Breaking NewsD5 specialIndiaNewsPunjab

ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਦੀ ਸਭ ਤੋਂ ਵੱਡੀ Update

ਪਟਿਆਲਾ : ਪੰਜਾਬ ‘ਚ ਬੀਤੇ ਅੱਠ ਨਵੇਂ ਕੋਰੋਨਾ ਪੌਜ਼ੀਟਿਵ ਮਾਮਲੇ ਸਾਹਮਣੇ ਆਉਣ ਨਾਲ ਅਜਿਹੇ ਮਰੀਜ਼ਾਂ ਦੀ ਗਿਣਤੀ 65 ਹੋ ਗਈ ਹੈ। ਇਨ੍ਹਾਂ ‘ਚੋਂ ਤਿੰਨ ਵਿਅਕਤੀ ਭਾਈ ਨਿਰਮਲ ਸਿੰਘ ਖਾਲਸਾ ਦੇ ਇੱਕ ਸਹਿਯੋਗੀ ਦੇ ਪਰਿਵਾਰਕ ਮੈਂਬਰ ਹਨ। ਭਾਈ ਨਿਰਮਲ ਸਿੰਘ ਖਾਲਸਾ ਹੁਰਾਂ ਦਾ 68 ਸਾਲ ਦੀ ਉਮਰ ‘ਚ ਬੀਤੇ ਵੀਰਵਾਰ ਤੜਕੇ 4:30 ਵਜੇ ਦੇਹਾਂਤ ਹੋ ਗਿਆ ਸੀ। ਉਹ ਕੋਰੋਨਾ ਤੋਂ ਪੀੜਤ ਸਨ। ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੇ 58 ਸਾਲਾ ਸਹਿਯੋਗੀ ਦੇ ਤਿੰਨ ਪਰਿਵਾਰਕ ਮੈਂਬਰ ਕੱਲ੍ਹ ਕੋਰੋਨਾ–ਪੌਜ਼ੀਟਿਵ ਪਾਏ ਗਏ ਸਨ।

ਕਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਦੀ ਸਭ ਤੋਂ ਵੱਡੀ update

ਇਸ ਵੇਲੇ ਉਹ ਹਸਪਤਾਲ ‘ਚ ਜ਼ੇਰੇ ਇਲਾਜ ਹਨ ਤੇ ਉਨ੍ਹਾਂ ਦੀ ਹਾਲਤ ਸਥਿਰ ਬਣੀ ਹੋਈ ਹੈ। ਦੱਸ ਦਈਏ ਕਿ ਪੂਰੀ ਦੁਨੀਆਂ ਦੇ ਵਿੱਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ 10 ਲੱਖ 51 ਹਜ਼ਾਰ ਪਾਰ ਹੋ ਗਈ ਹੈ। ਪੂਰੀ ਦੁਨੀਆਂ ‘ਚ ਕੋਰੋਨਾ ਨਾਲ ਹੋਈਆਂ ਮੌਤਾਂ ਦੀ ਗਿਣਤੀ 50 ਹਜ਼ਾਰ ਤੋਂ ਪਾਰ ਹੋ ਗਈ ਹੈ। ਭਾਰਤ ‘ਚ ਕੋਰੋਨਾ ਮਰੀਜਾਂ ਦੀ ਗਿਣਤੀ 2650 ਹੋ ਗਈ ਹੈ ਤੇ 68 ਮੌਤਾਂ ਹੋ ਗਈਆ ਹਨ। ਪੰਜਾਬ ਚ ਕੋਰੋਨਾ ਮਰੀਜਾਂ ਦੀ ਗਿਣਤੀ 65 ਅਤੇ ਪੰਜ ਮੌਤਾਂ ਹੋ ਗਈਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button