Breaking NewsD5 specialNewsPunjab

ਕੋਰੋਨਾ ਵਾਇਰਸ ਸਬੰਧੀ ਅਫ਼ਵਾਹਾਂ ਫੈਲਾਉਣ ਵਾਲੇ ਲੋਕਾਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ

ਤਰਨਤਾਰਨ : ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਈ ਵੀ ਮਰੀਜ਼ ਕੋਵਿਡ-19 ਤੋਂ ਪੀੜ੍ਹਤ ਨਹੀਂ ਹੈ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ। ਉਹਨਾਂ ਕਿਹਾ ਕਿ ਕੋਰੋਨਾ ਵਾਇਰਸ ਸਬੰਧੀ ਸ਼ੋਸ਼ਲ ਮੀਡੀਆ ਜਾ ਕਿਸੇ ਵੀ ਮਾਧਿਅਮ ਰਾਹੀਂ ਅਫ਼ਵਾਹਾਂ ਫੈਲਾਉਣ ਵਾਲੇ ਲੋਕਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਦੇ ਕੋਰੋਨਾ ਵਾਇਰਸ ਤੋਂ ਪੀੜ੍ਹਤ ਹੋਣ ਸਬੰਧੀ ਅਫ਼ਵਾਹ ਫੈਲੀ ਸੀ।

ਨਹੀਂ ਸੁਧਰ ਰਹੇ ਪੰਜਾਬ ਦੇ ਲੋਕ, ਹੁਣ ਕਰਫਿਊ ‘ਚ ਕਰਤਾ ਆਹ ਕੰਮ, ਦੇਖੋ ਮੌਕੇ ਦੀਆਂ ਤਸਵੀਰਾਂ

ਜੋ ਕਿ ਨਿਰਆਧਾਰ ਹੈ। ਉਹਨਾਂ ਕਿਹਾ ਉਸ ਵਿਅਕਤੀ ਸਬੰਧੀ ਸਿਵਲ ਸਰਜਨ ਲੁਧਿਆਣਾ ਨਾਲ ਗੱਲਬਾਤ ਦੌਰਾਨ ਸਾਹਮਣੇ ਆਇਆ ਕਿ ਉਸ ਮਰੀਜ਼ ਦਾ ਲੁਧਿਆਣਾ ਵਿਖੇ 13 ਅਪ੍ਰੈਲ ਨੂੰ ਸੈਂਪਲ ਲਿਆ ਗਿਆ ਸੀ ਅਤੇ 16 ਅਪ੍ਰੈਲ ਨੂੰ ਉਸ ਵਿਅਕਤੀ ਦੀ ਰਿਪੋਰਟ ਨੈਗੇਟਿਵ ਆਈ ਹੈ। ਉਹਨਾਂ ਕਿਹਾ ਕਿ ਉਸ ਮਰੀਜ਼ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਘਰ ਵਿੱਚ ਇਕਾਂਤਵਾਸ ਕੀਤਾ ਜਾ ਚੁੱਕਾ ਹੈ ਅਤੇ ਉਸ ਵਿੱਚ ਕਿਸੇ ਤਰ੍ਹਾਂ ਦੇ ਲੱਛਣ ਨਜ਼ਰ ਆਉਣ ‘ਤੇ ਉਸ ਦਾ ਦੁਬਾਰਾ ਟੈਸਟ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button