Breaking NewsD5 specialNewsPunjab

‘ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਕਰਨਾ ਚਾਹੀਦਾ ਪਰਹੇਜ਼’

ਚੰਡੀਗੜ੍ਹ : ਕਿਸਾਨਾਂ ਨੂੰ ਕਣਕ ਦੀ ਪਰਾਲੀ ਸਾੜਨ ਤੋਂ ਪਰਹੇਜ਼ ਕਰਨ ਦੀ ਸਲਾਹ ਦਿੰਦਿਆਂ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪੰਨੂੰ ਨੇ ਕਿਹਾ ਕਿ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ, ਪੰਜਾਬ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ ਅਤੇ ਇਸ ਸਬੰਧੀ ਸੀਆਰਪੀਸੀ ਦੀ ਧਾਰਾ 144 ਤਹਿਤ ਆਦੇਸ਼ ਵੀ ਦਿੱਤੇ ਗਏ ਹਨ, ਫਿਰ ਵੀ ਪਰਾਲੀ ਸਾੜਨ ਦੇ ਨਤੀਜਿਆਂ ਨੂੰ ਨਜ਼ਰਅੰਦਾਜ਼ ਕਰਦਿਆਂ ਕੁੱਝ ਕਿਸਾਨ ਪਰਾਲੀ ਸਾੜਦੇ ਹਨ।

BIG BREAKING|| ਹਜ਼ੂਰ ਸਾਹਿਬ ਤੋਂ ਆਈ ਮੰਦਭਾਗੀ ਖ਼ਬਰ, BUS DRIVER ਨਾਲ ਵਾਪਰਿਆ ਹਾਦਸਾ

ਇਸ ਸਬੰਧੀ ਚੇਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਫੈਲਣ ਨਾਲ, ਜੋ ਮਨੁੱਖੀ ਸਾਹ ਪ੍ਰਣਾਲੀ ’ਤੇ ਮਾੜਾ ਪ੍ਰਭਾਵ ਪਾਉਂਦਾ ਹੈ, ਅਜਿਹੇ ਹਾਲਾਤ ਵਿਚ ਪਰਾਲੀ ਸਾੜਨ ਨਾਲ ਲੋਕਾਂ ਦੀ ਸਿਹਤ ’ਤੇ ਹੋਰ ਬੁਰਾ ਅਸਰ ਪੈ ਸਕਦਾ ਹੈ। ਇਸ ਲਈ ਅਜਿਹੇ ਹਾਲਾਤ ਵਿਚ ਪੰਜਾਬ ਦੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਲਈ ਇਹ ਲਾਜ਼ਮੀ ਹੈ ਕਿ ਹਵਾ ਪ੍ਰਦੂਸ਼ਣ ਨੂੰ ਪੂਰੀ ਤਰ੍ਹਾਂ ਕੰਟਰੋਲ ਕੀਤਾ ਜਾਵੇ ਤਾਂ ਜੋ ਇਸ ਬਿਮਾਰੀ ਦੇ ਪ੍ਰਭਾਵ ਨੂੰ ਘੱਟ ਕੀਤਾ ਜਾ ਸਕੇ।

NEWS BULLETIN || ਕਰੋਨਾ ਤੇ ਕਰਫਿਊ ਦੇ ਸੰਕਟ ‘ਚ ਦੇਸ਼ ਤੇ ਦੁਨੀਆ ਦੀਆਂ ਵੱਡੀਆਂ ਖ਼ਬਰਾਂ! D5 Channel Punjabi

ਇਸ ਤੋਂ ਇਲਾਵਾ ਵਾਤਾਵਰਣ ਨੂੰ ਸਾਫ਼ ਰੱਖਣਾ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਤਾਂ ਜੋ ਲੋਕ ਸਾਫ਼ ਹਵਾ ਵਿੱਚ ਸਾਹ ਲੈ ਕੇ ਤੰਦਰੁਸਤ ਰਹਿ ਸਕਣ। ਇਸ ਲਈ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ, ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਿਆਂ ਵਿਚ ਕੋਰੋਨਾ ਵਾਇਰਸ ਵਿਰੁੱਧ ਮੁਹਿੰਮ ਦੌਰਾਨ ਕਣਕ ਦੀ ਪਰਾਲੀ ਨੂੰ ਸਾੜਨ ਤੋਂ ਗੁਰੇਜ਼ ਕੀਤਾ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button