ਕੋਰੋਨਾ ਸੰਬੰਧੀ ਪੰਜਾਬ ਸਰਕਾਰ ਦੀਆਂ ਤਿਆਰੀਆਂ ਅਧੂਰੀਆਂ ?

ਬਠਿੰਡਾ : ਸ਼੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਬਾਅਦ ਬੀਤੇ ਵੀਰਵਾਰ ਨੂੰ ਉਹ ਅਕਾਲ ਚਲਾਣਾ ਕਰ ਜਾਣ ਉਪਰੰਤ ਉਨ੍ਹਾਂ ਦਾ ਵੇਰਕਾ ਦੇ ਇਕ ਸ਼ਮਸ਼ਾਨ ਘਾਟ ਵਿਖੇ ਅੰਤਿਮ ਸਸਕਾਰ ਨਹੀਂ ਕਰਨ ਦਿੱਤਾ ਗਿਆ ਸੀ।ਪਿੰਡ ਦੇ ਲੋਕਾਂ ਵੱਲੋਂ ਉਨ੍ਹਾਂ ਦੇ ਸਸਕਾਰ ਨੂੰ ਲੈ ਕਿ ਵਿਰੋਧ ਕੀਤਾ ਗਿਆ ਸੀ। ਹੁਣ ਇਸ ਮੁੱਦੇ ਨੂੰ ਲੈ ਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਤਿੱਖੀ ਬਿਆਨਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਚ 886 ਕਰੋੜ ਰੁਪਏ ਕੇਂਦਰ ਦੀ ਸਰਕਾਰ ਨੇ ਪੰਜਾਬ ਸਰਕਾਰ ਨੂੰ ਕੋਰੋਨਾ ਵਾਇਰਸ ਵਿਰੁੱਧ ਲੜਨ ਅਤੇ ਤਿਆਰੀਆਂ ਕਰਨ ਲਈ ਦਿੱਤੇ ਹਨ ਪਰ ਜੋ ਭਾਈ ਨਿਰਮਲ ਸਿੰਘ ਦੀ ਆਡੀਓ ਵਾਇਰਲ ਹੋਈ ਹੈ।
ਕਰੋਨਾ ਸੰਬੰਧੀ ਪੰਜਾਬ ਸਰਕਾਰ ਦੀਆਂ ਤਿਆਰੀਆਂ ਅਧੂਰੀਆਂ? ਬੀਬੀ ਬਾਦਲ ਦਾ ਵੱਡਾ ਖੁਲਾਸਾ
ਉਸ ਵਿਚ ਉਹ ਆਪਣੇ ਪਰਿਵਾਰ ਨੂੰ ਮਿਨਤਾਂ ਕਰ ਰਹੇ ਹਨ ਕਿ ਉਨ੍ਹਾਂ ਨੂੰ ਉਥੋਂ ਕੱਢ ਲਿਆ ਜਾਵੇ । ਉਨ੍ਹਾਂ ਕਿਹਾ ਕਿ ਇਕ ਬੱਚੇ ਨੂੰ ਬੁਖਾਰ ਹੋਣ ਤੇ ਜਦੋਂ ਉਸ ਨੂੰ ਚੈੱਕ ਕਰਨ ਲਈ ਕਿਹਾ ਜਾਂਦਾ ਹੈ ਤਾਂ ਉਨ੍ਹਾਂ ਕੋਲ ਥਰਮਾਮੀਟਰ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਥੇ ਨਰਸਾਂ ਕੋਲ ਥਰਮਾਮੀਟਰ ਨਹੀਂ, ਗਲਵਜ਼ ਨਹੀਂ ਤਾਂ ਫਿਰ ਪੰਜਾਬ ਸਰਕਾਰ ਨੇ ਕੀ ਤਿਆਰੀ ਕੀਤੀ ਹੈ । ਉਨ੍ਹਾਂ ਕਿਹਾ ਕਿ ਜੋ ਪੈਸੇ ਕੇਂਦਰ ਸਰਕਾਰ ਨੇ ਭੇਜੇ ਹਨ ਉਨ੍ਹਾਂ ਦਾ ਕਿਧਰੇ ਗ਼ਲਤ ਇਸਤੇਮਾਲ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੋਲ ਤਾਂ ਪੀਐਮ ਨਾਲ ਵੀਡੀਓ ਕਾਨਫਰੰਸ ਤੇ ਮੀਟਿੰਗ ਕਰਨ ਦਾ ਵੀ ਸਮਾਂ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਹੋਰ ਵੀ ਕਈ ਖੁਲਾਸੇ ਕੀਤੇ।
ਕਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਦੀ ਸਭ ਤੋਂ ਵੱਡੀ update
ਉਨ੍ਹਾਂ ਆਪਣੀ ਫੇਸਬੁਕ ਪੋਸਟ ਤੇ ਲਿਖਿਆ ਕਿ ”ਪੰਥ ਦੀ ਸਨਮਾਨਿਤ ਹਸਤੀ ਭਾਈ ਨਿਰਮਲ ਸਿੰਘ ਖਾਲਸਾ ਜੀ ਨਾਲ ਆਖ਼ਰੀ ਸਮੇਂ ਜੋ ਸਲੂਕ ਕੀਤਾ ਗਿਆ, ਉਸ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ, ਕਾਂਗਰਸ ਸਰਕਾਰ, ਸਿਹਤ ਵਿਭਾਗ, ਸਿਹਤ ਮੰਤਰੀ ਦੀ ਸੂਬੇ ਤੇ ਸੂਬੇ ਦੇ ਲੋਕਾਂ ਪ੍ਰਤੀ ਜ਼ਿੰਮੇਵਾਰੀ ਦੀ ਗੰਭੀਰਤਾ ਦੀ ਪੋਲ ਖੋਲ੍ਹ ਦਿੱਤੀ ਹੈ। ਭਾਈ ਸਾਹਿਬ ਨਾਲ ਜੋ ਹੋਇਆ ਉਹ ਭੁਲਾਇਆ ਨਹੀਂ ਜਾ ਸਕੇਗਾ, ਪਰ ਮੇਰੀ ਮੁੱਖ ਮੰਤਰੀ ਪੰਜਾਬ ਨੂੰ ਬੇਨਤੀ ਹੈ ਕਿ ਜੇ ਹੋਰ ਕੁਝ ਨਹੀਂ ਤਾਂ ਪਿਛਲੇ ਕੁਝ ਹਫ਼ਤਿਆਂ ਦੌਰਾਨ ਕੇਂਦਰ ਸਰਕਾਰ ਵੱਲੋਂ ਆਏ ਪੈਸਿਆਂ ਨਾਲ ਹੀ ਸਿਹਤ ਵਿਭਾਗ ਨੂੰ ਕਾਬਲ ਬਣਾ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾ ਦਿਓ, ਇਸ ਵੇਲੇ ਸਮੇਂ ਅਤੇ ਪੰਜਾਬ ਦੋਵਾਂ ਦੀ ਪਹਿਲੀ ਮੰਗ ਇਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.