ਕੋਰੋਨਾ ਨਾਲ ਲੜਨ ਲਈ ਪੰਜਾਬ ਸਰਕਾਰ ਨੇ ਲਾਂਚ ਕੀਤਾ ਸਪੈਸ਼ਲ ਦੁੱਧ
ਚੰਡੀਗੜ੍ਹ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ – 19 ਮਹਾਂਮਾਰੀ ਦੇ ਚੱਲਦਿਆਂ ਬਿਮਾਰੀਆਂ ਨਾਲ ਲੜਨ ਦੀ ਅੰਦਰੂਨੀ ਸਮਰੱਥਾ ਵਧਾਉਣ ਲਈ ਮਿਲਕਫੈਡ ਦੁਆਰਾ ਤਿਆਰ ਇੱਕ ਪੌਸਟਿਕ ਡਰਿੰਕ ‘ਵੇਰਕਾ ਹਲਦੀ ਦੁੱਧ’ ਲਾਂਚ ਕੀਤਾ ਗਿਆ। ਮੁੱਖਮੰਤਰੀ ਨੇ ਹਲਦੀ ਦੇ ਔਸ਼ਧੀ ਗੁਣਾਂ ਨਾਲ ਭਰਪੂਰ ਇਸ ਉਤਪਾਦ ਨੂੰ ਲਾਂਚ ਕਰਨ ਦਾ ਇਹ ਢੁੱਕਵਾਂ ਸਮਾਂ ਦੱਸਿਆ ਹੈ। ਮੁੱਖਮੰਤਰੀ ਵੱਲੋਂ ਉਂਮੀਦ ਜਤਾਈ ਗਈ ਹੈ ਕਿ ਵੇਰਕਾ ਹਲਦੀ ਦੁੱਧ ਜ਼ਲਦ ਹੀ ਉਪਭੋਗਤਾਵਾਂ ‘ਚ ਜ਼ਿਆਦਾ ਪਸੰਦ ਕੀਤੇ ਜਾਣ ਵਾਲੇ ਪੇਅਜਲ ਦੇ ਤੌਰ ‘ਤੇ ਉਭਰੇਗਾ। ਜੋ ਹੁਣ ਕੋਰੋਨਾ ਵਾਇਰਸ ਦੇ ਖ਼ਿਲਾਫ ਜੰਗ ‘ਚ ਤੰਦਰੁਸਤ ਰਹਿਣ ਅਤੇ ਆਪਣੀ ਬਿਮਾਰੀ ਰੋਕਣ ਵਾਲੀ ਸ਼ਕਤੀ ਨੂੰ ਵਧਾਉਣ ਲਈ ਵਿਲੱਖਣ ਹੱਲ ਰਹੇ ਹਨ।
🔴 LIVE 🔴 ਅਕਾਲੀ ਦਲ ਤੋਂ ਖਹਿੜਾ ਛੁਡਾਉਣ ਦੀ ਸਕੀਮ? ਰਾਮ ਰਹੀਮ ਨੂੰ ਮਾਫ਼ੀ ਦੀ ਜਾਂਚ ਕਿਊਂ ਨਹੀਂ ਕਰਵਾਉਂਦੇ ਜਥੇਦਾਰ?
