Breaking NewsD5 specialIndiaNews

ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਤੀਜਾ ਦੇਸ਼ ਬਣਿਆ ਭਾਰਤ, ਮਰੀਜਾਂ ਦੀ ਗਿਣਤੀ 7 ਲੱਖ ਦੇ ਕਰੀਬ

ਨਵੀਂ ਦਿੱਲੀ : ਕੋਰੋਨਾ ਵਾਇਰਸ ਮਹਾਮਾਰੀ ਦੇ ਦੌਰ ‘ਚ ਇੱਕ ਹੋਰ ਬੁਰੀ ਖਬਰ ਇਹ ਹੈ ਕਿ ਭਾਰਤ ਹੁਣ ਦੁਨੀਆ ‘ਚ ਕੋਵਿਡ – 19 ਨਾਲ ਤੀਜਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ ਬਣ ਗਿਆ ਹੈ। ਇੱਥੇ ਇੱਕ ਦਿਨ ‘ਚ ਕੋਰੋਨਾ ਵਾਇਰਸ ਸੰਕਰਮਣ ਦੇ ਸਭ ਤੋਂ ਜਿਆਦਾ 24,248 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਕੋਵਿਡ – 19 ਦੇ ਕੁਲ ਮਾਮਲਿਆਂ ਦੀ ਗਿਣਤੀ 6,97,413 ਹੋ ਗਈ ਹੈ।

SHO Baljinder Khanna | ਖੰਨਾ ਥਾਣੇ ‘ਚ ਅੰਮ੍ਰਿਤਧਾਰੀ ਨੂੰ ਨੰਗਾ ਕਰਨ ਵਾਲੇ SHO ਨੂੰ ਟੰਗਿਆ | ਵੱਡੀ ਕਾਰਵਾਈ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਅੰਕੜੀਆਂ ਅਨੁਸਾਰ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ 24,248 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 425 ਲੋਕਾਂ ਦੀ ਮੌਤ ਹੋਈ ਹੈ, ਜਿਸਦੇ ਨਾਲ ਮ੍ਰਿਤਕਾਂ ਦੀ ਗਿਣਤੀ 19,693 ਹੋ ਗਈ ਹੈ। ਦੇਸ਼ ਵਿੱਚ ਲਗਾਤਾਰ ਚੌਥੇ ਦਿਨ ਸੰਕਰਮਣ ਦੇ 20,000 ਤੋਂ ਜਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ। ਰਾਹਤ ਦੀ ਗੱਲ ਇਹ ਹੈ ਕਿ ਇਸ ਮਹਾਮਾਰੀ ਨਾਲ ਹੁਣ ਤੱਕ 4,24,433 ਲੋਕ ਰਿਕਵਰ ਹੋ ਚੁੱਕੇ ਹਨ।

ਨਿਊਜ਼ੀਲੈਂਡ | ਅੰਮ੍ਰਿਤਧਾਰੀ ਗੋਰਾ | ਹੈਰਾਨ ਰਹਿ ਜਾਓਗੇ ਆਹ ਸੁਣਕੇ Louis Singh Khalsa

ਦੱਸ ਦਈਏ ਕਿ ਕੋਵਿਡ – 19 ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ਾਂ ‘ਚ ਪਹਿਲਾਂ ਅਮਰੀਕਾ, ਬ੍ਰਾਜ਼ੀਲ ਅਤੇ ਰੂਸ ਤੋਂ ਬਾਅਦ ਭਾਰਤ ਚੌਥੇ ਸਥਾਨ ‘ਤੇ ਸੀ ਪਰ ਪਿਛਲੇ ਕੁਝ ਦਿਨਾਂ ‘ਚ ਲਗਾਤਾਰ ਵੱਡੀ ਗਿਣਤੀ ‘ਚ ਕੋਵਿਡ – 19 ਦੇ ਮਾਮਲੇ ਆਉਣ ਦੇ ਕਾਰਨ ਇੱਥੇ ਰੂਸ ਤੋਂ ਜ਼ਿਆਦਾ ਮਾਮਲੇ ਹੋ ਗਏ ਹਨ।

ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ, ਫੀਸ ਭਰਨ ਤੋਂ ਪਹਿਲਾਂ ਆਹ ਸੁਣੋ | Private School Fees | High Court

ਉਥੇ ਹੀ ਵਾਇਰਸ ਦੇ ਪ੍ਰਸਾਰ ਨੂੰ ਕਾਬੂ ਕਰਨ ਦੇ ਮੱਦੇਨਜ਼ਰ ਅਸਮ ਅਤੇ ਕਰਨਾਟਕ ਜਿਹੇ ਰਾਜ ਚੁਣਿੰਦਾ ਥਾਵਾਂ ‘ਤੇ ਲਾਕਡਾਊਨ ਦੇ ਨਾਲ ਹੀ ਪਾਬੰਦੀਆਂ ਨੂੰ ਸਖਤੀ ਨਾਲ ਲਾਗੂ ਕਰ ਰਹੇ ਹਨ। ਉੱਤਰ ਪ੍ਰਦੇਸ਼, ਆਂਧਰਾ ਪ੍ਰਦੇਸ਼, ਅਸਮ, ਗੁਜਰਾਤ, ਮੱਧ ਪ੍ਰਦੇਸ਼, ਕਰਨਾਟਕ ਅਤੇ ਪੱਛਮੀ ਬੰਗਾਲ ਜਿਹੇ ਰਾਜਾਂ ‘ਚ ਇੱਕ ਹੀ ਦਿਨ ‘ਚ ਸਭ ਤੋਂ ਜਿਆਦਾ ਮਾਮਲੇ ਸਾਹਮਣੇ ਆਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button