Breaking NewsD5 specialIndiaInternationalNews

ਕੋਰੋਨਾ ਵਾਇਰਸ ਕਾਰਨ ਹੁਣ ਤੱਕ 170 ਮੌਤਾਂ, ਭਾਰਤ ਸਮੇਤ ਦੁਨੀਆ ਭਰ ‘ਚ ਦਹਿਸ਼ਤ

ਚੀਨ : ਚੀਨ ਤੋਂ ਬਾਅਦ ਕੋਰੋਨਾ ਵਾਇਰਸ ਭਾਰਤ ‘ਚ ਵੀ ਫੈਲਦਾ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਕਾਰਨ ਤ੍ਰਿਪੁਰਾ ਦੇ ਰਹਿਣ ਵਾਲੇ ਇੱਕ 23 ਸਾਲ ਦੇ ਵਿਅਕਤੀ ਦੀ ਮਲੇਸ਼ੀਆ ਦੇ ਹਸਪਤਾਲ ‘ਚ ਮੌਤ ਹੋ ਗਈ ਹੈ। ਮ੍ਰਿਤਕ ਦੇ ਪਰਿਵਾਰ ਨੇ ਇਹ ਦਾਅਵਾ ਕੀਤਾ ਹੈ। ਮੀਡੀਆ ਅਨੁਸਾਰ ਮ੍ਰਿਤਕ ਦੇ ਦਾਦਾ ਅਬਦੁਲ ਰਹੀਮ ਨੇ ਵੀਰਵਾਰ ਨੂੰ ਦੱਸਿਆ ਕਿ ਉਨ੍ਹਾਂ ਦੇ ਕੋਲ ਮਲੇਸ਼ੀਆ ਤੋਂ ਫੋਨ ਆਇਆ ਕਿ ਕੋਰੋਨਾ ਵਾਇਰਸ ਦੀ ਚਪੇਟ ‘ਚ ਆਉਣ ਨਾਲ ਹੁਸੈਨ ਦੀ ਮੌਤ ਹੋ ਗਈ ਹੈ।

ਦੇਖੋ ਵਿਵਾਦ ‘ਚ ਫਸੇ DSP ਸੋਨੀ ਦਾ Exclusive Interview, ਪਰਿਵਾਰ ਨੂੰ ਲੈ ਕੇ ਕੀਤੇ ਵੱਡੇ ਖ਼ੁਲਾਸੇ

ਚੀਨ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਇੰਨਾ ਵੱਧਦਾ ਜਾ ਰਿਹਾ ਹੈ ਕਿ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਚੀਨ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦਾ ਗਿਣਤੀ ਵੀਰਵਾਰ ਨੂੰ 170 ਪਹੁੰਚ ਗਈ ਹੈ। ਇਸ ਤੋਂ ਇਲਾਵਾ ਇੱਕ ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ। ਭਾਰਤ ਸਰਕਾਰ ਚੀਨ ‘ਚ ਮੌਜੂਦ ਭਾਰਤੀਆਂ ਨੂੰ ਆਪਣੇ ਦੇਸ਼ ਲਿਆਉਣ ਦੀ ਤਿਆਰੀ ਕਰ ਰਹੀ ਹੈ। ਚੀਨ ਤੋਂ ਭਾਰਤੀਆਂ ਨੂੰ ਲੈਣ ਲਈ ਇੰਡੀਆ ਦੇ ਦੋ ਜਹਾਜ਼ ਜਾਣਗੇ। ਦੱਸ ਦਈਏ ਕਿ ਕੋਰੋਨਾ ਵਾਇਰਸ ਸ਼੍ਰੀਲੰਕਾ, ਇੰਡੋਨੇਸ਼ੀਆ, ਸੰਯੁਕਤ ਅਰਬ ਅਮੀਰਾਤ, ਆਸਟ੍ਰੇਲੀਆ ਸਮੇਤ ਕਈ ਦੇਸ਼ਾਂ ‘ਚ ਪਹੁੰਚ ਚੁੱਕਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button