Breaking NewsD5 specialIndiaNewsTop News

ਕੋਰੋਨਾ ਦੇ ਚੱਲਦਿਆਂ ਟਲੀਆਂ DSGMC ਚੋਣਾਂ, LG ਨੇ ਵੀ ਦਿੱਤੀ ਮਨਜੂਰੀ : ਸੂਤਰ

ਨਵੀਂ ਦਿੱਲੀ : ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ‘ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਟਾਲਣ ਲਈ LG ਨੇ ਵੀ ਮਨਜ਼ੂਰੀ ਦੇ ਦਿੱਤੀ ਹੈ। ਸੂਤਰਾਂ ਦੀ ਮੰਨੀਏ ਤਾਂ LG ਨੇ ਇਨ੍ਹਾਂ ਚੋਣਾਂ ਨੂੰ ਟਾਲਣ ਲਈ ਸਹਿਮਤੀ ਜਤਾਈ ਹੈ, ਜਿਸ ਤੋਂ ਬਾਅਦ ਹੁਣ 25 ਅਪ੍ਰੈਲ ਨੂੰ ਹੋਣ ਵਾਲੀਆਂ ਚੋਣਾਂ ਟਲ ਗਈਆਂ ਹਨ ਅਤੇ ਹੁਣ ਦੁਬਾਰਾ ਕੋਈ ਨਵੀਂ ਤਾਰੀਕ ਦਾ ਐਲਾਨ ਕੀਤਾ ਜਾਵੇਗਾ।

ਅੱਕੇ ਕਿਸਾਨਾਂ ਨੇ ਕਰਤਾ ਹਾਈਵੇਅ ਜਾਮ ! ਸੁੱਤੀ ਸਰਕਾਰ ਦੀ ਖੁੱਲ੍ਹੀ ਨੀਂਦ ! ਕਰਤਾ ਵੱਡਾ ਐਲਾਨ, ਝੁਕੂ ਸਰਕਾਰ !

ਦੱਸ ਦਈਏ ਕਿ ਦਿੱਲੀ ਵਿੱਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਚੱਲਦਿਆਂ ਸੀਐਮ ਅਰਵਿੰਦ ਕੇਜਰੀਵਾਲ ਚੋਣਾਂ ਟਾਲਣ ਦੀ ਸਹਿਮਤੀ ਦੇ ਚੁੱਕੇ ਹਨ ਪਰ ਸੀਐਮ ਤੋਂ ਬਾਅਦ LG ਦੀ ਸਹਿਮਤੀ ਵੀ ਜ਼ਰੂਰੀ ਸੀ, ਜੋ ਹੁਣ ਮਿਲ ਗਈ ਹੈ। ਜਿਸ ਤੋਂ ਬਾਅਦ ਹੁਣ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੇਟ ਕਮੇਟੀ ਨੂੰ ਅਗਲਾ ਪ੍ਰਧਾਨ ਮਿਲਣ ਵਿੱਚ ਥੋੜ੍ਹਾ ਸਮਾਂ ਲੱਗ ਸਕਦਾ ਹੈ।

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦਾ ਵੱਡਾ ਐਕਸ਼ਨ!ਵਾਢੀ ਵਿੱਚੇ ਛੱਡ ਦਿੱਲੀ ਵੱਲ ਵਧੇ ਲੱਖਾਂ ਕਿਸਾਨ!ਹਿੱਲੀ ਮੋਦੀ ਸਰਕਾਰ!

ਉਥੇ ਹੀ ਜੇਕਰ ਦਿੱਲੀ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗੱਲ ਕਰੀਏ ਤਾਂ ਇੱਥੇ ਦਿਨ ਪ੍ਰਤੀ ਦਿਨ ਸੰਖਿਆ ਵੱਧ ਰਹੀ ਹੈ ਅਤੇ ਹਸਪਤਾਲਾਂ ‘ਚ ਆਕਸੀਜਨ ਅਤੇ ਬੈਡਾਂ ਦੀ ਕਮੀ ਆ ਰਹੀ ਹੈ, ਜਿਸ ਦੇ ਲਈ ਕੇਜਰੀਵਾਲ ਸਰਕਾਰ ਸਤਰਕ ਹੈ।  ਇਸਦੇ ਲਈ ਕੇਜਰੀਵਾਲ ਨੇ ਪੀਐਮ ਮੋਦੀ  ਨੂੰ ਚਿੱਠੀ ਲਿਖਕੇ ਦਿੱਲੀ ਦੇ ਹਾਲਾਤਾਂ ਤੋਂ ਜਾਣੂ ਕਰਵਾਇਆ ਸੀ ਅਤੇ ਉਨ੍ਹਾਂ ਨੂੰ ਆਕਸੀਜਨ ਅਤੇ ਬੈਡ ਭੇਜਣ ਦੀ ਸਿਫਾਰਿਸ਼ ਵੀ ਕੀਤੀ ਸੀ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button