
ਕੋਟਕਪੂਰਾ ਦੇ ਨੇੜਲੇ ਪਿੰਡ ਕੋਠੇ ਗੱਜਣ ਸਿੰਘ ਵਾਲਾ ਵਿਖੇ ਅੱਜ ਬਾਅਦ ਦੁਪਹਿਰ ਖੇਤਾਂ ਵਿੱਚ ਅਚਾਨਕ ਅੱਗ ਲੱਗ ਗਈ, ਜਿਸ ਨੇ ਵੇਖਦੇ ਹੀ ਵੇਖਦੇ ਭਿਆਨਕ ਰੂਪ ਧਾਰਨ ਕਰ ਲਿਆ। ਸੂਚਨਾ ਮਿਲਣ ਉਪਰੰਤ ਇਲਾਕੇ ਦੇ ਕਿਸਾਨਾਂ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ਤੇ ਪਹੁੰਚੀ ਅਤੇ ਕਾਫੀ ਮਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ। ਪਰ ਇਸ ਤੋਂ ਪਹਿਲਾਂ ਤਕਰੀਬਨ 40 ਏਕੜ ਕਣਕ ਦੀ ਖੜੀ ਫਸਲ ਸੜ ਕੇ ਸਵਾਹ ਹੋ ਗਈ। ਕਿਸਾਨਾਂ ਨੇ ਇਸ ਘਟਨਾ ਨੂੰ ਲੈ ਕੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਤੁਰੰਤ ਮੁਆਵਜ਼ੇ ਦੀ ਮੰਗ ਕੀਤੀ ਹੈ।ਜਾਣਕਾਰੀ ਅਨੁਸਾਰ ਅੱਜ ਦੁਪਹਿਰ ਕਰੀਬ 3 ਵਜੇ ਬਠਿੰਡਾ ਰੋਡ ਤੇ ਸਥਿਤ ਪਿੰਡ ਕੋਠੇ ਗੱਜਣ ਸਿੰਘ ਵਾਲਾ ਦੇ ਨੇੜੇ ਖੇਤਾਂ ਵਿੱਚ ਅੱਗ ਲੱਗੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਖੇਤਾਂ ਦੇ ਨੇੜੇ ਬਣੀ ਜੋਗੀਆਂ ਦੀ ਝੁੱਗੀ-ਝੋਪੜੀ ਕਾਰਨ ਅੱਗ ਲੱਗੀ ਹੋ ਸਕਦੀ ਹੈ। ਇਸ ਸਬੰਧੀ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.



