Breaking NewsD5 specialNewsPoliticsPunjab

ਕੋਰੋਨਾ ਸੰਕਟ ‘ਚ ਅੱਗੇ ਆਏ ਪੰਜਾਬ ਦੇ ਮੰਤਰੀ, ਦੇਣਗੇ ਇੱਕ ਮਹੀਨੇ ਦੀ ਤਨਖਾਹ

ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ, ਉੱਚੇਰੀ ਸਿੱਖਿਆ ਅਤੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਦੇ ਨਾਲ ਨਜਿੱਠਣ ਅਤੇ ਲੋਕਾਂ ਦੀ ਮੱਦਦ ਲਈ ਇੱਕ ਮਹੀਨੇ ਦੀ ਆਪਣੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਫੈਸਲਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਸ. ਤ੍ਰਿਪਤ ਰਜਿੰਦਰ ਬਾਜਵਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਦੁਨੀਆ ਭਰ ਵਿਚ ਕਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਕਾਰਨ ਸੂਬੇ ਦੇ ਲੋਕਾਂ ਨੂੰ ਵੀ 31 ਮਾਰਚ ਤੱਕ ਘਰਾਂ ਵਿਚ ਰਹਿਣ ਲਈ ਕਿਹਾ ਗਿਆ ਹੈ।

Breaking | ਕਰੋਨਾ ਬਾਰੇ ਸਿਹਤ ਵਿਭਾਗ ਪੰਜਾਬ ਵੱਲੋਂ ਨਵੀਂ ਜਾਣਕਾਰੀ, ਸੁਣੋ ਹੁਣ ਤੱਕ ਕਿੰਨੇ ਮਰੀਜ਼

ਜਿਸ ਕਾਰਨ ਗਰੀਬ ਲੋਕਾਂ ਦੇ ਰੁਜ਼ਗਾਰ ‘ਤੇ ਮਾੜਾ ਅਸਰ ਪੈਣ ਦੀ ਸੰਭਵਨਾ ਹੈ ਅਤੇ ਉਨ੍ਹਾਂ ਕੋਲ ਰੋਜਾਨਾ ਖਾਣ ਪੀਣ ਦੀਆਂ ਵਸਤਾਂ ਦੀ ਵੀ ਘਾਟ ਹੋ ਸਕਦੀ ਹੈ। ਉਨ੍ਹਾਂ ਇਸ ਮੌਕੇ ਉਦਯੋਗਿਕ ਘਰਾਣਿਆਂ, ਸਮਾਜਿਕ ਅਤੇ ਧਾਰਮਿਕ ਸਖਸ਼ੀਅਤਾਂ ਨੂੰ ਅਪੀਲ ਕੀਤੀ ਹੈ ਕਿ ਇਸ ਸੰਕਟ ਦੀ ਘਟੀ ਵਿਚ ਲੋਕਾਂ ਦੀ ਹਰ ਸੰਭਵ ਮੱਦਦ ਲਈ ਅੱਗੇ ਆਉਣ। ਬਾਜਵਾ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਸੰਕਟ ਦੀ ਘੜ੍ਹੀ ਵਿਚ ਸਰਕਾਰ ਵਲੋਂ ਲੋਕਾਂ ਨੂੰ ਇਸ ਆਫਤ ਤੋਂ ਬਚਾਉਣ ਲਈ ਉਠਾਏ ਜਾ ਰਹੇ ਹਰ ਕਦਮ ਦਾ ਪੂਰਨ ਸਹਿਯੋਗ ਕਰਨ।

ਕਰੋਨਾ ਕਰਕੇ ਪੰਜਾਬ ਬੰਦ ਹੈ ਪਰ ਆਹ ਸੁਣੋ Raja Warring ਕਹਿੰਦਾ- ਬੇਵਕੂਫੀ ਨਾ ਕਰੋ |

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮੌਕੇ ਘਬਰਾਉਣ ਦੀ ਲੋੜ ਨਹੀਂ ਬਲਕਿ ਸਿਹਤ ਵਿਭਾਗ ਵਲੋਂ ਕਰੋਨਾ ਵਾਇਰਸ ਤੋਂ ਬਚਾਅ ਲਈ ਜਾਰੀ ਕੀਤੀਆਂ ਸਾਰੀਆਂ ਹਦਾਇਤਾਂ ਨੂੰ ਇਨ ਬਿੰਨ ਪਾਲਣ ਕਰਨਾ ਯਕੀਨੀ ਬਣਾਉਣ। ਉਨ੍ਹਾਂ ਨਾਲ ਹੀ ਆਸ ਜਤਾਈ ਕਿ ਸੰਕਟ ਦੀ ਘੜੀ ਵਿਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਉਣ ਵਾਲੇ ਪੰਜਾਬੀ ਇਸ ਲੜਾਈ ਵਿਚ ਵੀ ਸਭ ਤੋਂ ਅੱਗੇ ਹੋ ਕੇ ਲੜਾਈ ਲੜਨਗੇ ਅਤੇ ਇਸ ਮਹਾਂਮਾਰੀ ਨੂੰ ਆਪਣੇ ਹੌਂਸਲੇ ਅਤੇ ਦ੍ਰਿੜਤਾ ਨਾਲ ਮਾਤ ਦੇਣਗੇ।

ਕਰੋਨਾ ਦੀ ਦਹਿਸ਼ਤ ‘ਚ ਨਵਜੋਤ ਸਿੱਧੂ ਨੇ ਕੀਤਾ ਵੱਡਾ ਐਲਾਨ | Navjot Sidhu | Narrative from the Grassroots

ਇਸ ਤੋਂ ਇਲਾਵਾ ਵਿਧਾਇਕ ਦਰਸ਼ਨ ਸਿੰਘ ਬਰਾੜ, ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਵੀ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦਾਨ ਕਰਨ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸਾਰੇ ਆਈ. ਏ. ਐੱਸ. ਅਫਸਰਾਂ ਨੂੰ ਆਪਣੀ ਇਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦੀ ਅਪੀਲ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button