕਮਿਸ਼ਨ ਅਤੇ ਸੀਬੀਆਈ ਨੇ ਜਾਂਚ ਕੀਤੀ। ਇਸ ਗੋਲੀਕਾਂਡ ਦੌਰਾਨ ਸੁਖਬੀਰ ਬਾਦਲ ਉੱਪ ਮੁੱਖ ਮੰਤਰੀ ਤੇ ਸੂਬੇ ਦੇ ਗ੍ਰਹਿ ਮੰਤਰੀ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button