ਕੋਵਿਡ ਖਿਲਾਫ ਤਿਆਰੀਆਂ ਤੇਜ਼ ਕਰਦਿਆਂ ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ 6355 ਪੁਲਿਸ ਕਰਮੀਆਂ ਨੂੰ ਗੈਰ ਜ਼ਰੂਰੀ ਡਿਊਟੀ ਤੋਂ ਹਟਾਇਆ
ਚੰਡੀਗੜ੍ਹ : ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਕੋਵਿਡ-19 ਨਾਲ ਨਜਿੱਠਣ ਲਈ ਪੁਲਿਸ ਨੂੰ ਕੋਵਿਡ ਡਿਊਟੀ ਲਈ ਰਾਖਵੇਂ ਰੱਖਣ ਅਤੇ ਪੁਲਿਸ ਥਾਣਿਆਂ ਅਤੇ ਆਰਮਡ ਬਟਾਲੀਅਨਾਂ ਵਿੱਚ ਤਾਇਨਾਤ ਫੀਲਡ ਸਟਾਫ ਨੂੰ ਹੋਰ ਮਜ਼ਬੂਤ ਕਰਨ ਲਈ 6355 ਪੰਜਾਬ ਪੁਲਿਸ ਕਰਮਚਾਰੀਆਂ ਨੂੰ ਗੈਰ ਮਹੱਤਵਪੂਰਨ ਡਿਊਟੀ ਤੋਂ ਹਟਾ ਲਿਆ ਗਿਆ। ਸੂਬੇ ਭਰ ਵਿੱਚ ਕੋਵਿਡ ਸਬੰਧੀ ਨਿਯਮਾਂ ਅਤੇ ਪ੍ਰੋਟੋਕਾਲ ਨੂੰ ਲਾਗੂ ਕਰਨ ਲਈ ਕਾਰਜਸ਼ੀਲ ਪ੍ਰਣਾਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਜ਼ਿਲ੍ਹਿਆਂ ਦੇ ਪੁਲਿਸ ਥਾਣਿਆਂ ਲਈ 202 ਅਤੇ ਆਰਮਡ ਬਟਾਲੀਅਨਾਂ ਵਿੱਚ 20 ਹੋਰ ਕੋਵਿਡ ਦਸਤੇ ਬਣਾਏ ਗਏ ਹਨ।
ਲਓ ਜੀ! ਨਵਜੋਤ ਸਿੱਧੂ ਮਿਲਾਉ ਢੀਂਡਸਾ ਨਾਲ ਹੱਥ!ਸੇਖਵਾਂ ਨੇ ਕਰਤਾ ਸਿੱਧੂ ਵੱਲ ਇਸਾਰਾਂ, 2022 ਚੋਣਾਂ ਦੀ ਖਿੱਚ ਲਈ ਤਿਆਰੀ
ਡੀ.ਜੀ.ਪੀ. ਦਿਨਕਰ ਗੁਪਤਾ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਪੁਲਿਸ ਕਰਮੀਆਂ ਨੂੰ ਜਟਾਉਣ ਦਾ ਕੰਮ 17 ਜੁਲਾਈ ਤੋਂ ਸ਼ੁਰੂ ਹੋ ਗਿਆ ਸੀ ਅਤੇ 23 ਜੁਲਾਈ ਤੱਕ 3669 ਕਰਮੀ ਜ਼ਿਲ੍ਹਿਆਂ ਅਤੇ 475 ਕਰਮੀ ਆਰਮਡ ਬਟਾਲੀਅਨਾਂ ਦੇ ਕੋਵਿਡ ਦਸਤਿਆਂ ਵਿੱਚ ਸ਼ਾਮਲ ਹੋ ਚੁੱਕੇ ਹਨ। ਹਟਾਉਣ ਵਾਲੇ ਮੁਲਾਜ਼ਮਾਂ ਵਿੱਚ ਜ਼ਿਲਾ ਪੁਲਿਸ ਦਫਤਰਾਂ, ਪੁਲਿਸ ਲਾਈਨਜ਼, ਸਾਂਝ ਕੇਂਦਰਾਂ, ਪੁਲਿਸ/ਸਿਵਲ ਅਧਿਕਾਰੀਆਂ ਤੇ ਧਮਕੀਆਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਨਾਲ ਜੁੜੇ ਅਤੇ ਹੋਰ ਯੂਨਿਟਾਂ ਨਾਲ ਆਰਜ਼ੀ ਤੌਰ ‘ਤੇ ਜੁੜੇ ਮੁਲਾਜ਼ਮ ਸ਼ਾਮਲ ਹਨ।
BIG BREAKING-ਨਵਜੋਤ ਸਿੱਧੂ ਦਾ ਵੱਡਾ ਸਿਆਸੀ ਧਮਾਕਾ,ਮੁੱਖ ਮੰਤਰੀ ਕੈਪਟਨ ਨੂੰ ਲਿਖਿਆ ਪੱਤਰ||
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੋਵਿਡ ਦੀ ਸਮੀਖਿਆ ਲਈ ਸੱਦੀ ਵੀਡਿਓ ਕਾਨਫਰੰਸ ਮੀਟਿੰਗ ਵਿੱਚ ਡੀ.ਜੀ.ਪੀ. ਨੇ ਦੱਸਿਆ ਕਿ ਇਸ ਪ੍ਰਕਿਰਿਆ ਤੋਂ ਬਾਅਦ ਸਿਪਾਹੀ ਤੋਂ ਇੰਸਪੈਕਟਰ ਰੈਂਕ ‘ਤੇ 1800 ਹੋਰ ਪੁਲਿਸ ਕਰਮੀਆਂ ਨੂੰ ਪੁਲਿਸ ਥਾਣਿਆਂ ਵਿੱਚ ਤਾਇਨਾਤ ਕਰ ਦਿੱਤਾ ਗਿਆ ਹੈ। ਆਰਡਮ ਬਟਾਲੀਅਨਾਂ ਦੇ ਕੋਵਿਡ ਦਸਤਿਆਂ ਵਿੱਚ 475 ਕਰਮੀਆਂ ਦੀ ਨਫਰੀ ਤੋਂ ਇਲਾਵਾ ਵਾਧੂ ਪੁਲਿਸ ਜਵਾਨ ਤਾਇਨਾਤ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ ਸ਼ੰਭੂ ਬੈਰੀਅਰ ਵਿਖੇ 118, ਜ਼ਿਲ੍ਹਿਆਂ ਵਿੱਚ ਸੁਰੱਖਿਆ ਡਿਊਟੀ ‘ਤੇ 191 ਅਤੇ ਆਰਮਡ ਬਟਾਲੀਅਨਾਂ ਦੇ ਗੈਰ ਸਰਕਾਰੀ ਸੰਗਠਨਾਂ ‘ਤੇ 102 ਜਵਾਨ ਲਾਏ ਗਏ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.