ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਅਦਾਲਤ ਦਾ ਆਇਆ ਫੈਸਲਾ, ਸੁਖਬੀਰ ਸਿੰਘ ਬਾਦਲ ‘ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਸਾਬਕਾ ਮੁੱਖ ਮੰਤਰੀ ਨੂੰ ਮਿਲੀ ਜ਼ਮਾਨਤ
ਫ਼ਰੀਦਕੋਟ : ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅੱਜ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ‘ਚ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜ਼ਮਾਨਤ ਮਿੱਲ ਗਈ ਹੈ ਪਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਾਓ ਜ਼ਮਾਨਤ ਰੱਦ ਹੋ ਗਈ। ਹੁਣ ਕੋਟਕਪੂਰਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕਦੀ ਨਜ਼ਰ ਆ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਦੋਵਾਂ ਬਾਦਲਾਂ ਦੀ ਪਟੀਸ਼ਨ ’ਤੇ ਪਹਿਲਾਂ ਫਰੀਦਕੋਟ ਜ਼ਿਲ੍ਹਾ ਅਦਾਲਤ ਵੱਲੋਂ 14 ਮਾਰਚ ਅਤੇ ਫਿਰ 15 ਮਾਰਚ ਨੂੰ ਸੁਣਵਾਈ ਹੋਣੀ ਸੀ ਪਰ ਅਜਿਹਾ ਨਾ ਹੋਣ ਕਾਰਨ ਸੁਣਵਾਈ ਲਈ 16 ਮਾਰਚ ਦੀ ਤਰੀਕ ਤੈਅ ਕੀਤੀ ਗਈ ਸੀ।
ਬਿਸ਼ਨੋਈ ਨੂੰ ਮਿਲਣ ਆਈਆਂ ਕੁੜੀਆਂ, ਜੇਲ੍ਹ ਦੇ ਬਾਹਰ ਲਾਏ ਡੇਰੇ, ਪੁਲਿਸ ਦੀ ਵੱਡੀ ਕਾਰਵਾਈ D5 Channel Punjabi
ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਬਾਰੀ ਮਾਮਲੇ ‘ਚ ਫਰੀਦਕੋਟ ਦੀ ਅਦਾਲਤ ‘ਚ ਪੇਸ਼ ਕੀਤੇ ਗਏ ਚਾਰਜਸ਼ੀਟ ‘ਤੇ ਸੁਣਵਾਈ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ 5 ਪੁਲਸ ਅਧਿਕਾਰੀ ਮਾਰਚ ਨੂੰ ਅਦਾਲਤ ‘ਚ ਪੇਸ਼ ਹੋਏ ਸਨ। 23 ਨੂੰ ਆਪਣਾ ਪੱਖ ਪੇਸ਼ ਕਰਨ ਲਈ ਤਲਬ ਕੀਤਾ ਹੈ।ਕੋਟਕਪੂਰਾ ਗੋਲੀ ਕਾਂਡ ਵਿੱਚ, SIT ਨੇ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿੱਚ 7,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ।
ਸੁਖਬੀਰ ਬਾਦਲ ਦਾ ਮੂਸੇਵਾਲਾ ਬਾਰੇ ਬਿਆਨ, ਬਿਸ਼ਨੋਈ ਦੀ ਇੰਟਰਵਿਊ ਤੋਂ ਬਾਅਦ ਨਵੇਂ ਖੁਲਾਸੇ D5 Channel Punjabi
ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਟੀਮ ਨੇ 24 ਫਰਵਰੀ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ।ਇਸ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਸ਼ਾਮਲ ਹਨ। ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਹਿਲ ਅਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਸ਼ਾਮਲ ਹਨ।ਚਾਰਜਸ਼ੀਟ ਵਿੱਚ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ। ਕੋਟਕਪੂਰਾ ਗੋਲੀ ਕਾਂਡ… ਜਦਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਦੋਸ਼ ਹੈ। ਤਤਕਾਲੀ ਆਈਜੀ ਉਮਰਾਨੰਗਲ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ‘ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਦੋਸ਼ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.