Breaking NewsPunjabTop News

ਕੋਠਾ ਗੁਰੂ ਗੋਲੀ ਕਾਂਡ, ਦੋ ਕਤਲ ਕਰਨ ਵਾਲੇ ਹਮਲਾਵਰ ਨੇ ਖੁੱਦ ਨੂੰ ਵੀ ਮਾਰੀ ਗੋਲੀ, ਮੌਤ

ਬਠਿੰਡਾ ਦੇ ਪਿੰਡ ਕੋਠਾ ਗੁਰੂ ਕਾ ‘ਚ ਅੱਜ ਸਵੇਰੇ ਇਕ ਵਿਅਕਤੀ ਬੰਦੂਕ ਲੈ ਕੇ ਘਰ ਦੀ ਛੱਤ ‘ਤੇ ਚੜ੍ਹ ਗਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਜਦਕਿ ਇੱਕ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਦੋਸ਼ੀ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

ਮੁਲਜ਼ਮ ਗੁਰਸ਼ਰਨ ਸਿੰਘ ਪੁੱਤਰ ਲਾਲਾ ਸਿੰਘ ਅੱਜ ਸਵੇਰੇ 12 ਬੋਰ ਦੀ ਬੰਦੂਕ ਲੈ ਕੇ ਘਰ ਦੀ ਛੱਤ ‘ਤੇ ਚੜ੍ਹ ਗਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਸ ਨੇ ਹਰ ਰਾਹਗੀਰ ਨੂੰ ਨਿਸ਼ਾਨਾ ਬਣਾਇਆ। ਗੋਲੀ ਲੱਗਣ ਕਾਰਨ ਗੁਰਸ਼ਾਂਤ ਸਿੰਘ ਪੁੱਤਰ ਕਾਕਾ ਸਿੰਘ ਅਤੇ ਭੋਲਾ ਸਿੰਘ ਪੁੱਤਰ ਨਰਾਇਣ ਸਿੰਘ ਦੀ ਮੌਤ ਹੋ ਗਈ। ਜਦੋਂਕਿ ਕੁਲਦੀਪ ਸਿੰਘ ਪੁੱਤਰ ਜ਼ੈਲ ਸਿੰਘ ਜ਼ਖ਼ਮੀ ਹੈ। ਇਸ ਤੋਂ ਬਾਅਦ ਦੋਸ਼ੀ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਲੋਕਾਂ ਮੁਤਾਬਕ ਪਿੰਡ ‘ਚ 35 ਰਾਊਂਡ ਫਾਇਰਿੰਗ ਹੋਈ।ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਦਿਆਲਪੁਰਾ ਦੀ ਪੁਲਸ ਨੂੰ ਵੀ ਦੋਸ਼ੀ ਨੇ ਨੇੜੇ ਨਹੀਂ ਆਉਣ ਦਿੱਤਾ। ਸੂਤਰਾਂ ਨੇ ਦੱਸਿਆ ਕਿ ਮੁਲਜ਼ਮ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸ ਦੀ ਆਪਣੇ ਚਚੇਰੇ ਭਰਾਵਾਂ ਨਾਲ ਰੰਜਿਸ਼ ਸੀ। ਅੱਜ ਸਵੇਰੇ ਹੋਈ ਗੋਲੀਬਾਰੀ ਕਾਰਨ ਪਿੰਡ ਕੋਠਾ ਗੁਰੂ ਕਾ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕ ਆਪਣੇ ਘਰਾਂ ਵਿੱਚ ਲੁਕ ਗਏ। ਕੋਈ ਘਰੋਂ ਬਾਹਰ ਨਹੀਂ ਨਿਕਲਿਆ। ਮੁਲਜ਼ਮਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕਰਨ ਵਾਲਿਆਂ ’ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਬਾਕੀ ਲੋਕ ਵੀ ਭੱਜ ਗਏ। ਪੁਲੀਸ ਦੀਆਂ ਸੀਆਈਏ ਟੀਮਾਂ ਮੌਕੇ ’ਤੇ ਪੁੱਜ ਗਈਆਂ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button