Breaking NewsD5 specialNewsPunjabTop News

ਕੋਰੋਨਾ ਵਾਇਰਸ : ਪੰਜਾਬ ‘ਚ ਅੱਜ ਤੋਂ ਸਖਤੀ, ਇਨ੍ਹਾਂ ਸ਼ਰਤਾਂ ਤੋਂ ਬਿਨਾਂ ਨਹੀਂ ਮਿਲੇਗੀ ਐਂਟਰੀ

ਚੰਡੀਗੜ੍ਹ: ਕੋਰੋਨਾ ਵਾਇਰਸ ਦੀ ਤੀਜੀ ਲਹਿਰ ਨੂੰ ਦੇਖਦਿਆਂ ਪੰਜਾਬ ‘ਚ ਅੱਜ ਤੋਂ ਸਖਤੀ ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨਵੇਂ ਦਿਸ਼ਾ-ਨਿਰਦੇਸ਼ ਅੱਜ ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਨਿਯਮਾਂ ਮੁਤਾਬਕ ਅੱਜ ਸੋਮਵਾਰ ਤੋਂ ਸੂਬੇ ‘ਚ ਦਾਖਲ ਹੋਣ ਵਾਲੇ ਸਾਰੇ ਵਿਅਕਤੀਆਂ ਲਈ ਮੁਕੰਮਲ ਕੋਵਿਡ ਟੀਕਾਕਰਨ ਦਾ ਸਰਟੀਫਿਕੇਟ ਜਾਂ ਆਰਟੀ-ਪੀਸੀਆਰ ਦੀ ਨੈਗੇਟਿਵ (RT-PCR) ਰਿਪੋਰਟ ਲਾਜ਼ਮੀ ਹੋ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਚੌਕਸ ਕੀਤਾ ਹੈ ਕਿ ਹਿਮਾਚਲ ਪ੍ਰਦੇਸ਼ ਤੇ ਜੰਮੂ ਤੋਂ ਆਉਣ ਵਾਲੇ ਲੋਕਾਂ ’ਤੇ ਨਿਗਰਾਨੀ ਦੀ ਜ਼ਰੂਰਤ ਹੈ ਕਿਉਂਕਿ ਪਹਾੜੀ ਸੂਬਿਆਂ ‘ਚ ਪਿਛਲੇ ਦਿਨਾਂ ਤੋਂ ਕੋਵਿਡ ਦੇ ਮਰੀਜ਼ਾਂ ਦੀ ਗਿਣਤੀ ’ਚ ਇੱਕਦਮ ਵਾਧਾ ਹੋਇਆ ਹੈ।

