Breaking NewsD5 specialNewsPoliticsPress ReleasePunjab

ਕੋਰੋਨਾ ਮਹਾਮਾਰੀ ਦੌਰਾਨ ਸਫਾਈ ਸੇਵਾਵਾਂ ਹੋਈਆਂ ਠੱਪ, ਸਰਕਾਰ ਗੰਭੀਰ ਨਹੀਂ: ਆਪ

 ਸਰਕਾਰ ਦੀ ਬੇਰੁਖ਼ੀ ਕਾਰਨ ਸਹਿਰਾਂ ਵਿੱਚ ਸਫਾਈ ਕਰਮਚਾਰੀਆ ਨੇ ਕੂੜਾ ਚੁਕਣਾ ਬੰਦ ਕੀਤਾ, ਬਿਮਾਰੀਆਂ ਫੈਲਣ ਦਾ ਬਣਿਆ ਖਤਰਾ

 ਬਾਜਾਰਾਂ ਅਤੇ ਹਸਪਤਾਲਾਂ ਨੇੜੇ ਇੱਕਠੇ ਹੋਏ ਕੂੜੇ ਦੇ ਢੇਰ

ਕੈਪਟਨ ਸਰਕਾਰ ਵੱਲੋਂ ਸਫਾਈ ਸੇਵਕ ਯੂਨੀਅਨ ਦੀਆਂ ਮੰਗਾਂ ਨਾ ਮੰਨੇ ਜਾਣ ਦੀ ਸਜਾ ਭੁਗਤ ਰਹੀ ਹੈ ਆਮ ਜਨਤਾ

ਚੰਡੀਗੜ੍ਹ:ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਰ ਦੀ ਜਿੱਦ ਕਾਰਨ ਪੰਜਾਬ ਵਿੱਚ ਕੋਰੋਨਾ ਮਹਾਮਾਰੀ ਦੌਰਾਨ ਸਾਫ ਸਫਾਈ ਸੇਵਾਵਾਂ ਠੱਪ ਹੋ ਕੇ ਰਹਿ ਗਈਆਂ ਹਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਮੰਨ ਕੇ ਹੜਤਾਲ ਖਤਮ ਕਰਵਾਈ ਜਾਵੇ।ਸ਼ੁੱਕਰਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਮਿਊਂਸੀਪਲ ਮੁਲਾਜਮ ਐਕਸਨ ਕਮੇਟੀ ਪੰਜਾਬ ਦੇ ਸੱਦੇ ‘ਤੇ ਸਫਾਈ ਕਰਮਚਾਰੀਆਂ ਨੇ ਸਰਕਾਰ ਕੋਲੋਂ ਆਪਣੀਆਂ ਮੰਗਾਂ ਲਾਗੂ ਕਰਾਉਣ ਲਈ ਹੜਤਾਲ ਕੀਤੀ ਹੋਈ ਹੈ। ਪੰਜਾਬ ਦੇ ਕਈ ਸਹਿਰਾਂ ਵਿੱਚ ਸਫਾਈ ਕਰਮਚਾਰੀਆਂ ਨੇ ਸਾਫ ਸਫਾਈ ਦਾ ਕੰਮ ਕਰਨਾ ਅਤੇ ਕੂੜਾ ਚੁਕਣਾ ਬੰਦ ਕਰ ਦਿੱਤਾ ਹੈ ਅਤੇ ਬਾਜਾਰਾਂ ਤੇ ਹਸਪਤਾਲਾਂ ਨੇੜੇ ਕੂੜੇ ਦੇ ਢੇਰ ਲੱਗ ਗਏ ਹਨ। ਜਿਸ ਕਾਰਨ ਕੋਰੋਨਾ ਕਾਲ ‘ਚ ਕਈ ਹੋਰ ਬਿਮਾਰੀਆਂ ਫੈਲਣ ਦਾ ਖਤਰਾ ਬਣ ਗਿਆ ਹੈ।

ਦਿੱਲੀ ਤੋਂ ਆਈ ਵੱਡੀ ਖ਼ਬਰ, ਸਰਕਾਰ ਦੀ ਖੁੱਲ੍ਹੀ ਪੋਲ ! ਵੱਡੇ ਆਗੂ ਨੇ ਕੀਤੇ ਹੋਸ਼ ਉਡਾਊ ਖੁਲਾਸੇ!