ਇਸ ਮੌਕੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਵੇਰਕਾ ਹਲਦੀ ਦੁੱਧ ਇਕ ਵਿਲੱਖਣ ਹਲਦੀ ਫਾਰਮੂਲੇ ਦੀ ਵਰਤੋਂ ਕਰਕੇ ਤਿਆਰ ਕੀਤਾ ਗਿਆ ਸੀ, ਜਿਸ ਨੂੰ ਬਾਇਓਤਕਨਾਲੋਜੀ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੁਆਰਾ ਵਿਕਸਤ ਅਤੇ ਪੇਟੈਂਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਮ ਹਲਦੀ ਨਾਲੋਂ ਮਨੁੱਖੀ ਸਰੀਰ ਦੀ ਹਜ਼ਮ ਕਰਨ ਦੀ ਸ਼ਕਤੀ ਨੂੰ 10 ਗੁਣਾ ਜ਼ਿਆਦਾ ਕਰਦਾ ਹੈ। ਰੰਧਾਵਾ ਨੇ ਕਿਹਾ ਕਿ ਦੁੱਧ ਵਿਚ ਪੂਰੀ ਤਰ੍ਹਾਂ ਘੁਲਣਸ਼ੀਲ ਹੋਣ ਕਾਰਨ ਇਸ ਫਾਰਮੂਲੇ ਨੇ ਉਤਪਾਦ ਨੂੰ ਇਕ ਸੁਚਾਰੂ ਬਣਤਰ ਦਿੱਤੀ ਹੈ। ਵੇਰਕਾ ਨੇ ਇਸ ਸੁਆਦੀ, ਸਿਹਤਮੰਦ ਅਤੇ ਇਮਿਉਨਟੀ ਨੂੰ ਵਧਾਉਣ ਵਾਲੇ ਡਰਿੰਕ ਜਿਸ ਵਿੱਚ ਕਰਕੂਮਿਨਔਡਸ ਅਤੇ ਨਾਨ-ਕਰਕੁਮਿਨੋਇਡਜ਼ ਜਿਵੇਂ ਟੂਰਮੇਰੋਨਜ਼ ਦੋਵਾਂ ਦੇ ਲਾਭ ਹਨ, ਨੂੰ ਤਿਆਰ ਕਰਨ ਲਈ 50 ਸਾਲਾਂ ਤੋਂ ਵੱਧ ਸਮੇਂ ਦੀ ਆਪਣੀ ਮੁਹਾਰਤ, ਗਿਆਨ ਅਤੇ ਤਜ਼ਰਬੇ ਦੀ ਵਰਤੋਂ ਕੀਤੀ ਹੈ।
ਗਗਨ ਮਾਨ ਨੇ ਸਿੱਧਾ ਕੈਪਟਨ ਨਾਲ ਲਿਆ ਪੰਗਾ, ਸਭ ਦੇ ਸਾਹਮਣੇ ਕੀਤੀ ਲਾਹ-ਪਾਹ, ਦੇਖੋ ਮੌਕੇ ਦੀ Live Video
ਵੇਰਕਾ ਹਲਦੀ ਦੁੱਧ ਮਿਸ਼ਨ ਫਤਿਹ ਦੇ ਹਿੱਸੇ ਵਜੋਂ 25 ਰੁਪਏ (200 ਮਿਲੀਲੀਟਰ) ਦੀ ਕੀਮਤ ਵਿੱਚ ਲਾਂਚ ਕੀਤਾ ਗਿਆ ਹੈ, ਜੋ ਸਮਾਜ ਦੇ ਸਾਰੇ ਵਰਗਾਂ ਵਿੱਚ ਹੈ ਅਤੇ ਇਹ ਦੁੱਧ ਛੋਟੀ ਉਮਰ ਦੇ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਲਈ ਲਾਭਕਾਰੀ ਹੋਵੇਗਾ। ਰੰਧਾਵਾ ਨੇ ਕਿਹਾ ਕਿ ਇਹ ਉਤਪਾਦ ਸਾਰੀਆਂ ਪ੍ਰਚੂਨ ਦੁਕਾਨਾਂ ਅਤੇ ਵੇਰਕਾ ਬੂਥਾਂ ‘ਤੇ ਉਪਲੱਬਧ ਹੋਵੇਗਾ। ਮਿਲਕਫੈਡ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਆਪਣੇ ਖਪਤਕਾਰਾਂ ਨੂੰ ਉਨ੍ਹਾਂ ਦੇ ਦਰ ‘ਤੇ ਹੀ ਕੁਆਲਿਟੀ, ਸੁਰੱਖਿਅਤ ਅਤੇ ਸਵੱਛ ਉਤਪਾਦ ਪ੍ਰਦਾਨ ਕਰਨ ਲਈ ਕੁਝ ਮਿਸਾਲੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਮਿਲਕਫੈੱਡ ਰਾਜ ਵਿਚ ਡੇਅਰੀ ਉਤਪਾਦਕਾਂ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਦੁੱਧ ਦੀ ਰਿਕਾਰਡ ਮਾਤਰਾ ਖਰੀਦਣ ਅਤੇ ਪ੍ਰੋਸੈਸਿੰਗ ਲਈ ਆਪਣੀ ਮੌਜੂਦਾ ਸਮਰੱਥਾ ਤੋਂ ਪਰ੍ਹੇ ਕੰਮ ਕੀਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.