NewsBreaking NewsD5 specialIndiaPolitics

ਕੋਰੋਨਾ ਪੌਜ਼ੀਟਿਵ ਕਾਂਗਰਸੀ ਵਿਧਾਇਕ ਦਾ ਦੇਹਾਂਤ, ਪਾਰਟੀ ‘ਚ ਸੋਗ ਦੀ ਲਹਿਰ

ਨਵੀਂ ਦਿੱਲੀ : ਮੱਧ ਪ੍ਰਦੇਸ਼ ‘ਚ ਰਾਗਗੜ੍ਹ ਜ਼ਿਲ੍ਹੇ ਦੇ ਬਿਆਵਰਾ ਤੋਂ 63 ਸਾਲਾ ਕਾਂਗਰਸੀ ਵਿਧਾਇਕ ਗੋਵਰਧਨ ਦਾਂਗੀ ਦਾ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਕੋਰੋਨਾ ਦੀ ਚਪੇਟ ‘ਚ ਆ ਗਏ ਸਨ ਅਤੇ ਉਨ੍ਹਾਂ ਦਾ ਇਲਾਜ਼ ਦਿੱਲੀ ਦੇ ਮੇਦਾਂਤਾ ਹਸਪਤਾਲ ‘ਚ ਚੱਲ ਰਿਹਾ ਸੀ। ਉਨ੍ਹਾਂ ਦੇ ਦੇਹਾਂਤ ਨਾਲ ਕਾਂਗਰਸ ਪਾਰਟੀ ‘ਚ ਸੋਗ ਦੀ ਲਹਿਰ ਹੈ। ਸਾਬਕਾ ਸੀਐਮ ਕਮਲਨਾਥ ਅਤੇ ਦਿਗਵਿਜੈ ਸਿੰਘ ਨੇ ਉਨ੍ਹਾਂ ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ ਹੈ।

🔴 Live 🔴ਜਥੇਦਾਰ ਦਾ ਬਾਦਲਾਂ ਬਾਰੇ ਵੱਡਾ ਬਿਆਨ? ਸੁਮੇਧ ਸੈਣੀ ਲਈ ਦਿੱਲੀ ਤੋਂ ਵੱਡੀ ਖ਼ਬਰ! ਕਿਸਾਨਾਂ ਨੇ ਕਰਤਾ ਚੱਕਾ ਜਾਮ

ਦੱਸ ਦਈਏ ਕਿ ਬਿਆਵਰਾ ਤੋਂ ਕਾਂਗਰਸੀ ਵਿਧਾਇਕ ਗੋਵਰਧਨ ਦਾਂਗੀ ਦੀ ਪਤਨੀ ਅਤੇ ਬੇਟੀ ਅਗਸਤ ‘ਚ ਕੋਰੋਨਾ ਪੌਜ਼ੀਟਿਵ ਪਾਏ ਗਏ ਸਨ।  ਇਸ ਤੋਂ ਬਾਅਦ ਜਾਂਚ ਕਰਵਾਉਣ ‘ਤੇ ਵਿਧਾਇਕ ਗੋਵਰਧਨ ਦਾਂਗੀ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਸੀ। ਕਰੀਬ ਤਿੰਨ ਹਫ਼ਤੇ ਪਹਿਲਾਂ ਉਨ੍ਹਾਂ ਨੂੰ ਇਲਾਜ ਲਈ ਭੋਪਾਲ ਦੇ ਚਿਰਜੀਵੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਵਿਧਾਇਕ ਦਾਂਗੀ ਦੀ ਹਾਲਤ ‘ਚ ਸੁਧਾਰ ਨਾ ਹੋਣ ‘ਤੇ ਉਨ੍ਹਾਂ ਨੂੰ ਮੇਦਾਂਤਾ ‘ਚ ਭਰਤੀ ਕਰਵਾਇਆ ਗਿਆ ਸੀ। ਦਿੱਲੀ ‘ਚ ਇਲਾਜ ਤੋਂ ਬਾਅਦ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆ ਗਈ ਸੀ ਪਰ ਉਹ ਪੂਰੀ ਤਰ੍ਹਾਂ ਤੰਦਰੁਸਤ ਨਹੀਂ ਹੋ ਸਕੇ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button