ਕੋਵਿਡ ਦੀ ਤੀਜੀ ਸੰਭਾਵੀ ਲਹਿਰ ਨਾਲ ਨਜਿੱਠਣ ਲਈ 75 ਪੀ.ਐਸ.ਏ. ਪਲਾਂਟ ਲਗਾਏ ਜਾਣਗੇ : ਮੁੱਖ ਸਕੱਤਰ
ਜ਼ਿਕਰਯੋਗ ਹੈ ਕਿ ਬਰਨਾਲਾ ਅਤੇ ਨੰਗਲ ਵਿਖੇ ਦੋ ਪਲਾਂਟ ਪਹਿਲਾਂ ਹੀ ਕਾਰਜਸ਼ੀਲ ਹਨ ਅਤੇ ਬਾਕੀਆਂ ਦਾ ਕੰਮ ਜੋਰਾਂ-ਸ਼ੋਰਾਂ ‘ਤੇ ਚੱਲ ਰਿਹਾ ਹੈ। ਮੈਡੀਕਲ ਕਾਲਜ ਅੰਮਿ੍ਰਤਸਰ ਅਤੇ ਪਟਿਆਲਾ ਵਿਖੇ ਵੀ ਦੋ ਨਵੇਂ ਟ੍ਰਾਇਲ ਪਲਾਂਟ ਸ਼ੁਰੂ ਕੀਤੇ ਗਏ ਹਨ।
ਇਸ ਤੋਂ ਇਲਾਵਾ ਹੰਗਾਮੀ ਸਥਿਤੀਆਂ ਨਾਲ ਨਜਿੱਠਣ ਲਈ ਸਾਰੇ ਸਰਕਾਰੀ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ ਅਤੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ 5,000(ਓ.ਸੀਜ਼.) ਤੋਂ ਵੱਧ ਆਕਸੀਜਨ ਕੰਸਨਟ੍ਰੇਟਰ ਮੁਹੱਈਆ ਕਰਵਾਏ ਜਾ ਚੁੱਕੇ ਹਨ। ਇਸਦੇ ਨਾਲ ਹੀ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਖਰੀਦੇ ਗਏ 3,000 ਓ.ਸੀਜ਼. ਵੀ ਸੂਬੇ ਦੇ ਹਸਪਤਾਲਾਂ ਵਿਚ ਵੰਡੇ ਜਾ ਰਹੇ ਹਨ।
ਮੁੱਖ ਸਕੱਤਰ ਨੇ ਰਾਜ ਆਕਸੀਜਨ ਪ੍ਰਬੰਧਨ ਗਰੁੱਪ ਦਾ ਵੀ ਗਠਨ ਕੀਤਾ ਹੈ, ਜਿਸ ਦੀ ਅਗਵਾਈ ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਸ੍ਰੀਮਤੀ ਜਸਪ੍ਰੀਤ ਤਲਵਾੜ ਕਰ ਰਹੇ ਹਨ ਅਤੇ ਡਾਇਰੈਕਟਰ ਉਦਯੋਗ ਅਤੇ ਵਣਜ ਵਿਭਾਗ ਸੀ.ਸਿਬਿਨ ਅਤੇ ਐਮ.ਡੀ. ਪੰਜਾਬ ਸਿਹਤ ਪ੍ਰਣਾਲੀ ਨਿਗਮ ਤਨੂ ਕਸ਼ਯੱਪ ਅਤੇ ਵਧੀਕ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਅਮਿਤ ਤਲਵਾੜ ਇਸਦੇ ਮੈਂਬਰ ਹਨ।
ਰਾਜ ਵਿੱਚ ਪੀ.ਐਸ.ਏ. ਪਲਾਂਟਾਂ ਦੀ ਉਪਲਬਧਤਾ ਨੂੰ ਅਪਡੇਟ ਕਰਦਿਆਂ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਮੀਟਿੰਗ ਨੂੰ ਦੱਸਿਆ ਕਿ ਪੰਜਾਬ ਕੋਲ 1,400 ਲੀਟਰ ਪ੍ਰਤੀ ਮਿੰਟ (ਐਲ.ਪੀ.ਐਮ.) ਦੀ ਸਮਰੱਥਾ ਵਾਲੇ ਆਪਣੇ 2 ਪੀ.ਐਸ.ਏ. ਪਲਾਂਟ ਮੌਜੂਦ ਹਨ।
ਇਸ ਮੀਟਿੰਗ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ, ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗ ਦੇ ਸਲਾਹਕਾਰ ਡਾ. ਕੇ.ਕੇ. ਤਲਵਾੜ ਅਤੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ) ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਵੀ ਸ਼ਿਰਕਤ ਕੀਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.