ਬੀਬਾ ਮਾਣੂੰਕੇ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਪੰਜਾਬ ਦੇ ਲੋਕਾਂ ਦੀ ਜਾਨ ਨੂੰ ਪਹਿਲਾਂ ਹੀ ਖਤਰਾ ਬਣਿਆ ਹੋਇਆ ਹੈ, ਪਰ ਹੁਣ ਸਾਫ ਸਫਾਈ ਦੀ ਵਿਵਸਥਾ ਠੱਪ ਹੋਣ ਕਾਰਨ ਮਹਾਮਾਰੀ ਦਾ ਖਤਰਾ ਹੋਰ ਜਅਿਾਦਾ ਵੱਧ ਗਿਆ ਹੈ। ਸਹਿਰਾਂ ਦੇ ਬਾਜਾਰਾਂ ਵਿੱਚ ਅਤੇ ਹਸਪਤਾਲਾਂ ਨੇੜੇ ਗੰਦਗੀ ਦੇ ਢੇਰਾਂ ਨੇ ਲੋਕਾਂ ਦਾ ਸਾਹ ਲੈਣਾ ਔਖਾ ਕਰ ਦਿੱਤਾ ਹੈ।ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਦੋਸ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨਾ ਤਾਂ ਆਮ ਲੋਕਾਂ ਦੇ ਜੀਵਨ ਦੀ ਸੁਰੱਖਿਆ ਵੱਲ ਧਿਆਨ ਦੇ ਰਹੀ ਹੈ ਅਤੇ ਨਾ ਹੀ ਸੂਬੇ ਦੇ ਮੁਲਾਜਮਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਕਾਰਵਾਈ ਕਰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਵੱਖ ਵੱਖ ਸਰਕਾਰੀ ਵਿਭਾਗਾਂ ਅਤੇ ਅਦਾਰਿਆਂ ਦੇ ਮੁਲਾਜਮ ਆਪਣੀਆਂ ਮੰਗਾਂ ਮੰਨਵਾਉਣ ਲਈ ਸੰਘਰਸ ਕਰ ਰਹੇ ਹਨ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਮੰਤਰੀ ਤੇ ਵਿਧਾਇਕ ਆਪੋ ਆਪਣੀ ਕੁਰਸੀ ਬਚਾਉਣ ਲਈ ਲੜ ਰਹੇ ਹਨ।

ਲੱਖਾ ਸਿਧਾਣਾ ਨੇ ਉਡਾਈ ਸਰਕਾਰਾਂ ਦੀ ਨੀਂਦ !ਕੱਢ ਲਿਆਂਦਾ ਅਜਿਹਾ ਸੱਚ, ਦੇਖ ਉੱਡ ਗਏ ਹੋਸ਼ !

ਕੈਪਟਨ ਸਰਕਾਰ ਵੱਲੋਂ ਸਫਾਈ ਸੇਵਕ ਯੂਨੀਅਨ ਦੀਆਂ ਮੰਗਾਂ ਨਾ ਮੰਨੇ ਜਾਣ ਦੀ ਸਜਾ ਪੰਜਾਬ ਦੀ ਆਮ ਜਨਤਾ ਭੁਗਤ ਰਹੀ ਹੈ।
ਬੀਬਾ ਮਾਣੂੰਕੇ ਨੇ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਸਫਾਈ ਕਰਚਮਾਰੀਆਂ ਦੀਆਂ ਮੰਗਾਂ ਪ੍ਰਵਾਨ ਕਰਕੇ ਲਾਗੂ ਕਰੇ ਤਾਂ ਜੋ ਸਫਾਈ ਕਰਮਚਾਰੀ ਆਪਣੀ ਹੜਤਾਲ ਖਤਮ ਕਰ ਦੇਣ ਅਤੇ ਪੰਜਾਬ ਦੇ ਸਹਿਰਾਂ ਵਿੱਚ ਸਾਫ ਸਫਾਈ ਰੱਖੀ ਜਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button