PunjabTop News

ਕੋਟਕਪੂਰਾ ਗੋਲੀ ਕਾਂਡ ‘ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਸੁਮੇਧ ਸੈਣੀ ਸਮੇਤ ਹੋਰਾਂ ਨੂੰ ਬਣਾਇਆ ਦੋਸ਼ੀ, 7000 ਪੰਨਿਆਂ ਦਾ ਚਲਾਨ ਫਾਈਲ- ਸੂਤਰ

ਚੰਡੀਗੜ੍ਹ, 24 ਫਰਵਰੀ 2023 – ਕੋਟਕਪੂਰਾ ਗੋਲੀਬਾਰੀ ਮਾਮਲੇ ‘ਚ ADGP LK ਯਾਦਵ ਦੀ ਅਗਵਾਈ ਵਾਲੀ SIT ਨੇ ਚਲਾਨ ਪੇਸ਼ ਕੀਤਾ ਹੈ। ਕੋਟਕਪੂਰਾ ਗੋਲੀ ਕਾਂਡ ‘ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਸੁਮੇਧ ਸੈਣੀ ਸਮੇਤ ਹੋਰਾਂ ਨੂੰ ਦੋਸ਼ੀ ਬਣਾਇਆ ਹੈ। ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਮਿਲੀ ਹੈ।

ਚਲਾਨ ਅਨੁਸਾਰ, ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਅਤੇ ਸੁਖਬੀਰ ਸਿੰਘ ਬਾਦਲ ਸਾਬਕਾ ਗ੍ਰਹਿ ਮੰਤਰੀ, ਦੋਵੇਂ ਪਿੰਡ ਬੁਰਜ ਜਵਾਹਰਸਿੰਘਵਾਲਾ ਅਤੇ ਗੁਰਦੁਆਰਾ ਸਾਹਿਬ ਬਰਗਾੜੀ ਵਿਖੇ ਬੇਅਦਬੀ ਦੀਆਂ 3 ਘਟਨਾਵਾਂ ਦੀ ਲੜੀ ‘ਤੇ ਅਣਗਹਿਲੀ ਨੂੰ ਛੁਪਾਉਣ ਲਈ ਗੈਰ-ਕਾਨੂੰਨੀ ਅਤੇ ਵਾਧੂ ਤਾਕਤ ਦੀ ਵਰਤੋਂ ਕਰਨ ਦੀ ਸਾਜ਼ਿਸ਼ ਦੇ ਮਾਸਟਰਮਾਈਂਡ ਹਨ। ਇਸ ਤੋਂ ਇਲਾਵਾ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਨੂੰ ਵੀ ਸਾਜ਼ਿਸ਼ ਨੂੰ ਅੰਜਾਮ ਦੇਣ ਵਿੱਚ ਮਦਦ ਕਰਨ ਦੇ ਦੋਸ਼ ‘ਚ ਸ਼ਾਮਿਲ ਕੀਤਾ ਗਿਆ ਹੈ।

ਇਸ ਤੋਂ ਬਿਨਾਂ ਹੇਠ ਲਿਖੇ ਮੁਲਜ਼ਮਾਂ ਦੇ ਨਾਂਅ ਵੀ ਸ਼ਾਮਿਲ ਕੀਤੇ ਗਏ ਹਨ…..
– ਆਈਜੀ ਪਰਮ ਰਾਜ ਉਮਰਾਨੰਗਲ (ਸਾਜ਼ਿਸ਼ ਨੂੰ ਅੰਜਾਮ)
– ਡੀਆਈਜੀ ਅਮਰ ਸਿੰਘ ਚਾਹਲ (ਸਾਜ਼ਿਸ਼ ਨੂੰ ਅੰਜਾਮ)
– ਐਸ.ਐਸ.ਪੀ ਸੁਖਮੰਦਰ ਸਿੰਘ ਮਾਨ (ਸਾਜ਼ਿਸ਼ ਨੂੰ ਅੰਜਾਮ ਦੇਣਾ/ ਤੋੜ-ਮਰੋੜ ਕੇ ਤੱਥਾਂ ਨੂੰ ਛੁਪਾਉਣਾ)
– ਐਸਐਸਪੀ ਚਰਨਜੀਤ ਸਿੰਘ (ਸਾਜ਼ਿਸ਼ ਨੂੰ ਅੰਜਾਮ)
– ਐਸ.ਐਚ.ਓ ਗੁਰਦੀਪ ਸਿੰਘ (ਤੱਥਾਂ ਨੂੰ ਤੋੜ-ਮਰੋੜ ਕੇ ਛੁਪਾਉਣਾ)

-ਮਨਤਾਰ ਸਿੰਘ ਬਰਾੜ ਸਾਬਕਾ ਅਕਾਲੀ ਵਿਧਾਇਕ ਕੋਟਕਪੁਰਾ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button