ਚੋਣਾਂ ਬਾਰੇ ਚੜੂਨੀ ਨੇ ਫਿਰ ਦਿੱਤਾ ਬਿਆਨ, ਸਿਆਸਤ ‘ਚ ਆਇਆ ਭੂਚਾਲ D5 Channel Punjabi

ਸਕੂਲਾਂ ‘ਚ ਕੋਵਿਡ ਦੇ ਮਾਮਲੇ ਮਿਲਣ ਦੀਆਂ ਰਿਪੋਰਟਾਂ ਵਿਚਾਲੇ ਮੁੱਖ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਪੜ੍ਹਾਉਣ ਦੀ ਇਜਾਜ਼ਤ ਸਿਰਫ਼ ਮੁਕੰਮਲ ਟੀਕਾਕਰਨ ਵਾਲੇ ਅਧਿਆਪਕਾਂ ਤੇ ਨਾਨ-ਟੀਚਿੰਗ ਸਟਾਫ਼, ਜਾਂ ਜੋ ਹਾਲ ਹੀ ਵਿੱਚ ਕੋਵਿਡ ਤੋਂ ਸਿਹਤਯਾਬ ਹੋਏ ਹਨ ਨੂੰ ਹੋਵੇਗੀ। ਉਨ੍ਹਾਂ ਟੀਕਾਕਰਨ ਲਈ ਅਧਿਆਪਕਾਂ ਤੇ ਗੈਰ-ਅਧਿਆਪਨ ਅਮਲੇ ਨੂੰ ਤਰਜੀਹ ਦੇਣ ਦੇ ਆਦੇਸ਼ ਵੀ ਦਿੱਤੇ।ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ‘ਚ ਪਿਛਲੇ ਹਫ਼ਤੇ ਦੌਰਾਨ ਪੌਜ਼ੇਟੀਵਿਟੀ ਦਰ ਵੀ 0.2 ਫੀਸਦੀ ਤੱਕ ਦਾ ਮਾਮੂਲੀ ਵਾਧਾ ਹੋਣ ’ਤੇ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਕੈਂਬਰਿਜ ਯੂਨੀਵਰਸਿਟੀ ਦੇ ਅਧਿਐਨ ’ਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ 64 ਦਿਨਾਂ ਵਿੱਚ ਕੇਸ ਦੁੱਗਣੇ ਹੋਣ ਦੀ ਸੰਭਾਵਨਾ ਹੈ, ਇਸ ਲਈ ਸਾਵਧਾਨੀ ਵਜੋਂ ਅਗਾਊਂ ਪਾਬੰਦੀਆਂ ਐਲਾਨੀਆਂ ਗਈਆਂ ਹਨ।

BIG NEWS ਜਨਰਲ ਸਕੱਤਰ ਬਣਨ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾ ਬਿਆਨ D5 Channel Punjabi

ਮੁੱਖ ਮੰਤਰੀ ਨੇ ਵਿਦਿਆਰਥੀਆਂ ਤੇ ਸਟਾਫ਼ ਦੇ ਘੱਟੋ-ਘੱਟ 10,000 ਟੈਸਟ ਪ੍ਰਤੀ ਦਿਨ ਕਰਨ ਲਈ ਕਿਹਾ। ਉਨ੍ਹਾਂ 0.2 ਪ੍ਰਤੀਸ਼ਤ ਤੋਂ ਉੱਪਰ ਪੌਜ਼ੇਟੀਵਿਟੀ ਦਰ ਵਾਲੇ ਜ਼ਿਲ੍ਹਿਆਂ ’ਚ ਸੁਧਾਰ ਹੋਣ ਤੱਕ ਚੌਥੀ ਤੇ ਇਸ ਤੋਂ ਹੇਠਲੀਆਂ ਕਲਾਸਾਂ ਲਈ ਸਕੂਲ ਬੰਦ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਮੁਕੰਮਲ ਟੀਕਾਕਰਨ ਤੇ ਆਰਟੀ-ਪੀਸੀਆਰ ਦੀ ਨੈਗੇਟਿਵ ਰਿਪੋਰਟ ਦਾ ਨਿਯਮ ਉਨ੍ਹਾਂ ਸਾਰਿਆਂ ’ਤੇ ਲਾਗੂ ਹੋਵੇਗਾ, ਜੋ ਪੰਜਾਬ ਵਿੱਚ ਸੜਕੀ, ਰੇਲ ਜਾਂ ਹਵਾਈ ਮਾਰਗ ਰਾਹੀਂ ਦਾਖਲ ਹੋਣਗੇ। ਮੁੱਖ ਮੰਤਰੀ ਨੇ ਜੀਐਮਸੀਐਚ ਪਟਿਆਲਾ ਦੀ ਜੀਨੋਮ ਸੀਕੁਐਂਸਿੰਗ ਲੈਬ ਵਿਖੇ ਪਾਥ ਦੇ ਸਹਿਯੋਗ ਨਾਲ ਕੰਮ ਸ਼ੁਰੂ ਹੋਣ ’ਤੇ ਸੰਤੁਸ਼ਟੀ ਜ਼ਾਹਿਰ ਕੀਤੀ। ਇੱਥੇ ਹੁਣ ਤੱਕ ਕੀਤੇ ਗਏ 8 ਟੈਸਟਾਂ ਵਿੱਚੋਂ ਕੋਈ ਵੀ ਡੈਲਟਾ ਰੂਪ ਨਹੀਂ ਮਿਲਿਆ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button